Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਤੇ ਕੇਂਦਰ ਵਿਚਕਾਰ ਐਫਸੀਆਈ ਦੇ ਜਨਰਲ ਮੈਨੇਜਰ ਦੀ ਨਿਯੁਕਤੀ ਦੇ ਮਾਮਲੇ ‘ਤੇ ਵੀ ਪੈ ਗਿਆ ਪੇਚਾ

-ਸਿਵਲ ਸੇਵਾ ਬੋਰਡ ਨੇ ਪੰਜਾਬ ਤੋਂ ਬਾਹਰਲੇ ਕੇਡਰ ਦੇ ਆਈਏਐਸ ਅਫ਼ਸਰ ਦੀ ਕੀਤੀ ਸਿਫਾਰਿਸ਼

Nirmal Pandori by Nirmal Pandori
01/07/2026
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,7 ਜਨਵਰੀ, Gee98 News service

-ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਬਹੁਤ ਸਾਰੇ ਮਾਮਲਿਆਂ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਵਿਚਕਾਰ ਵਿਵਾਦ ਚੱਲਦਾ ਰਿਹਾ ਹੈ। ਤਾਜ਼ਾ ਵਿਵਾਦ ਦਾ ਕਾਰਨ ਭਾਰਤੀ ਖੁਰਾਕ ਨਿਗਮ FCI ਦੇ ਪੰਜਾਬ ‘ਚ ਚੰਡੀਗੜ੍ਹ ਸਥਿਤ ਹੈਡਕੁਆਰਟਰ ‘ਤੇ ਜਨਰਲ ਮੈਨੇਜਰ ਦੀ ਨਿਯੁਕਤੀ ਬਣਿਆ ਹੈ। ਸਿਵਲ ਸੇਵਾ ਬੋਰਡ ਵੱਲੋਂ ਏਜੀਐਮਯੂਟੀ ਕੇਡਰ ਦੀ ਆਈਏਐਸ ਅਧਿਕਾਰੀ ਨਿਤਿਕਾ ਪਵਾਰ ਦੀ ਐਫਸੀਆਈ ਦੇ ਜਨਰਲ ਮੈਨੇਜਰ ਦੀ ਨਿਯੁਕਤੀ ਦੀ ਸਿਫਾਰਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫੈਸਲੇ ‘ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਪੱਤਰ ਲਿਖਿਆ ਅਤੇ ਕੇਂਦਰ ਸਰਕਾਰ ਨੂੰ ਆਪਣੇ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ। ਐਫਸੀਆਈ ਪੰਜਾਬ ਦੇ ਜਨਰਲ ਮੈਨੇਜਰ ਦੀ ਨਿਯੁਕਤੀ ਨੂੰ ਦਹਾਕਿਆਂ ਪੁਰਾਣੀ ਪ੍ਰਸ਼ਾਸਨਿਕ ਰਵਾਇਤ ਦੇ ਉਲਟ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਐਫਸੀਆਈ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਪੰਜਾਬ ਖੇਤਰ ਦੇ ਜਨਰਲ ਮੈਨੇਜਰ ਦੇ ਅਹੁਦੇ ‘ਤੇ ਰੈਗੂਲਰ ਰੂਪ ਨਾਲ ਪੰਜਾਬ ਕੇਡਰ ਦੇ ਆਈਏਐਸ ਅਧਿਕਾਰੀਆਂ ਦੀ ਹੀ ਨਿਯੁਕਤੀ ਹੁੰਦੀ ਰਹੀ ਹੈ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਪਿਛਲੇ ਰਿਕਾਰਡ ਦਾ ਹਵਾਲਾ ਦਿੰਦੇ ਹੋਏ ਲਿਖਿਆ ਕਿ ਪਿਛਲੇ ਛੇ ਦਹਾਕਿਆਂ ‘ਚ ਕੁੱਲ 37 ਅਧਿਕਾਰੀਆਂ ਨੇ ਇਸ ਅਹੁਦੇ ਨੂੰ ਸੰਭਾਲਿਆ ਜਿਨਾਂ ਵਿੱਚੋਂ 23 ਰੈਗੂਲਰ ਨਿਯੁਕਤੀਆਂ ਸਨ ਤੇ ਇਹ ਸਾਰੇ ਦੇ ਸਾਰੇ ਪੰਜਾਬ ਕੇਡਰ ਨਾਲ ਸੰਬੰਧਿਤ ਸਨ ਜਦਕਿ ਹੋਰ ਕੇਡਰਾਂ ਦੇ ਅਧਿਕਾਰੀਆਂ ਨੂੰ ਸਿਰਫ਼ ਅਸਥਾਈ ਜਾਂ ਐਡਹਾਕ ਆਧਾਰ ‘ਤੇ ਵਾਧੂ ਚਾਰਜ ਦਿੱਤਾ ਗਿਆ ਸੀ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੂਬੇ ਵੱਲੋਂ ਪਹਿਲਾਂ ਹੀ ਪੰਜਾਬ ਕੇਡਰ ਦੇ ਯੋਗ ਆਈਏਐਸ ਅਧਿਕਾਰੀਆਂ ਤੱਕ ਪੈਨਲ ਕੇਂਦਰ ਨੂੰ ਭੇਜਿਆ ਜਾ ਚੁੱਕਾ ਹੈ ਜੇ ਨਵੇਂ ਪੈਨਲ ਦੀ ਜ਼ਰੂਰਤ ਪੈਂਦੀ ਹੈ ਤਾਂ ਉਸਨੂੰ ਤੁਰੰਤ ਉਪਲਬੱਧ ਕਰਵਾਇਆ ਜਾ ਸਕਦਾ ਹੈ, ਮੌਜੂਦਾ ਸਮੇਂ ‘ਚ ਪੰਜਾਬ ਕੇਡਰ ‘ਚ 200 ਤੋਂ ਵੱਧ ਆਈਏਐਸ ਅਧਿਕਾਰੀ ਹਨ ਜਿਨਾਂ ‘ਚੋਂ ਕਿਸੇ ਵੀ ਅਧਿਕਾਰੀ ਦੀ ਨਿਯੁਕਤੀ ‘ਤੇ ਸੂਬਾ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਪੰਜਾਬ ‘ਚ ਐਫਸੀਆਈ ਦੇ ਜਨਰਲ ਮੈਨੇਜਰ ਦੀ ਨਿਯੁਕਤੀ ਦੇ ਇਸ ਘਟਨਾਕਰਮ ਤੋਂ ਬਾਅਦ ਇਹ ਮਾਮਲਾ ਸਿਰਫ ਇੱਕ ਪ੍ਰਸ਼ਾਸਨਿਕ ਨਿਯੁਕਤੀ ਤੱਕ ਸੀਮਤ ਨਹੀਂ ਰਹਿ ਗਿਆ ਬਲਕਿ ਸੰਘੀ ਢਾਂਚੇ, ਸੂਬਿਆਂ ਦੇ ਅਧਿਕਾਰ ਤੇ ਰਵਾਇਤੀ ਪ੍ਰਸ਼ਾਸਨਿਕ ਸੰਤੁਲਨ ਨਾਲ ਵੀ ਜੁੜ ਗਿਆ ਹੈ। ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਨੂੰ ਇਸ ਮਾਮਲੇ ‘ਚ ਪੱਤਰ ਲਿਖੇ ਜਾਣ ਤੋਂ ਬਾਅਦ ਹੁਣ ਸਾਰਿਆਂ ਦੀਆਂ ਨਜ਼ਰਾਂ ਕੇਂਦਰ ਸਰਕਾਰ ਦੇ ਅਗਲੇ ਕਦਮ ‘ਤੇ ਟਿਕੀਆਂ ਹੋਈਆਂ ਹਨ ਕਿ ਉਹ ਪੰਜਾਬ ਸਰਕਾਰ ਦੀ ਮੰਗ ਨੂੰ ਸਵੀਕਾਰ ਕਰਕੇ ਆਪਣੇ ਫੈਸਲੇ ‘ਤੇ ਵਿਚਾਰ ਕਰਦੀ ਹੈ ਜਾਂ ਫਿਰ ਸਿਵਲ ਸੇਵਾ ਬੋਰਡ ਦੀ ਸਿਫਾਰਸ ‘ਤੇ ਅੱਗੇ ਵੱਧਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#punjabnews
Previous Post

…ਮਾਰਿਆ ਗਿਆ ਪੁਲਿਸ ਮੁਕਾਬਲੇ ‘ਚ ਇੱਕ ਹੋਰ ਗੈਂਗਸਟਰ,ਆਹਮੋ ਸਾਹਮਣੇ ਹੋਇਆ ਮੁਕਾਬਲਾ

Next Post

…ਜੇ ਮੈਨੂੰ ਕੁਝ ਹੋ ਗਿਆ ਤਾਂ ਜ਼ਿੰਮੇਵਾਰ ਐਮਐਲਏ ਹੋਵੇਗਾ…ਸਰਪੰਚ ਦੀ ਵਾਇਰਲ ਹੋ ਰਹੀ ਹੈ ਵੀਡੀਓ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
…ਜੇ ਮੈਨੂੰ ਕੁਝ ਹੋ ਗਿਆ ਤਾਂ ਜ਼ਿੰਮੇਵਾਰ ਐਮਐਲਏ ਹੋਵੇਗਾ…ਸਰਪੰਚ ਦੀ ਵਾਇਰਲ ਹੋ ਰਹੀ ਹੈ ਵੀਡੀਓ

...ਜੇ ਮੈਨੂੰ ਕੁਝ ਹੋ ਗਿਆ ਤਾਂ ਜ਼ਿੰਮੇਵਾਰ ਐਮਐਲਏ ਹੋਵੇਗਾ...ਸਰਪੰਚ ਦੀ ਵਾਇਰਲ ਹੋ ਰਹੀ ਹੈ ਵੀਡੀਓ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend