Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਵਿਖੇ ਹੋਏ ਰਾਜ ਪੱਧਰੀ ਇੰਟਰ-ਡਾਇਟ ਐਥਲੈਟਿਕ ਮੁਕਾਬਲੇ

-ਭਵਿੱਖ ਦੇ ਅਧਿਆਪਕਾਂ ਨੇ ਦਿਖਾਏ ਖੇਡਾਂ ਦੇ ਜੌਹਰ

Nirmal Pandori by Nirmal Pandori
12/07/2025
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਵਿਖੇ ਹੋਏ ਰਾਜ ਪੱਧਰੀ ਇੰਟਰ-ਡਾਇਟ ਐਥਲੈਟਿਕ ਮੁਕਾਬਲੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,7 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਪੰਜਾਬ ਦੇ ਡਾਇਟ ਵਿਦਿਆਰਥੀਆਂ ਦੇ ਐਥਲੈਟਿਕਸ ਮੁਕਾਬਲੇ ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ‘ਰਾਜ ਪੱਧਰੀ ਇੰਟਰ-ਡਾਇਟ ਐਥਲੈਟਿਕ ਮੀਟ ਤਹਿਤ ਕਰਵਾਏ ਗਏ।ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ, ਸਿੱਖਿਆ ਸਕੱਤਰ ਅਨੰਦਿਤਾ ਮਿੱਤਰਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਐਸਸੀਈਆਰਟੀ ਮੈਡਮ ਕਿਰਨ ਸ਼ਰਮਾ ਦੀ ਰਹਿਨੁਮਾਈ ਹੇਠ ਕਰਵਾਏ ਇਹਨਾਂ ਐਥਲੈਟਿਕਸ ਮੁਕਾਬਲਿਆਂ ਵਿੱਚ ਪੰਜਾਬ ਭਰ ਤੋਂ ਆਏ ਡਾਇਟਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਟਰੈਕ ਅਤੇ ਫੀਲਡ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਸ਼ਾਨਦਾਰ ਖੇਡ ਕੌਸ਼ਲ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਐਸਸੀਈਆਰਟੀ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਟੇਟ ਇੰਚਾਰਜ ਡਾਕਟਰ ਬੂਟਾ ਸਿੰਘ ਸੇਖੋਂ, ਸਟੇਟ ਨੋਡਲ ਕੁਆਰਡੀਨੇਟਰ ਸੁਨੀਲ ਕੁਮਾਰ ਅਤੇ ਰਮਨਦੀਪ ਕੌਰ ਨੇ ਕਿਹਾ ਕਿ ਇਹ ਐਥਲੈਟਿਕ ਮੀਟ ਸਾਡੇ ਭਵਿੱਖ ਦੇ ਅਧਿਆਪਕਾਂ ਵਿੱਚ ਅਗਵਾਈ, ਅਨੁਸ਼ਾਸਨ ਅਤੇ ਟੀਮ-ਸਪਿਰਟ ਨੂੰ ਮਜ਼ਬੂਤ ਬਣਾਉਂਦੀ ਹੈ। ਜਿਹੜਾ ਵਿਦਿਆਰਥੀ ਖੇਡਾਂ ਵਿੱਚ ਚੰਗਾ ਹੈ, ਉਹ ਜੀਵਨ ਦੇ ਹਰ ਖੇਤਰ ਵਿੱਚ ਆਤਮ-ਵਿਸ਼ਵਾਸੀ ਬਣਦਾ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਡੀਈਓਜ਼ ਮੈਡਮ ਇੰਦੂ ਸਿਮਕ ਅਤੇ ਸੁਨੀਤਇੰਦਰ ਸਿੰਘ, ਡਿਪਟੀ ਡੀਈਓ ਡਾਕਟਰ ਬਰਜਿੰਦਰ ਪਾਲ ਸਿੰਘ ਅਤੇ ਡਾਇਟ ਪ੍ਰਿੰਸੀਪਲ ਨਾਭਾ ਸੰਦੀਪ ਨਾਗਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਖੇਡਾਂ ਵਿੱਚ ਅੱਗੇ ਵਧਾਉਣਾ ਸਾਡਾ ਮਿਸ਼ਨ ਹੈ। ਐਥਲੈਟਿਕਸ ਸਰੀਰਕ ਮਜ਼ਬੂਤੀ ਦੇ ਨਾਲ-ਨਾਲ ਮਨੋਬਲ ਵੀ ਵਧਾਉਂਦੀ ਹੈ। ਪ੍ਰੋਗਰਾਮ ਦੇ ਮੁੱਖ ਪ੍ਰਬੰਧਕ ਡਾ. ਮੁਨੀਸ਼ ਮੋਹਨ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਰਨਾਲਾ ਵਿੱਚ ਇਸ ਪੱਧਰ ਦੀ ਐਥਲੈਟਿਕ ਮੀਟ ਕਰਵਾਉਣਾ ਸਾਡੇ ਲਈ ਮਾਣ ਦੀ ਗੱਲ ਹੈ। ਉਹਨਾਂ ਕਿਹਾ ਕਿ ਬਰਨਾਲਾ ਦੇ ਮੈਦਾਨ ਵਿੱਚ ਦਿਖਿਆ ਜੋਸ਼ ਅਤੇ ਟੈਲੈਂਟ ਪੰਜਾਬ ਦੇ ਮਾਣ ਨੂੰ ਵਧਾਉਂਦਾ ਹੈ। ਉਹਨਾਂ ਕਿਹਾ ਕਿ ਇਸ ਅਥਲੈਟਿਕ ਮੀਟ ਦਾ ਸਫ਼ਲ ਸੰਚਾਲਨ ਕਰਨ ਵਿੱਚ ਡੀਆਰਸੀ ਅਪਰ ਪ੍ਰਾਈਮਰੀ ਕਮਲਦੀਪ, ਡੀਆਰਸੀ ਪ੍ਰਾਇਮਰੀ ਕੁਲਦੀਪ ਸਿੰਘ ਭੁੱਲਰ ਅਤੇ ਡੀਐਮ ਸਪੋਰਟਸ ਸਿਮਰਦੀਪ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ ਅਤੇ ਸਮੁੱਚੀ ਪ੍ਰਬੰਧਕੀ ਟੀਮ ਵਧਾਈ ਦੀ ਪਾਤਰ ਹੈ। ਇਸ ਮੌਕੇ ਐਸਸੀਈਆਰਟੀ ਤੋਂ ਰੁਪੇਸ਼ ਕੁਮਾਰ, ਸੁਨੀਲ ਸੈਣੀ, ਸੰਦੀਪ ਕੁਮਾਰ , ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਸਟੇਜ ਸੰਚਾਲਕ ਹਰਪ੍ਰੀਤ ਕੌਰ, ਸੁਖਪਾਲ ਸਿੰਘ, ਤੇਜਿੰਦਰ ਸ਼ਰਮਾ , ਸਿੱਖਿਆ ਵਿਭਾਗ ਦੇ ਪ੍ਰਿੰਸੀਪਲ, ਮੁੱਖ ਅਧਿਆਪਕ, ਬੀਐਨਓ,ਅਤੇ ਪੰਜਾਬ ਦੀਆਂ ਵੱਖ-ਵੱਖ ਡਾਇਟਾਂ ‘ਤੇ ਆਏ ਹੋਏ ਅਧਿਕਾਰੀ ਸਾਹਿਬਾਨ ਹਾਜ਼ਰ ਰਹੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਪਿੰਡ ਗਹਿਲ ਦੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Next Post

ਪੰਜਾਬ ਦੇ ਚਾਰ IAS ਅਫ਼ਸਰਾਂ ਦਾ ਪ੍ਰਸ਼ਾਸਨਿਕ ਤੌਰ ‘ਤੇ ਪੰਜਾਬ ਛੱਡਣ ਦਾ ਫੈਸਲਾ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਪੰਜਾਬ ਦੇ ਚਾਰ IAS ਅਫ਼ਸਰਾਂ ਦਾ ਪ੍ਰਸ਼ਾਸਨਿਕ ਤੌਰ ‘ਤੇ ਪੰਜਾਬ ਛੱਡਣ ਦਾ ਫੈਸਲਾ

ਪੰਜਾਬ ਦੇ ਚਾਰ IAS ਅਫ਼ਸਰਾਂ ਦਾ ਪ੍ਰਸ਼ਾਸਨਿਕ ਤੌਰ 'ਤੇ ਪੰਜਾਬ ਛੱਡਣ ਦਾ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend