Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ..15 ਲੋਕਾਂ ਦੀ ਹੱਤਿਆ ਦੀ ਸਾਜਿਸ਼ ਰਚ ਰਿਹਾ ਸੀ….ਪੰਜਾਬ ਸਰਕਾਰ ਦਾ ਹਾਈਕੋਰਟ ‘ਚ ਦਾਅਵਾ

- ਸਰਦ ਰੁੱਤ ਸੈਸ਼ਨ 'ਚ ਸ਼ਾਮਿਲ ਹੋ ਲਈ ਪੈਰੋਲ ਦੇਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ

Nirmal Pandori by Nirmal Pandori
12/12/2025
in ਪੰਜਾਬ
Reading Time: 1 min read
A A
0
ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,12 ਦਸੰਬਰ , Gee98 News Network

-ਪੰਜਾਬ ਸਰਕਾਰ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਸਬੰਧੀ ਹਾਈਕੋਰਟ ਵਿੱਚ ਇੱਕ ਵੱਡਾ ਦਾਅਵਾ ਕੀਤਾ ਹੈ। ਅੰਮ੍ਰਿਤਪਾਲ ਸਿੰਘ ਦੀ ਪੈਰੋਲ ਸਬੰਧੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਆਪਣੇ ਜਵਾਬ ਵਿੱਚ ਹਾਈਕੋਰਟ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮਾਜ ਵਿਰੋਧੀ ਤੱਤਾਂ ਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਸੀ ਅਤੇ ਉਹ 15 ਵਿਅਕਤੀਆਂ ਦੀ ਹੱਤਿਆ ਦੀ ਸਾਜਿਸ਼ ਰਚ ਰਿਹਾ ਸੀ। ‌ ਪੰਜਾਬ ਸਰਕਾਰ ਨੇ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਲਈ ਇੱਕ ਵੱਡਾ ਖ਼ਤਰਾ ਹੈ। ਦੱਸ ਦੇਈਏ ਕਿ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਸਰਦੀਆਂ ਦੇ ਲੋਕ ਸਭਾ ਸੈਸ਼ਨ ਵਿੱਚ ਸ਼ਾਮਿਲ ਹੋਣ ਲਈ ਪੈਰੋਲ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ। ਪੰਜਾਬ ਸਰਕਾਰ ਦੇ ਜਵਾਬ ਦਾਅਵੇ ਤੋਂ ਬਾਅਦ ਹਾਈ ਕੋਰਟ ਨੇ ਇਸ ਮਾਮਲੇ ‘ਚ ਟਿੱਪਣੀ ਕਰਦੇ ਹੋਏ ਕਿਹਾ ਕਿ “ਕਿਸੇ ਬੰਦੀ ਨੂੰ ਸੰਸਦ ਸੈਸ਼ਨ ਵਿੱਚ ਬੁਲਾਉਣ ਸਬੰਧੀ ਹੁਕਮ ਦੇਣ ਦਾ ਅਦਾਲਤ ਕੋਲ ਕੋਈ ਅਧਿਕਾਰ ਨਹੀਂ ਹੈ”। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਹਾਈਕੋਰਟ ਵਿੱਚ ਕਿਹਾ ਕਿ ਅੰਮ੍ਰਿਤਪਾਲ ਸਿੰਘ ਸਮਾਜ ਵਿਰੋਧੀ ਤੱਤਾਂ, ਗੈਂਗਸਟਰਾਂ ਅਤੇ ਖਾਲਿਸਤਾਨੀ ਸੰਗਠਨਾਂ ਦੇ ਸੰਪਰਕ ਵਿੱਚ ਸੀ ਅਤੇ ਉਹ 15 ਵਿਅਕਤੀਆਂ ਦੀ ਹੱਤਿਆ ਦੀ ਸਾਜਿਸ਼ ਰਚ ਰਿਹਾ ਸੀ। ਉਹਨਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਸਾਰੇ ਜਿਲ੍ਹਿਆਂ ਦੇ ਐਸਐਸਪੀਜ਼ ਨੂੰ ਅਲਰਟ ਮੈਸੇਜ ਵੀ ਜਾਰੀ ਕੀਤਾ ਗਿਆ ਸੀ। ‌ ਪੰਜਾਬ ਸਰਕਾਰ ਨੇ ਇਹ ਵੀ ਸਪੱਸ਼ਟ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਸੈਸ਼ਨ ਵਿੱਚ ਭੇਜਣਾ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹੋ ਸਕਦਾ ਹੈ। ਕਿਸੇ ਕਰਕੇ ਉਹਨਾਂ ਨੂੰ ਪੈਰੋਲ ਜਾਂ ਵਕਤੀ ਰਿਹਾਈ ਦੇਣ ਤੋਂ ਇਨਕਾਰ ਕੀਤਾ ਗਿਆ ਹੈ। ਸਰਕਾਰ ਨੇ ਦਾਅਵਾ ਕੀਤਾ ਕਿ ਜੇ ਅੰਮ੍ਰਿਤਪਾਲ ਸਿੰਘ ਸੰਸਦ ਵਿੱਚ ਪੁੱਜੇ ਤਾਂ ਉਹਨਾਂ ਨੂੰ ਲੋਕ ਸਭਾ ਦੇ ਸਪੀਕਰ ਵੀ ਨਹੀਂ ਰੋਕ ਪਾਉਣਗੇ ਅਤੇ ਉਹ ਦੇਸ਼ ਵਿਰੋਧੀ ਤੱਤਾਂ ਦੇ ਪੱਖ ਵਿੱਚ ਬਿਆਨ ਦੇ ਸਕਦੇ ਹਨ ਜਿਸ ਨਾਲ ਦੇਸ਼ ਵਿੱਚ ਗੰਭੀਰ ਹਾਲਾਤ ਪੈਦਾ ਹੋ ਸਕਦੇ ਹਨ। ‌ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ 5 ਹਜ਼ਾਰ ਪੰਨਿਆਂ ਦਾ ਜਵਾਬਦਾਅਵਾ ਦਾਖ਼ਲ ਕੀਤਾ ਹੈ।‌ ਸਰਕਾਰ ਨੇ ਹਾਈਕੋਰਟ ਵਿੱਚ ਕੈਨੇਡਾ ਵਿੱਚ ਬਣਾਈ ਅਨੰਦਪੁਰ ਖਾਲਸਾ ਫੋਰਸ ਦਾ ਵੀ ਜ਼ਿਕਰ ਕੀਤਾ ਅਤੇ ਉਹਨਾਂ 15 ਲੋਕਾਂ ਦਾ ਜ਼ਿਕਰ ਵੀ ਕੀਤਾ ਜੋ ਇਹ ਖਦਸ਼ਾ ਜ਼ਾਹਰ ਕਰ ਰਹੇ ਹਨ ਕਿ ਉਹਨਾਂ ਨੂੰ ਜੇਲ੍ਹ ਵਿੱਚ ਬੈਠੇ ਅੰਮ੍ਰਿਤਪਾਲ ਸਿੰਘ ਤੋਂ ਖ਼ਤਰਾ ਹੈ। ‌ ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਿਹਾ ਕਿ ਇਸ ਕੇਸ ਦੀਆਂ ਸਾਰੀਆਂ ਗੱਲਾਂ ਮੁੱਖ ਰੂਪ ਨਾਲ ਐਨਐਸਏ ‘ਤੇ ਆਧਾਰਿਤ ਹਨ ਅਤੇ ਉਸੇ ਆਧਾਰ ‘ਤੇ ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣਾ ਨਹੀਂ ਚਾਹੁੰਦੀ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਅਦਾਲਤ ਵਿੱਚ ਇਹ ਤਰਕ ਵੀ ਦਿੱਤਾ ਕਿ ਅੰਮ੍ਰਿਤਪਾਲ ਸਿੰਘ ਸੰਸਦ ਸੈਸ਼ਨ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਜਾਵੇਗਾ, ਉਹ ਪੰਜਾਬ ਤਾਂ ਆਵੇਗਾ ਹੀ ਨਹੀਂ, ਇਸ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ਨਾਲ ਪੰਜਾਬ ਦੇ ਹਾਲਾਤ ਖਰਾਬ ਹੋਣ ਦੇ ਪੰਜਾਬ ਸਰਕਾਰ ਦੇ ਦਾਅਵੇ ਬੇਤੁਕੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀਆਂ ਦੀ ਰਿਪੋਰਟ ਦੇ ਆਧਾਰ ‘ਤੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਸਰਕਾਰ ਨੇ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿੱਚ NSA ਦੀ ਧਾਰਾ 15 ਦਾ ਹਵਾਲਾ ਦਿੱਤਾ ਹੈ ਜਿਸ ਵਿੱਚ ਬੰਦੀ ਵਿਅਕਤੀ ਨੂੰ ਵਿਸ਼ੇਸ਼ ਹਾਲਾਤਾਂ ‘ਚ ਪੈਰੋਲ ਦੇਣ ਦਾ ਅਧਿਕਾਰ ਹੈ। ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਮਾਨਯੋਗ ਸੁਪਰੀਮ ਕੋਰਟ ਨੇ ਨਿਰਦੇਸ਼ ਦੇ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਟਰਾਂਸਫਰ ਕੀਤਾ ਸੀ, ਜਿਸ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਫ਼ਿਲਹਾਲ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਨਹੀਂ ਦਿੱਤੀ ਅਤੇ ਅਗਲੀ ਸੁਣਵਾਈ ਸੋਮਵਾਰ ‘ਤੇ ਰੱਖ ਦਿੱਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ… ਕੱਲ੍ਹ ਚੰਡੀਗੜ੍ਹ ‘ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

03/19/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

03/19/2026
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Next Post

ਮਹਿਲ ਕਲਾਂ ‘ਚ ਹਲਕਾ ਵਿਧਾਇਕ ਪੰਡੋਰੀ ਨੇ ਚੋਣ ਜ਼ਾਬਤੇ ਦੀਆਂ ਸ਼ਰੇਆਮ ਉਡਾਈਆਂ ਧੱਜੀਆਂ

Nirmal Pandori

Nirmal Pandori

Related Posts

ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼
ਪੰਜਾਬ

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ… ਕੱਲ੍ਹ ਚੰਡੀਗੜ੍ਹ ‘ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

by Nirmal Pandori
03/19/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

by Nirmal Pandori
03/19/2026
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
Load More
Next Post
ਮਹਿਲ ਕਲਾਂ ‘ਚ ਹਲਕਾ ਵਿਧਾਇਕ ਪੰਡੋਰੀ ਨੇ ਚੋਣ ਜ਼ਾਬਤੇ ਦੀਆਂ ਸ਼ਰੇਆਮ ਉਡਾਈਆਂ ਧੱਜੀਆਂ

ਮਹਿਲ ਕਲਾਂ 'ਚ ਹਲਕਾ ਵਿਧਾਇਕ ਪੰਡੋਰੀ ਨੇ ਚੋਣ ਜ਼ਾਬਤੇ ਦੀਆਂ ਸ਼ਰੇਆਮ ਉਡਾਈਆਂ ਧੱਜੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ… ਕੱਲ੍ਹ ਚੰਡੀਗੜ੍ਹ ‘ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend