Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜੇ ਮਜੀਠੀਆ ਨੂੰ ਕੁਝ ਹੋਇਆ ਤਾਂ ADGP ਤੇ ਜੇਲ੍ਹ ਸੁਪਰਡੈਂਟ ਜ਼ਿੰਮੇਵਾਰ ਹੋਣਗੇ….ਹਾਈਕੋਰਟ ਦੇ ਤਿੱਖੇ ਤੇਵਰ

-ਜੱਜ ਨੇ ਕਿਹਾ... ਮਜੀਠੀਆ ਦੀ ਸੁਰੱਖਿਆ 'ਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

Nirmal Pandori by Nirmal Pandori
01/14/2026
in ਪੰਜਾਬ
Reading Time: 1 min read
A A
0
…ਜੇ ਮਜੀਠੀਆ ਨੂੰ ਕੁਝ ਹੋਇਆ ਤਾਂ ADGP ਤੇ ਜੇਲ੍ਹ ਸੁਪਰਡੈਂਟ ਜ਼ਿੰਮੇਵਾਰ ਹੋਣਗੇ….ਹਾਈਕੋਰਟ ਦੇ ਤਿੱਖੇ ਤੇਵਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,14 ਜਨਵਰੀ, Gee98 news service-

-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸਪੱਸ਼ਟ ਤੇ ਸਖ਼ਤ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਜੇਕਰ ਮਜੀਠੀਆ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਪੰਜਾਬ ਦੇ ਏਡੀਜੀਪੀ (ਜੇਲ੍ਹਾਂ) ਨਾਭਾ ਜੇਲ੍ਹ ਦੇ ਸੁਪਰਡੈਂਟ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ ਤੇ ਇਨਾਂ ਅਧਿਕਾਰੀਆਂ ਦੇ ਖ਼ਿਲਾਫ਼ ਵਿਅਕਤੀਗਤ ਤੌਰ ‘ਤੇ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਹਾਈਕੋਰਟ ਨੇ ਕਿਹਾ ਕਿ ਮਜੀਠੀਆ ਦੀ ਸੁਰੱਖਿਆ ਯਕੀਨੀ ਬਣਾਉਣਾ ਰਾਜ ਸਰਕਾਰ ਦੀ ਸੰਵਿਧਾਨਿਕ ਜ਼ਿੰਮੇਵਾਰੀ ਹੈ ਅਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੁਰੱਖਿਆ ਏਜੰਸੀਆਂ ਨੇ ਹੀ ਰਿਪੋਰਟ ਦਿੱਤੀ ਸੀ ਕਿ ਮਜੀਠੀਆ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਤੋਂ ਖ਼ਤਰਾ ਹੈ। ਹਾਈਕੋਰਟ ਨੇ ਕਿਹਾ ਕਿ ਜੇਲ੍ਹ ‘ਚ ਬੰਦ ਕਿਸੇ ਵੀ ਵਿਅਕਤੀ ਦੀ ਸੁਰੱਖਿਆ ਕਾਨੂੰਨ ਦੇ ਸ਼ਾਸਨ ਦਾ ਮੂਲ ਤੱਤ ਹੈ। ‌ ਹਾਈਕੋਰਟ ਨੇ ਸਪੱਸ਼ਟ ਕਿਹਾ ਕਿ ਸੁਰੱਖਿਆ ‘ਚ ਲਾਪਰਵਾਹੀ ਨੂੰ ਪ੍ਰਸ਼ਾਸਨਿਕ ਅਸਫ਼ਲਤਾ ਮੰਨਿਆ ਜਾਵੇਗਾ ਅਤੇ ਇਹ ਹਾਈਕੋਰਟ ਦੇ ਹੁਕਮਾਂ ਦੀ ਹੁਕਮ ਅਦੂਲੀ ਦੀ ਸ਼੍ਰੇਣੀ ਵਿੱਚ ਵੀ ਆ ਸਕਦੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਹੁਕਮ ਵੀ ਦਿੱਤੇ ਕਿ ਮਜੀਠੀਆ ਦੀ ਸੁਰੱਖਿਆ ਦੀ ਨਿਯਮਤ ਜਾਂਚ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਮਜੀਠੀਆ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਨਾ ਹੋਵੇ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਇਹ ਉਮੀਦ ਵੀ ਜ਼ਾਹਿਰ ਕੀਤੀ ਕਿ ਉਹ ਹੁਕਮਾਂ ਨੂੰ ਗੰਭੀਰਤਾ ਨਾਲ ਲਵੇਗੀ ਅਤੇ ਭਵਿੱਖ ‘ਚ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਦੀ ਗੁੰਜਾਇਸ਼ ਨਹੀਂ ਛੱਡੇਗੀ। ਧਿਆਨ ਰਹੇ ਕਿ ਆਪਣੀ ਗ੍ਰਿਫਤਾਰੀ ਤੋਂ ਪਹਿਲਾਂ ਵੀ ਮਜੀਠੀਆ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿੱਚ ਉਹਨਾਂ ਨੇ ਆਪਣੀ ਸੁਰੱਖਿਆ ਦੀ ਕਟੌਤੀ ਦੇ ਫੈਸਲੇ ਨੂੰ ਚਣੌਤੀ ਦਿੱਤੀ ਸੀ ਪ੍ਰੰਤੂ ਬਾਅਦ ਵਿੱਚ ਉਹਨਾਂ ਦੀ ਗ੍ਰਿਫ਼ਤਾਰੀ ਹੋ ਜਾਣ ਕਰਕੇ ਇਸ ਪਟੀਸ਼ਨ ‘ਤੇ ਸੁਣਵਾਈ ਅੱਗੇ ਨਹੀਂ ਵਧ ਸਕੀ। ਹੁਣ ਮਜੀਠੀਆ ਦੀ ਸੁਰੱਖਿਆ ਨਾਲ ਸੰਬੰਧਿਤ ਹਾਈਕੋਰਟ ਦੇ ਤਾਜ਼ਾ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ‘ਤੇ ਦਬਾਅ ਵੱਧ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#punjabnews
Previous Post

ਪੇਸ਼ੀ ‘ਤੇ ਲਿਆਂਦੇ ਦੋਸ਼ੀ, ਪੁਲਸੀਆਂ ਨੂੰ ਬੰਨ੍ਹ ਕੇ ਪੁਲਿਸ ਦੀ ਹੀ ਗੱਡੀ ਲੈ ਕੇ ਫ਼ਰਾਰ

Next Post

ਕੇਂਦਰ ਨੇ ਭਗਵੰਤ ਮਾਨ ਨੂੰ ਵਿਦੇਸ਼ ਜਾਣ ਤੋਂ ਰੋਕਿਆ, ਨਹੀਂ ਦਿੱਤੀ ਮਨਜ਼ੂਰੀ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

ਕੇਂਦਰ ਨੇ ਭਗਵੰਤ ਮਾਨ ਨੂੰ ਵਿਦੇਸ਼ ਜਾਣ ਤੋਂ ਰੋਕਿਆ, ਨਹੀਂ ਦਿੱਤੀ ਮਨਜ਼ੂਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend