Gee 98News

ਡੇਰਾ ਸਿਰਸਾ ਮੁਖੀ 40 ਦਿਨ ਦੀ ਪੈਰੋਲ ‘ਤੇ ਫਿਰ ਆਉਣਗੇ ਜੇਲ੍ਹ ਤੋਂ ਬਾਹਰ

ਚੰਡੀਗੜ੍ਹ,4 ਜਨਵਰੀ, Gee98 News service

-ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇੱਕ ਵਾਰ ਫੇਰ 40 ਦਿਨ ਦੀ ਪੈਰੋਲ ਦਿੱਤੀ ਗਈ ਹੈ। ਡੇਰਾ ਮੁਖੀ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇਸ ਵਾਰ ਪੈਰੋਲ ਦੇ ਸਮੇਂ ਦੌਰਾਨ ਡੇਰਾ ਮੁਖੀ ਹੈਡਕੁਆਰਟਰ ਸਿਰਸਾ ਵਿੱਚ ਹੀ ਰਹੇਗਾ। ਜ਼ਿਕਰਯੋਗ ਹੈ ਕਿ ਅਗਸਤ 2017 ‘ਚ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਡੇਰਾ ਮੁਖੀ ਇਸ ਵਾਰ 15ਵੀਂ ਵਾਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਏਗਾ। ਇਸ ਤੋਂ ਪਹਿਲਾਂ 15 ਅਗਸਤ ਨੂੰ ਵੀ ਆਪਣੇ ਜਨਮ ਦਿਨ ਮੌਕੇ ਡੇਰਾ ਮੁਖੀ ਨੂੰ ਪੈਰੋਲ ਦਿੱਤੀ ਗਈ ਸੀ।

error: Content is protected !!