Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੋਹੜੀ ਦੀ ਸਵੇਰ ਗੈਂਗਸਟਰ ਦੀ ਲੱਤ ‘ਚ ਲੱਗੀ ਗੋਲੀ…ਬਰਨਾਲੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ

- ਪਿਸਤੌਲ ਸਮੇਤ ਦੋ ਕਾਬੂ,SSP ਨੇ ਦਿੱਤੀ ਜਾਣਕਾਰੀ

Nirmal Pandori by Nirmal Pandori
01/13/2026
in ਬਰਨਾਲਾ ਆਸ-ਪਾਸ
Reading Time: 1 min read
A A
0
ਲੋਹੜੀ ਦੀ ਸਵੇਰ ਗੈਂਗਸਟਰ ਦੀ ਲੱਤ ‘ਚ ਲੱਗੀ ਗੋਲੀ…ਬਰਨਾਲੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ , 13 ਜਨਵਰੀ (ਨਿਰਮਲ ਸਿੰਘ ਪੰਡੋਰੀ)-

-ਲੋਹੜੀ ਦੀ ਸਵੇਰ ਬਰਨਾਲਾ ਵਿਖੇ ਬਰਨਾਲਾ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਏ ਮੁਕਾਬਲੇ ‘ਚ ਇੱਕ ਗੈਂਗਸਟਰ ਦੇ ਲੱਤ ‘ਚ ਗੋਲੀ ਲੱਗਣ ਕਰਕੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਏ ਮੁਕਾਬਲੇ ਵਾਲੀ ਜਗ੍ਹਾ ‘ਤੇ ਪੁੱਜ ਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸਐਸਪੀ ਸ੍ਰੀ ਮੁਹੰਮਦ ਸਰਫਰਾਜ ਆਲਮ ਨੇ ਦੱਸਿਆ ਕਿ ਦੋ ਗੈਂਗਸਟਰ ਗਰੁੱਪ, ਜਿਨਾਂ ਵਿੱਚੋਂ ਇੱਕ ਗਰੁੱਪ ਦੀ ਅਗਵਾਈ ਅਕਰਮ ਖ਼ਾਨ ਕਰ ਰਿਹਾ ਸੀ ਅਤੇ ਦੂਜੇ ਦੀ ਅਗਵਾਈ ਅਕਾਸ਼ਦੀਪ ਸਿੰਘ ਕਰ ਰਿਹਾ ਸੀ, ਦੇ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਆਪਸੀ ਰੰਜਿਸ਼ ਚੱਲ ਰਹੀ ਸੀ ਅਤੇ ਦੋਵੇਂ ਇੱਕ ਦੂਜੇ ਦਾ ਨੁਕਸਾਨ ਕਰਨ ਦੀ ਤਾਕ ਦੇ ਵਿੱਚ ਸਨ। ਐਸਐਸਪੀ ਨੇ ਦੱਸਿਆ ਕਿ 11 ਜਨਵਰੀ ਦੀ ਰਾਤ ਨੂੰ ਅਕਰਮ ਖ਼ਾਨ ਦੇ ਗਰੁੱਪ ਵੱਲੋਂ ਆਕਾਸਦੀਪ ਦੇ ਘਰ ਫਾਇਰਿੰਗ ਵੀ ਕੀਤੀ ਗਈ ਜਿਸ ਵਿੱਚ ਆਕਾਸ਼ ਜ਼ਖ਼ਮੀ ਹੋ ਗਿਆ ਸੀ, ਜਿਸ ਤੋਂ ਬਾਅਦ ਬਰਨਾਲਾ ਪੁਲਿਸ ਨੇ ਫਾਇਰਿੰਗ ਕਰਨ ਵਾਲਿਆਂ ਦੀ ਪੈੜ ਨੱਪਣ ਲਈ ਟੀਮਾਂ ਦਾ ਗਠਨ ਕੀਤਾ । ਐਸਐਸਪੀ ਨੇ ਦੱਸਿਆ ਕਿ ਇਸ ਦੌਰਾਨ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਤੇ ਐਸਐਚਓ ਸਿਟੀ ਥਾਣਾ 1 ਦੇ ਇੰਚਾਰਜ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਇਨਪੁੱਟ ਮਿਲੀ ਕਿ ਕੁਝ ਸ਼ੱਕੀ ਵਿਅਕਤੀ ਟ੍ਰਾਈਡੈਂਟ ਫੈਕਟਰੀ ਦੇ ਨੇੜੇ ਬੇਆਬਾਦ ਕਲੋਨੀ ਦੇ ਵਿੱਚ ਇਕੱਠੇ ਹੋਏ ਹਨ, ਸੂਚਨਾ ਤੋਂ ਬਾਅਦ ਮੌਕੇ ‘ਤੇ ਜਦ ਪੁਲਿਸ ਪਹੁੰਚੀ ਤਾਂ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਦੋਸ਼ੀਆਂ ਵੱਲੋਂ ਪੁਲਿਸ ‘ਤੇ ਓਪਨ ਫਾਇਰ ਕੀਤਾ ਗਿਆ ਜੋ ਪੁਲਿਸ ਦੀ ਗੱਡੀ ਵਿੱਚ ਲੱਗਿਆ ਤੇ ਪੁਲਿਸ ਵੱਲੋਂ ਕੀਤੀ ਜਵਾਬੀ ਫਾਇਰਿੰਗ ਦੌਰਾਨ ਇੱਕ ਗੋਲੀ ਅਕਰਮ ਖ਼ਾਨ ਦੀ ਲੱਤ ‘ਚ ਲੱਗੀ। ਪੁਲਿਸ ਨੇ ਮੌਕੇ ‘ਤੇ ਇੱਕ ਪਿਸਤੌਲ ਤੇ ਮੋਟਰਸਾਈਕਲ ਬਰਾਮਦ ਕੀਤਾ ਅਤੇ ਜ਼ਖ਼ਮੀ ਸਮੇਤ ਇੱਕ ਹੋਰ ਵਿਅਕਤੀ ਨੂੰ ਕਾਬੂ ਕੀਤਾ। ਜ਼ਖ਼ਮੀ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Tags: #barnalanews#punjabpolice #barnalapolice
Previous Post

ਦਾੜੀ ਨਾਲੋਂ ਮੁੱਛਾਂ ਵੱਧ ਗਈਆਂ ਪਾਵਰਕਾਮ ਦੀਆਂ….ਸਰਕਾਰੀ ਵਿਭਾਗਾਂ ਸਿਰ ਕਰੋੜਾਂ ਦਾ ਬਿਜਲੀ ਬਿੱਲਾਂ ਦਾ ਬਕਾਇਆ

Next Post

ਅਹਿਮ ਖ਼ਬਰ…ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਵਿੱਚੋਂ ਕੁਝ ਸਰੂਪਾਂ ਦਾ SIT ਨੇ ਪਤਾ ਲਗਾਇਆ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਅਹਿਮ ਖ਼ਬਰ...ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਵਿੱਚੋਂ ਕੁਝ ਸਰੂਪਾਂ ਦਾ SIT ਨੇ ਪਤਾ ਲਗਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend