Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਗਰ ਨਿਗਮ ਦੀ ਵਾਰਡਬੰਦੀ….ਕੱਚ ਦੀਆਂ ਗੋਲੀਆਂ ਵਾਂਗ ਖਿੰਡਾਅ ਦਿੱਤਾ ਸ਼ਹਿਰ….ਵਿਰੋਧੀਆਂ ਦੇ ਦੋਸ਼…!

-ਵਾਰਡਬੰਦੀ ਪ੍ਰਕਿਰਿਆ ਨੂੰ ਹਾਈਕੋਰਟ ਲਿਜਾਣ ਦੀ ਚੇਤਾਵਨੀ

Nirmal Pandori by Nirmal Pandori
12/28/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,28 ਦਸੰਬਰ (ਨਿਰਮਲ ਸਿੰਘ ਪੰਡੋਰੀ)-

-ਨਗਰ ਨਿਗਮ ਦਾ ਦਰਜਾ ਮਿਲਣ ਤੋਂ ਬਾਅਦ ਬਰਨਾਲਾ ਸ਼ਹਿਰ ਦੀ ਨਵੀਂ ਵਾਰਡਬੰਦੀ ਰਿਪੋਰਟ ਨੇ ਸ਼ਹਿਰ ਵਾਸੀਆਂ ‘ਚ ਤਰਥੱਲੀ ਮਚਾ ਦਿੱਤੀ ਹੈ। ਸੱਤਾ ਵਿਰੋਧੀ ਪਾਰਟੀਆਂ ਦੇ ਨਾਲ ਨਾਲ ਆਮ ਲੋਕਾਂ ਵੱਲੋਂ ਵੀ ਨਵੀਂ ਵਾਰਡਬੰਦੀ ‘ਤੇ ਇਤਰਾਜ਼ ਕੀਤਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਦੇ ਸਥਾਨਕ ਆਗੂ ਦੋਸ਼ ਲਗਾ ਰਹੇ ਹਨ ਕਿ ਸੱਤਾਧਾਰੀਆਂ ਨੇ ਆਪਣੇ ਸਿਆਸੀ ਫਾਇਦੇ ਖ਼ਾਤਰ ਸਾਰੇ ਸ਼ਹਿਰ ਨੂੰ ਮੁੱਠੀ ਵਿੱਚੋਂ ਕਿਰੀਆਂ ਕੱਚ ਦੀਆਂ ਗੋਲੀਆਂ ਵਾਂਗ ਖਿੰਡਾ ਦਿੱਤਾ ਹੈ। ਦੱਸ ਦੇਈਏ ਕਿ ਨਗਰ ਕੌਂਸਲ ਦੇ 31 ਵਾਰਡ ਸਨ ਪ੍ਰੰਤੂ ਹੁਣ ਨਗਰ ਨਿਗਮ ਦਾ ਦਰਜਾ ਮਿਲਣ ਤੋਂ ਬਾਅਦ ਸਮੁੱਚੇ ਸ਼ਹਿਰ ਨੂੰ 50 ਵਾਰਡਾਂ ਵਿੱਚ ਵੰਡਿਆ ਗਿਆ ਹੈ। ਵਿਰੋਧੀ ਆਗੂਆਂ ਦਾ ਇਹ ਵੀ ਦੋਸ ਹੈ ਕਿ ਸ਼ਹਿਰ ਦੇ ਵਾਰਡਾਂ ਦਾ ਰਾਖਵਾਂਕਰਨ ਸੱਤਾਧਾਰੀ ਪਾਰਟੀ ਨੇ ਆਪਣੇ ਸਿਆਸੀ ਹਿੱਤਾਂ ਨੂੰ ਮੁੱਖ ਰੱਖ ਕੇ ਹੀ ਕੀਤਾ ਹੈ, ਕਿਹਾ ਜਾ ਰਿਹਾ ਹੈ ਕਿ ਕੁਝ ਅਜਿਹੇ ਵਾਰਡਾਂ ਨੂੰ ਰਾਖਵਾਂ ਕਰ ਦਿੱਤਾ ਗਿਆ ਜਿੱਥੇ ਐਸਸੀ/ਬੀਸੀ ਵੋਟ ਦੀ ਗਿਣਤੀ ਹੀ ਘੱਟ ਹੈ। ਜ਼ਿਕਰਯੋਗ ਹੈ ਕਿ ਵਾਰਡਬੰਦੀ ਦੀ ਪ੍ਰਕਿਰਿਆ ਸ਼ੁਰੂ ਹੋਣ ਮੌਕੇ ਬਤੌਰ ਹੱਦਬੰਦੀ ਕਮਿਸ਼ਨ ਦੇ ਮੈਂਬਰ ਸਥਾਨਕ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪ੍ਰਕਿਰਿਆ ਪੂਰੀ ਹੋਣ ਤੋਂ ਪਹਿਲਾਂ ਸਥਾਨਕ ਸਰਕਾਰਾਂ ਵਿਭਾਗ ਤੋਂ ਲਿਖ਼ਤੀ ਤੌਰ ‘ਤੇ ਵਾਰਡਬੰਦੀ ਸਬੰਧੀ ਪੂਰਾ ਰਿਕਾਰਡ, ਸ਼ਹਿਰ ਦਾ ਪੁਰਾਣਾ ਤੇ ਨਵਾਂ ਨਕਸ਼ਾ, ਵਾਰਡਾਂ ਦੇ ਰਾਖਵੇਂਕਰਨ ਸਬੰਧੀ ਪੂਰੀ ਜਾਣਕਾਰੀ ਮੰਗੀ ਸੀ ਅਤੇ ਇਸ ਨੂੰ ਘੋਖਣ ਲਈ ਸਮੇਂ ਦੀ ਮੰਗ ਵੀ ਕੀਤੀ ਸੀ ਪ੍ਰੰਤੂ ਸਰਕਾਰ ਵੱਲੋਂ ਵਿਧਾਇਕ ਨੂੰ ਸਮੇਂ ਸਿਰ ਉਕਤ ਰਿਕਾਰਡ ਮੁਹੱਈਆ ਨਹੀਂ ਕਰਵਾਇਆ ਗਿਆ। ਸ਼ਹਿਰ ਦੀ ਵਾਰਡਬੰਦੀ ‘ਤੇ ਟਿੱਪਣੀ ਕਰਦੇ ਹੋਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਇਹ ਸੱਤਾਧਾਰੀਆਂ ਦੀ ਸਿਆਸੀ ਬੇਈਮਾਨੀ ਹੈ ਕਿ ਉਹਨਾਂ ਨੇ ਆਪਣੇ ਨਿੱਜੀ ਤੇ ਸਿਆਸੀ ਹਿੱਤਾਂ ਦੀ ਖ਼ਾਤਰ ਵਾਰਡਬੰਦੀ ਦੇ ਨਾਮ ‘ਤੇ ਸਮੁੱਚੇ ਸ਼ਹਿਰ ਨੂੰ ਗ਼ਲਤ ਤਰੀਕੇ ਨਾਲ ਵੰਡ ਦਿੱਤਾ ਜਿਸ ਨਾਲ ਆਮ ਲੋਕ ਭੰਬਲਭੂਸੇ ਵਿੱਚ ਹਨ। ਕਾਂਗਰਸ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਮੌਜੂਦਾ ਤੇ ਸਾਬਕਾ ਕੌਂਸਲਰਾਂ ਵੱਲੋਂ ਵੀ ਵਾਰਡਬੰਦੀ ‘ਤੇ ਇਤਰਾਜ਼ ਕੀਤਾ ਜਾ ਰਿਹਾ ਹੈ। ਨਗਰ ਨਿਗਮ ਦੀ ਵਾਰਡਬੰਦੀ ‘ਤੇ ਸਿਰਫ਼ ਵਿਰੋਧੀਆਂ ਵੱਲੋਂ ਹੀ ਨਹੀਂ ਸਗੋਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਵੀ ਇਤਰਾਜ਼ ਕੀਤਾ ਜਾ ਰਿਹਾ ਹੈ।ਨਗਰ ਨਿਗਮ ਦੀ ਵਾਰਡਬੰਦੀ ਸਬੰਧੀ ਜਿਸ ਤਰ੍ਹਾਂ ਲੋਕਾਂ ਦੀ ਨਰਾਜ਼ਗੀ ਸਾਹਮਣੇ ਆ ਰਹੀ ਹੈ ਉਸ ਨੂੰ ਵੇਖਦੇ ਹੋਏ ਲੱਗਦਾ ਹੈ ਕਿ ਸੱਤਾਧਾਰੀਆਂ ਨੂੰ ਇਹ ਖੇਡ ਨਗਰ ਨਿਗਮ ਦੀਆਂ ਚੋਣਾਂ ‘ਚ ਕਿਤੇ ਪੁੱਠੀ ਨਾ ਪੈ ਜਾਵੇ। ਵਿਰੋਧੀ ਪਾਰਟੀਆਂ ਨੇ ਆਪਣੇ ਇਤਰਾਜ਼ ਸਥਾਨਕ ਸਰਕਾਰ ਵਿਭਾਗ ਨੂੰ ਲਿਖ਼ਤੀ ਤੌਰ ‘ਤੇ ਦਿੱਤੇ ਹਨ ਅਤੇ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਉਹਨਾਂ ਦੇ ਇਤਰਾਜ਼ ਦੂਰ ਨਾ ਕੀਤੇ ਗਏ ਤਾਂ ਨਗਰ ਨਿਗਮ ਬਰਨਾਲਾ ਦੀ ਵਾਰਡਬੰਦੀ ਨੂੰ ਹਾਈਕੋਰਟ ਤੱਕ ਵੀ ਲਿਜਾਇਆ ਜਾਵੇਗਾ। ‌ਜੇਕਰ ਇਹ ਮਾਮਲਾ ਹਾਈਕੋਰਟ ਪੁੱਜ ਜਾਂਦਾ ਹੈ ਤਾਂ ਨਗਰ ਨਿਗਮ ਬਰਨਾਲਾ ਦੀ ਪਹਿਲੀ ਚੋਣ ‌ ਕਾਨੂੰਨੀ ਉਲਝਣਾਂ ਵਿੱਚ ਵੀ ਫਸ ਸਕਦੀ ਹੈ। ਉੰਝ ਭਾਵੇਂ ਸੱਤਾਧਿਰ ਦੀ ਇਹ ਪੂਰੀ ਕੋਸ਼ਿਸ਼ ਰਹੇਗੀ ਕਿ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਨਗਰ ਨਿਗਮ ਦੀ ਪਹਿਲੀ ਚੋਣ ਕਰਵਾ ਲਈ ਜਾਵੇ ਪ੍ਰੰਤੂ ਜੇਕਰ ਇਹ ਮਾਮਲਾ ਹਾਈਕੋਰਟ ਵਿੱਚ ਉਲਝ ਗਿਆ ਤਾਂ ਇਹ ਅਗਲੀ ਸਰਕਾਰ ਦੇ ਕਾਰਜਕਾਲ ਤੱਕ ਵੀ ਜਾ ਸਕਦਾ ਹੈ, ਜਿਸ ਤੋਂ ਬਾਅਦ ਕਈ ਨਹਾਤੇ-ਧੋਤੇ ਆਗੂਆਂ ਦੇ ਨੱਕ ‘ਤੇ ਮੱਖੀ ਬੈਠਣ ਵਾਲੇ ਹਾਲਾਤ ਪੈਦਾ ਹੋ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #newsupdate #dailyupdate
Previous Post

ਛੁੱਟੀ ‘ਤੇ ਗਏ ਫੌਜੀ ਦੀ ਮੌਤ ਹੋ ਜਾਣ ‘ਤੇ ਵੀ ਮਿਲੇਗੀ ਵਿਸ਼ੇਸ਼ ਪਰਿਵਾਰਿਕ ਪੈਨਸ਼ਨ

Next Post

ਪੰਜਾਬ ਸਰਕਾਰ ਦੇ ਟੇਢੀ ਉਂਗਲ ਨਾਲ ਘਿਉ ਕੱਢਣ ਦੇ ਯਤਨ… ਨਗਰ ਨਿਗਮ ਲੁਧਿਆਣਾ ‘ਚ ਸ਼ਾਮਿਲ ਹੋਣਗੇ 110 ਪਿੰਡ…!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਪੰਜਾਬ ਸਰਕਾਰ ਦੇ ਟੇਢੀ ਉਂਗਲ ਨਾਲ ਘਿਉ ਕੱਢਣ ਦੇ ਯਤਨ... ਨਗਰ ਨਿਗਮ ਲੁਧਿਆਣਾ 'ਚ ਸ਼ਾਮਿਲ ਹੋਣਗੇ 110 ਪਿੰਡ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend