Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਠੀਕਰੀਵਾਲਾ ਬੇਅਦਬੀ ਮਾਮਲਾ…ਪੁਲਿਸ ਇਸ ਸਾਜਿਸ਼ ਦੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ…ਪੁਲਿਸ ਨੂੰ ਦੋ ਦਿਨਾਂ ਦਾ ਅਲਟੀਮੇਟਮ

-ਜਥੇਦਾਰ ਟੇਕ ਸਿੰਘ ਧਨੌਲਾ ਨੇ ਪਿੰਡ ਵਾਸੀਆਂ ਨੂੰ ਦਿੱਤਾ ਹਰ ਮੱਦਦ ਦਾ ਭਰੋਸਾ

Nirmal Pandori by Nirmal Pandori
01/22/2026
in ਬਰਨਾਲਾ ਆਸ-ਪਾਸ
Reading Time: 1 min read
A A
0
ਠੀਕਰੀਵਾਲਾ ਬੇਅਦਬੀ ਮਾਮਲਾ…ਪੁਲਿਸ ਇਸ ਸਾਜਿਸ਼ ਦੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ…ਪੁਲਿਸ ਨੂੰ ਦੋ ਦਿਨਾਂ ਦਾ ਅਲਟੀਮੇਟਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਜਨਵਰੀ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਜ਼ਿਲ੍ਹੇ ਦੇ ਇਤਿਹਾਸਿਕ ਪਿੰਡ ਠੀਕਰੀਵਾਲਾ ਵਿਖੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮਾਂ ਦੇ ਦਿਨਾਂ ਦੌਰਾਨ ਹੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦਾ ਮਾਮਲਾ ਭਖਿਆ ਹੋਇਆ ਹੈ। ਵੀਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਟੇਕ ਸਿੰਘ ਧਨੌਲਾ ਪਿੰਡ ਠੀਕਰੀਵਾਲਾ ਦੇ ਗੁਰਦੁਆਰਾ ਸਾਹਿਬ ਪੁੱਜੇ ਅਤੇ ਸਾਰੀ ਘਟਨਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ‌ ਇਸ ਮੌਕੇ ਗੱਲਬਾਤ ਕਰਦੇ ਹੋਏ ਜਥੇਦਾਰ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਪੰਜਾਬ ‘ਚ ਦਿਨੋਂ ਦਿਨ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਪਿੱਛੇ ਕੇਂਦਰ ਅਤੇ ਪੰਜਾਬ ਦੀਆਂ ਏਜੰਸੀਆਂ ਦਾ ਹੱਥ ਹੈ, ਜਿਹੜੀਆਂ ਪੰਜਾਬ ਦਾ ਮਾਹੌਲ ਖ਼ਰਾਬ ਹੀ ਰੱਖਣਾ ਚਾਹੁੰਦੀਆਂ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਇਕੱਠੇ ਸਨ, ਜਿਨਾਂ ਦੀਆਂ ਭਾਵਨਾਵਾਂ ਤੋਂ ਜ਼ਾਹਰ ਹੋਇਆ ਕਿ ਪਿੰਡ ਵਾਸੀ ਇਸ ਮਾਮਲੇ ‘ਚ ਪੁਲਿਸ ਵੱਲੋਂ ਹੁਣ ਤੱਕ ਦੀ ਕੀਤੀ ਗਈ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਬੇਅਦਬੀ ਦੇ ਇਸ ਮਾਮਲੇ ‘ਚ ਪਿੰਡ ਦੇ ਹੀ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੀ ਪਿੰਡ ਦੀਆਂ ਗਲੀਆਂ ‘ਚੋਂ ਗੁਟਕਾ ਸਾਹਿਬ ਦੇ ਅੰਗ ਖਿਲਰੇ ਹੋਏ ਮਿਲੇ ਹਨ ਜੋ ਸਪੱਸ਼ਟ ਕਰਦੇ ਹਨ ਕਿ ਫੜੇ ਗਏ ਦੋ ਵਿਅਕਤੀਆਂ ਤੋਂ ਬਿਨਾਂ ਵੀ ਕੁਝ ਹੋਰ ਵਿਅਕਤੀ ਇਸ ਮਾਮਲੇ ਵਿੱਚ ਸ਼ਾਮਿਲ ਹਨ। ਜਥੇਦਾਰ ਟੇਕ ਸਿੰਘ ਧਨੌਲਾ ਦੀ ਹਾਜ਼ਰੀ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਹੋਰ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਨੂੰ ਦੋ ਦਿਨ ਦਾ ਸਮਾਂ ਦਿੰਦੇ ਹਨ ਜੇਕਰ ਇਹਨਾਂ ਦੋ ਵਿਅਕਤੀਆਂ ਤੋਂ ਬਿਨਾਂ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਈ ਤਾਂ ਆਉਣ ਵਾਲੇ ਸਮੇਂ ‘ਚ ਤਿੱਖਾ ਸੰਘਰਸ਼ ਵੀ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਕਿਹਾ ਕਿ ਉੰਝ ਭਾਵੇਂ ਬੇਅਦਬੀ ਆਪਣੇ ਆਪ ਵਿੱਚ ਹੀ ਬਹੁਤ ਵੱਡੀ ਅਤੇ ਨਿੰਦਣਯੋਗ ਘਟਨਾ ਹੈ ਪ੍ਰੰਤੂ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮਾਂ ਦੇ ਦੌਰਾਨ ਪਿੰਡ ਵਿੱਚ ਅਜਿਹੀ ਮੰਦਭਾਗੀ ਘਟਨਾ ਵਾਪਰਨ ਕਾਰਨ ਸਾਰੇ ਪਿੰਡ ਵਾਸੀਆਂ ਦੀਆਂ ਭਾਵਨਾਵਾਂ ਜ਼ਖ਼ਮੀ ਹੋਈਆਂ ਹਨ ਜਿਸ ਕਰਕੇ ਪਿੰਡ ਵਾਸੀ ਚਾਹੁੰਦੇ ਹਨ ਕਿ ਇਸ ਸਾਰੇ ਮਾਮਲੇ ਦੀ ਅਸਲ ਸਾਜ਼ਿਸ਼ ਬਾਰੇ ਸਾਰੀ ਜਾਣਕਾਰੀ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਦੋਸ਼ੀ ਵੀ ਲੋਕਾਂ ਦੇ ਸਾਹਮਣੇ ਆਉਣੇ ਚਾਹੀਦੇ ਹਨ। ਪਿੰਡ ਵਾਸੀ ਇਹ ਵੀ ਡਰ ਪ੍ਰਗਟ ਕਰ ਰਹੇ ਹਨ ਕਿ ਬੇਅਦਬੀ ਦੇ ਹੋਰ ਮਾਮਲਿਆਂ ਵਾਂਗ ਹੁਣ ਤੱਕ ਫੜੇ ਗਏ ਦੋ ਵਿਅਕਤੀਆਂ ‘ਤੇ ਕਾਰਵਾਈ ਕਰਕੇ ਪੁਲਿਸ ਇਸ ਮਾਮਲੇ ਨੂੰ ਠੰਡੇ ਬਸਤੇ ਵਿੱਚ ਪਾ ਦੇਵੇਗੀ। ‌ ਦੂਜੇ ਪਾਸੇ ਪੁਲਿਸ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਪੜ੍ਹਤਾਲ ਕੀਤੀ ਜਾ ਰਹੀ ਹੈ ਅਤੇ ਸਾਰੇ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ। ਪੁਲਿਸ ਦੇ ਇਸ ਭਰੋਸੇ ਕਰਕੇ ਹੀ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਦੋ ਦਿਨ ਦਾ ਸਮਾਂ ਹੋਰ ਦਿੱਤਾ ਹੈ ਪ੍ਰੰਤੂ ਦੋ ਦਿਨ ਤੋਂ ਬਾਅਦ ਵੱਡੀ ਮੀਟਿੰਗ ਬੁਲਾ ਕੇ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕਣ ਦੀ ਗੱਲ ਕਹੀ ਹੈ। ਇਸ ਮੌਕੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਸਬੰਧੀ ਸਮੇਂ ਸਿਰ ਸੂਚਨਾ ਨਾ ਦੇਣ ਕਰਕੇ ਧਰਮ ਪ੍ਰਚਾਰ ਕਮੇਟੀ ਦੇ ਦੋ ਪ੍ਰਚਾਰਕਾਂ ਦੇ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਧਨੌਲਾ ਨੇ ਪਿੰਡ ਵਾਸੀਆਂ ਨੂੰ ਵੀ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਹਰ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਲਈ ਮਦਦ ਕੀਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮਹਿਲ ਕਲਾਂ ਨਾਥ ਸਿੰਘ ਹਮੀਦੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#punjabnews#simranjitsinghmann
Previous Post

ਸਵਾਰੀਆਂ ਨਾਲ ਭਰੀ ਮਿੰਨੀ ਬੱਸ ਪਲਟੀ, ਕਈ ਸਵਾਰੀਆਂ ਗੰਭੀਰ ਜ਼ਖਮੀ

Next Post

ਠੀਕਰੀਵਾਲਾ ਬੇਅਦਬੀ ਕਾਂਡ ਸਬੰਧੀ ਪੁਲਿਸ ਨੂੰ ਮਿਲੇ ਅਹਿਮ ਸੁਰਾਗ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਠੀਕਰੀਵਾਲਾ ਬੇਅਦਬੀ ਕਾਂਡ ਸਬੰਧੀ ਪੁਲਿਸ ਨੂੰ ਮਿਲੇ ਅਹਿਮ ਸੁਰਾਗ

ਠੀਕਰੀਵਾਲਾ ਬੇਅਦਬੀ ਕਾਂਡ ਸਬੰਧੀ ਪੁਲਿਸ ਨੂੰ ਮਿਲੇ ਅਹਿਮ ਸੁਰਾਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend