ਬਰਨਾਲਾ,25 ਜਨਵਰੀ, (ਨਿਰਮਲ ਸਿੰਘ ਪੰਡੋਰੀ)-
-ਰਾਜਨੀਤੀ ਵਿੱਚ ਛੋਟੀ ਉਮਰੇ ਵੱਡੀਆਂ ਪ੍ਰਾਪਤੀਆਂ ਕਰਨ ਵਾਲੇ ਬਰਨਾਲਾ ਦੇ ਹਰਮਨ ਪਿਆਰੇ ਵਪਾਰੀ ਆਗੂ ਸ੍ਰੀ ਸੰਜੀਵ ਸ਼ੋਰੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਵਪਾਰ ਅਤੇ ਉਪਯੋਗ ਵਿੰਗ ਦੀ ਸੂਬਾ ਪੱਧਰੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਪਾਰ ਅਤੇ ਉਦਯੋਗ ਵਿੰਗ ਦੇ ਪ੍ਰਧਾਨ ਸ੍ਰੀ ਐਨ ਕੇ ਸ਼ਰਮਾ ਨਾਲ ਮਸ਼ਵਰੇ ਤੋਂ ਬਾਅਦ ਕੋਰ ਕਮੇਟੀ ਦੇ ਮੈਂਬਰਾਂ ਦਾ ਐਲਾਨ ਕੀਤਾ।
ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਪਾਰ ਅਤੇ ਉਦਯੋਗ ਵਿੰਗ ਦੇ ਪ੍ਰਧਾਨ ਸ਼੍ਰੀ ਐਨ. ਕੇ.ਸ਼ਰਮਾ ਨੇ ਦੱਸਿਆ ਕਿ ਨਵ-ਗਠਿਤ ਕੀਤੀ ਜਾ ਰਹੀ ਇਸ ਵਿੰਗ ਦੀ ਕੋਰ ਕਮੇਟੀ ਵਿੱਚ ਉਦਯੋਗ ਅਤੇ ਵਪਾਰ ਵਿੰਗ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਹਨਾਂ ਵਿੱਚ ਐਡਵੋਕੇਟ ਸ੍ਰੀ ਹਰੀਸ਼ ਰਾਏ ਢਾਂਡਾ ਸਾਬਕਾ ਵਿਧਾਇਕ, ਸ੍ਰੀ ਅਮਿਤ ਕਪੂਰ ਅੰਮ੍ਰਿਤਸਰ, ਸ੍ਰੀ ਕਮਲ ਚੇਤਲੀ ਲੁਧਿਆਣਾ, ਸ੍ਰੀ ਆਰ.ਡੀ.ਸ਼ਰਮਾ ਲੁਧਿਆਣਾ, ਸ. ਰਜਿੰਦਰ ਸਿੰਘ ਮਰਵਾਹਾ ਅੰਮ੍ਰਿਤਸਰ, ਸ੍ਰੀ ਪ੍ਰੇਮ ਕੁਮਾਰ ਅਰੋੜਾ ਮਾਨਸਾ, ਸ. ਰਣਜੀਤ ਸਿੰਘ ਖੁਰਾਣਾ ਫਗਵਾੜਾ, ਸ. ਗੁਰਮੀਤ ਸਿੰਘ ਕੁਲਾਰ ਲੁਧਿਆਣਾ, ਸ੍ਰੀ ਸੰਜੀਵ ਸ਼ੋਰੀ ਬਰਨਾਲਾ, ਸ੍ਰੀ ਸੰਜੀਵ ਤਲਵਾੜ ਹੁਸ਼ਿਆਰਪੁਰ, ਸ. ਪਰਮਜੀਤ ਸਿੰਘ ਮੱਕੜ ਰੋਪੜ, ਸ.ਹਰਜੀਤ ਸਿੰਘ ਸੀ.ਏ ਮੋਹਾਲੀ, ਐਡਵੋਕੇਟ ਪਰਮਵੀਰ ਸਿੰਘ ਸੰਨੀ ਅਤੇ ਸ੍ਰੀ ਪ੍ਰੇਮ ਵਲੈਚਾ ਜਲਾਲਾਬਾਦ ਦੇ ਨਾਮ ਸ਼ਾਮਲ ਹਨ। ਦੱਸ ਦੇਈਏ ਕਿ ਸ੍ਰੀ ਸੰਜੀਵ ਸ਼ੋਰੀ ਨਿਮਰ ਸੁਭਾਅ ਦੇ ਸਿਆਸੀ ਆਗੂ ਹਨ ਜਿਨਾਂ ਦਾ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸਾਰੀਆਂ ਪਾਰਟੀਆਂ ਅਤੇ ਸ਼ਹਿਰ ਵਿੱਚ ਸਤਿਕਾਰਿਤ ਸਥਾਨ ਹੈ। ਸੰਜੀਵ ਸ਼ੋਰੀ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਬਣਨ ਤੋਂ ਬਾਅਦ ਬਰਨਾਲਾ ਦੇ ਰਾਜਨੀਤਿਕ ਪਲੇਟਫਾਰਮ ‘ਤੇ ਚਮਕੇ ਅਤੇ ਉਹਨਾਂ ਨੇ ਆਪਣੀ ਨਿਮਰਤਾ ਅਤੇ ਕਾਬਲੀਅਤ ਦੇ ਜ਼ਰੀਏ ਬਿਨਾਂ ਕਿਸੇ ਵਿਵਾਦ ਤੋਂ ਬਤੌਰ ਪ੍ਰਧਾਨ ਨਗਰ ਕੌਂਸਲ ਬਰਨਾਲਾ ਆਪਣਾ ਕਾਰਜਕਾਲ ਪੂਰਾ ਕੀਤਾ। ਇਹ ਸੰਜੀਵ ਸ਼ੋਰੀ ਦੀ ਨਿਮਰਤਾ ਅਤੇ ਸਾਫ਼ ਸੁਥਰੇ ਸਿਆਸੀ ਅਕਸ ਦੀ ਬਦੌਲਤ ਹੀ ਹੋਇਆ ਕਿ ਉਹਨਾਂ ਨੇ ਪੰਜਾਬ ‘ਚ ਸਰਕਾਰ ਬਦਲ ਜਾਣ ਤੋਂ ਬਾਅਦ ਵੀ ਬਤੌਰ ਪ੍ਰਧਾਨ ਨਗਰ ਕੌਂਸਲ ਦਾ ਕਾਰਜਕਾਲ ਪੂਰਾ ਕੀਤਾ। ਆਪਣੀ ਨਿਯੁਕਤੀ ‘ਤੇ ਪਾਰਟੀ ਪ੍ਰਧਾਨ ਅਤੇ ਵਪਾਰ ਵਿੰਗ ਦੇ ਪ੍ਰਧਾਨ ਦਾ ਧੰਨਵਾਦ ਕਰਦੇ ਹੋਏ ਸੰਜੀਵ ਸ਼ੋਰੀ ਨੇ ਕਿਹਾ ਕਿ ਉਹ ਹਮੇਸ਼ਾ ਹੀ ਵਪਾਰ ਅਤੇ ਕਾਰੋਬਾਰ ਲਈ ਸਾਜ਼ਗਾਰ ਮਾਹੌਲ ਦੇ ਹਾਮੀ ਰਹੇ ਹਨ ਅਤੇ ਉਹ ਇਸ ਨਵੇਂ ਪਲੇਟਫਾਰਮ ‘ਤੇ ਹਮੇਸ਼ਾ ਇਹ ਯਤਨ ਕਰਦੇ ਰਹਿਣਗੇ ਕਿ ਵਪਾਰੀਆਂ ਨੂੰ ਬਿਨਾਂ ਕਿਸੇ ਡਰ ਅਤੇ ਭੈਅ ਤੋਂ ਇੱਕ ਚੰਗਾ ਮਾਹੌਲ ਮਿਲੇ। ਸ੍ਰੀ ਸ਼ੋਰੀ ਨੇ ਕਿਹਾ ਕਿ ਪੰਜਾਬ ਦੇ ਬਦਲਦੇ ਰਾਜਨੀਤਿਕ ਹਾਲਾਤਾਂ ਦੇ ਮੱਦੇਨਜ਼ਰ ਸੂਬੇ ਦੇ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਅਤੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਵਪਾਰੀਆਂ ਲਈ ਪੰਜਾਬ ‘ਚ ਖੇਤਰੀ ਪਾਰਟੀ ਦੀ ਮਜ਼ਬੂਤੀ ਜ਼ਰੂਰੀ ਹੈ ਅਤੇ ਪੰਜਾਬ ‘ਚ ਬਣ ਰਹੇ ਰਾਜਨੀਤਿਕ ਸਮੀਕਰਨ ਇਹ ਸੰਕੇਤ ਦੇ ਰਹੇ ਹਨ ਕਿ ਪੰਜਾਬ ਦੇ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੀ ਹੋਵੇਗੀ। ਸ੍ਰੀ ਸੰਜੀਵ ਸ਼ੋਰੀ ਦੀ ਇਸ ਨਵੀਂ ਨਿਯੁਕਤੀ ‘ਤੇ ਉਹਨਾਂ ਦੇ ਹਮਾਇਤੀਆਂ ਅਤੇ ਸ਼ਹਿਰ ਵਿੱਚ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਵਪਾਰੀ ਆਗੂਆਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।










