ਚੰਡੀਗੜ੍ਹ,1 ਜਨਵਰੀ, Gee98 news service
-ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਨਵੇਂ ਸਾਲ ਦੀ ਪਹਿਲੀ ਸਵੇਰ ਦੀ ਸ਼ੁਰੂਆਤ ਮੀਂਹ ਨਾਲ ਹੋਈ ਹੈ। ਮੌਸਮ ਵਿਭਾਗ ਦੀ ਰਿਪੋਰਟ ਹੈ ਕਿ ਅੱਜ ਦਿਨ ਵੇਲੇ ਵੀ ਪੰਜਾਬ ਦੇ ਬਹੁਤੇ ਹਿੱਸੇ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਗਰਜ ਦੇ ਨਾਲ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਨਵੇਂ ਸਾਲ ਦਾ ਪਹਿਲਾ ਦਿਨ ਕੋਲਡ ਡੇਅ (ਠੰਡਾ ਦਿਨ) ਦੇ ਨਾਲ-ਨਾਲ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ ਤੇ ਲੁਧਿਆਣਾ ‘ ਚ ਧੁੰਦ ਦਾ orange ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਮਲੇਰਕੋਟਲਾ ‘ ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈ ਸਕਦੀ ਹੈ। ਫਿਰੋਜ਼ਪੁਰ,ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ‘ਚ ਕੋਲਡ ਡੇਅ (ਠੰਡੇ ਦਿਨ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕੜਾਕੇ ਦੀ ਠੰਡ ਪੈ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ‘ ਚ ਗਰਜ ਦੇ ਨਾਲ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ‘ ਚ ਕੁੱਝ ਥਾਂਵਾਂ ‘ ਤੇ ਹਲਕੀ ਤੋਂ ਮੱਧਮ ਬਾਰਿਸ਼ ਪੈ ਸਕਦੀ ਹੈ। ਇਸ ਦੇ ਨਾਲ ਹੀ ਤਰਨਤਾਰਨ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ ਚ ਵੱਖ-ਵੱਖ ਥਾਂਵਾਂ ‘ਤੇ ਮੀਂਹ ਪੈ ਸਕਦਾ ਹੈ।










