<h5><span style="color: #0000ff;">ਚੰਡੀਗੜ੍ਹ, 22 ਦਸੰਬਰ, Gee98 News service</span> <strong>-ਪੰਜਾਬ ਪੁਲਿਸ ਦੇ ਇੱਕ ਸਾਬਕਾ ਆਈਪੀਐਸ ਅਧਿਕਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰਨ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਆਈਪੀਐਸ ਅਧਿਕਾਰੀ ਅਮਰ ਸਿੰਘ ਚਾਹਲ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ ਅਤੇ ਉਹ ਸਖ਼ਤ ਜ਼ਖਮੀ ਹੋ ਗਏ ਹਨ ਜਿਨਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸੂਤਰਾਂ ਅਨੁਸਾਰ ਸਾਬਕਾ ਆਈਪੀਐਸ ਅਮਰ ਸਿੰਘ ਦੀ ਹਾਲਤ ਇਸ ਵੇਲੇ ਗੰਭੀਰ ਬਣੀ ਹੋਈ ਹੈ। ਦੱਸ ਦੇਈਏ ਕਿ ਅਮਰ ਸਿੰਘ ਚਾਹਲ ਆਈਜੀ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ ਅਤੇ ਉਹ ਇਸ ਵੇਲੇ ਪਟਿਆਲਾ ਵਿੱਚ ਰਹਿ ਰਹੇ ਹਨ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਆਪਣੇ ਆਪ ਨੂੰ ਗੋਲੀ ਮਾਰਨ ਤੋਂ ਪਹਿਲਾਂ ਅਮਰ ਸਿੰਘ ਚਾਹਲ ਨੇ ਇੱਕ ਸੂਸਾਈਡ ਨੋਟ ਵੀ ਲਿਖਿਆ ਹੈ ਜਿਸ ਵਿੱਚ ਉਸਨੇ ਕੁਝ ਲੋਕਾਂ ਉੱਪਰ ਗੰਭੀਰ ਦੋਸ਼ ਲਗਾਏ ਹਨ। ਦੂਜੇ ਪਾਸੇ ਇਸ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।</strong> <strong>ਫੋਟੋ ਕੈਪਸ਼ਨ-ਸੰਕੇਤਕ ਫੋਟੋ</strong></h5>