Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲਾ DSP ਦੇ ਹੁਸਨ ‘ਚ ਫਸ ਗਿਆ ਕਾਰੋਬਾਰੀ…ਤੇ ਹੁਣ ਵਿਗੜ ਗਈ ਕਹਾਣੀ

-ਕਾਰੋਬਾਰੀ ਨੇ DSP ਦੇ ਖ਼ਿਲਾਫ਼ ਕਰੋੜਾਂ ਰੁਪਏ ਲੁੱਟਣ ਦੀ ਦਿੱਤੀ ਸ਼ਿਕਾਇਤ

Nirmal Pandori by Nirmal Pandori
12/11/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,11 ਦਸੰਬਰ, Gee98 News service

-ਖ਼ਾਕੀ ਵਿੱਚ ਛੁਪੀ ਸੁੰਦਰਤਾ ਦੇ ਹਸੀਨ ਅਤੇ ਕਨੂੰਨੀ ਤੌਰ ‘ਤੇ ਇਤਰਾਜ਼ਯੋਗ ਕਾਰਨਾਮੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ। ਪੰਜਾਬ ਦੇ ਬਠਿੰਡਾ ਜ਼ਿਲ੍ਹੇ ‘ਚ ਪਿਛਲੇ ਸਮੇਂ ਦੌਰਾਨ ਥਾਰ ਵਾਲੀ ਕਾਂਸਟੇਬਲ ਬੀਬੀ ਦੀ ਕਹਾਣੀ ਸਭ ਨੂੰ ਯਾਦ ਹੀ ਹੋਵੇਗੀ। ‌ ਹੁਣ ਖ਼ਾਕੀ ਦੇ ਹੁਸਨ ਦੀ ਇੱਕ ਹੋਰ ਦਿਲਚਸਪ ਕਹਾਣੀ ਸਾਹਮਣੇ ਆਈ ਹੈ, ਜੋ ਇੱਕ ਮਹਿਲਾ ਡੀਐਸਪੀ ਅਤੇ ਇੱਕ ਕਾਰੋਬਾਰੀ ਦੇ ਇਸ਼ਕ ਨਾਲ ਜੁੜੀ ਹੋਈ ਹੈ। ਇਹ ਮਾਮਲਾ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਨਾਲ ਸਬੰਧਿਤ ਹੈ ਜਿੱਥੇ ਇੱਕ ਕਾਰੋਬਾਰੀ ਨੇ ਇੱਕ ਮਹਿਲਾ ਡੀਐਸਪੀ ‘ਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਸਬੰਧੀ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਦੋਸ਼ਾਂ ਦੇ ਘੇਰੇ ਵਿੱਚ ਆਈ ਮਹਿਲਾ ਡੀਐਸਪੀ 2107 ਬੈਚ ਦੀ ਅਫ਼ਸਰ ਕਲਪਨਾ ਵਰਮਾ ਹੈ ਜਿਸ ਦੀ ਅੱਜ ਕੱਲ ਸੰਵੇਦਨਸ਼ੀਲ ਇਲਾਕੇ ਦਾਂਤੇਵਾੜਾ ‘ਚ ਨਿਯੁਕਤੀ ਹੈ। ਡੀਐਸਪੀ ‘ਤੇ ਉਥੋਂ ਦੇ ਹੀ ਇੱਕ ਕਾਰੋਬਾਰੀ ਦੀਪਕ ਟੰਡਨ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸਦੀ ਅਤੇ ਡੀਐਸਪੀ ਦੀ ਨੇੜਤਾ 2021 ‘ਚ ਹੋਈ ਜਿਸ ਤੋਂ ਬਾਅਦ ਦੋਵਾਂ ਦੇ ਸੰਬੰਧ ਗਹਿਰੇ ਬਣ ਗਏ ਅਤੇ ਮਾਮਲਾ ਕਾਫੀ ਅੱਗੇ ਵਧ ਗਿਆ। ਕਾਰੋਬਾਰੀ ਦੀਪਕ ਟੰਡਨ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਏ ਹਨ ਕਿ ਹੁਣ ਡੀਐਸਪੀ ਉਸ ਨੂੰ ਬਲੈਕਮੇਲ ਕਰ ਰਹੀ ਹੈ। ਦੀਪਕ ਟੰਡਨ ਨੇ ਆਪਣੀ ਸ਼ਿਕਾਇਤ ਵਿੱਚ ਇਹ ਵੀ ਦੱਸਿਆ ਹੈ ਕਿ ਹੁਣ ਤੱਕ ਡੀਐਸਪੀ ਉਸ ਕੋਲੋਂ ਲਗਭਗ ਦੋ ਕਰੋੜ ਰੁਪਏ ਨਗਦ, 12 ਲੱਖ ਦੀ ਹੀਰੇ ਦੀ ਅੰਗੂਠੀ, 5 ਲੱਖ ਦੀ ਸੋਨੇ ਦੀ ਚੈਨ ਅਤੇ ਟੌਪਸ, ਇੱਕ ਇਨੋਵਾ ਕ੍ਰਿਸ਼ਟਾ ਕਾਰ,ਇਕ ਲੱਖ ਦੀ ਸੋਨੇ ਦੀ ਬ੍ਰੈਸਲੇਟ ਲੈ ਚੁੱਕੀ ਹੈ ਅਤੇ ਇਸ ਤੋਂ ਇਲਾਵਾ ਡੀਐਸਪੀ ਨੇ ਇੱਕ ਮਹਿੰਗਾ ਹੋਟਲ ਵੀ ਕਾਰੋਬਾਰੀ ਟੰਡਨ ਤੋਂ ਆਪਣੇ ਭਰਾ ਦੇ ਨਾਮ ਕਰਵਾ ਲਿਆ ਹੈ ਅਤੇ ਹੁਣ ਉਸਨੇ ਉਹ ਹੋਟਲ ਆਪਣੇ ਨਾਮ ਵੀ ਕਰਵਾ ਲਿਆ ਹੈ। ਕਾਰੋਬਾਰੀ ਨੇ ਦੱਸਿਆ ਕਿ ਉਹਨਾਂ ਦੋਵਾਂ ਦੀ ਨੇੜਤਾ ਡੀਐਸਪੀ ਕਲਪਨਾ ਵਰਮਾ ਦੇ ਬੈਚ ਦੇ ਇੱਕ ਹੋਰ ਡੀਐਸਪੀ ਦੇ ਰਾਹੀਂ ਹੋਈ ਜੋ ਉਸ ਦਾ ਵੀ ਮਿੱਤਰ ਸੀ। ਦੋਵਾਂ ਦੇ ਵਿਚਕਾਰ ਦੋਸਤੀ ਦੀ ਕਹਾਣੀ ਉਸ ਵੇਲੇ ਵਿਗੜ ਗਈ ਜਦ ਇਸ ਦੀ ਭਿਣਕ ਕਾਰੋਬਾਰੀ ਦੀ ਪਤਨੀ ਨੂੰ ਲੱਗੀ। ਸ਼ਿਕਾਇਤਕਰਤਾ ਕਾਰੋਬਾਰੀ ਦਾ ਇਹ ਵੀ ਕਹਿਣਾ ਹੈ ਕਿ ਹੁਣ ਡੀਐਸਪੀ ਉਸਨੂੰ ਇੱਕ ਹੋਰ ਨਵੇਂ ਫਰਜ਼ੀ ਮਾਮਲੇ ਵਿੱਚ ਫਸਾਉਣਾ ਚਾਹੁੰਦੀ ਹੈ। ਇਹ ਡੀਐਸਪੀ ਇੱਕ ਧਾਕੜ ਅਫ਼ਸਰ ਦੇ ਤੌਰ ‘ਤੇ ਜਾਣੀ ਜਾਂਦੀ ਹੈ ਜਿਸ ਦੇ ਖ਼ਿਲਾਫ਼ ਕਰੋੜਾਂ ਦੀ ਠੱਗੀ ਦੀ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਇਹ ਮਾਮਲਾ ਦਿਲਚਸਪ ਬਣਿਆ ਹੋਇਆ ਹੈ। ਦੂਜੇ ਪਾਸੇ ਡੀਐਸਪੀ ਕਲਪਨਾ ਵਰਮਾ ਨੇ ਵੀ ਉਸਦੇ ਖ਼ਿਲਾਫ਼ ਲੱਗੇ ਦੋਸ਼ਾਂ ਸਬੰਧੀ ਖੁੱਲ੍ਹ ਕੇ ਟਿੱਪਣੀ ਕਰਦੇ ਹੋਏ ਕਿਹਾ ਕਿ ਸ਼ਿਕਾਇਤਕਰਤਾ ਦੀਪਕ ਟੰਡਨ ਤੇ ਉਸਦੇ ਪਿਤਾ ਦਾ ਕਾਰੋਬਾਰ ਸਾਂਝਾ ਸੀ ਜਿਸ ਸਬੰਧੀ ਵਿੱਤੀ ਲੈਣ ਦੇਣ ਬਕਾਇਆ ਸੀ ਅਤੇ ਜੋ ਵੀ ਲੈਣ ਦੇਣ ਉਸਦੇ ਅਤੇ ਦੀਪਕ ਟੰਡਨ ਦੇ ਵਿਚਕਾਰ ਹੋਇਆ ਉਹ ਸਾਰਾ ਪਿਤਾ ਨਾਲ ਸਾਂਝੇ ਕਾਰੋਬਾਰ ਦੇ ਨਾਲ ਹੀ ਸੰਬੰਧਿਤ ਸੀ। ਡੀਐਸ ਪੀ ਨੇ ਕਿਹਾ ਕਿ ਇਹ ਸਾਰਾ ਇੱਕ ਵਿੱਤੀ ਵਿਵਾਦ ਹੈ ਅਤੇ ਜਿਸ ਦਾ ਉਸਦੇ ਪ੍ਰਸ਼ਾਸਨਿਕ ਸਟੇਟਸ ਨਾਲ ਕੋਈ ਸੰਬੰਧ ਨਹੀਂ ਹੈ। ਬਹਰਰਾਲ ! ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

03/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਹਲਕਾ ਮਹਿਲ ਕਲਾਂ ‘ਚ ਵਿਧਾਇਕ ਦੇ ਕਮਾਂਡਰਾਂ ਦੀ ਸਿਆਸੀ ਇੱਜ਼ਤ ਲੱਗੀ ਦਾਅ ‘ਤੇ….!

Next Post

ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸ਼ੋਦੀਆ ਸ਼ਰਾਬ ਘੁਟਾਲੇ ‘ਚੋਂ ਬਰੀ
ਪੰਜਾਬ

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸ਼ੋਦੀਆ ਸ਼ਰਾਬ ਘੁਟਾਲੇ ‘ਚੋਂ ਬਰੀ

by Nirmal Pandori
02/27/2026
Load More
Next Post
ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਕਚਹਿਰੀ 'ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend