Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਤੀ-ਪਤਨੀ ਦੇ ਝਗੜੇ ‘ਚ “ਜਾਹ ਮਰਜਾ, ਨਿਕਲ ਜਾ” ਵਰਗੇ ਸ਼ਬਦ ਅਪਰਾਧ ਦੀ ਸ਼੍ਰੇਣੀ ਵਿੱਚ ਨਹੀਂ ਆਉਂਦੇ-ਹਾਈਕੋਰਟ

-ਪਤੀ ਦੇ ਝਿੜਕਣ ਤੋਂ ਬਾਅਦ ਪਤਨੀ ਨੇ ਕੀਤੀ ਸੀ ਖੁਦਕੁਸ਼ੀ,ਅਦਾਲਤ ਨੇ ਪਤੀ ਨੂੰ ਕੀਤਾ ਬਰੀ

Nirmal Pandori by Nirmal Pandori
01/31/2026
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,31 ਜਨਵਰੀ, Gee98 news service-

-ਜੇਕਰ ਪਤੀ ਪਤਨੀ ਝਗੜੇ ਦੌਰਾਨ ਇੱਕ ਦੂਜੇ ਨੂੰ “ਜਾ ਦਫ਼ਾ ਹੋਜਾ, ਨਿਕਲ ਜਾ ਜਾਂ ਮਰਜਾ” ਵਰਗੇ ਸ਼ਬਦ ਬੋਲਦੇ ਹਨ ਤਾਂ ਇਹਨਾਂ ਸ਼ਬਦਾਂ ਨੂੰ ਆਤਮ ਹੱਤਿਆ ਲਈ ਉਕਸਾਉਣ ਦੀ ਸ਼੍ਰੇਣੀ ਵਿੱਚ ਨਹੀਂ ਰੱਖਿਆ ਜਾਵੇਗਾ। ਕੇਰਲ ਹਾਈ ਕੋਰਟ ਨੇ ਅਜਿਹਾ ਇੱਕ ਫੈਸਲਾ ਸੁਣਾਇਆ ਹੈ ਜਿਸ ਤਹਿਤ ਪਤਨੀ ਤੇ ਬੇਟੀ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਏ ਪਤੀ ਨੂੰ ਬਰੀ ਕਰ ਦਿੱਤਾ ਗਿਆ। ਅਦਾਲਤ ਨੇ ਸਪੱਸ਼ਟ ਕਰ ਦਿੱਤਾ ਕਿ ਭਾਰਤੀ ਦੰਡਾਵਲੀ (IPC) ਦੀ ਧਾਰਾ 306 ਦੇ ਤਹਿਤ ਅਪਰਾਧ ਸਿੱਧ ਕਰਨ ਲਈ ਇਹ ਸਾਬਤ ਕਰਨਾ ਜ਼ਰੂਰੀ ਹੈ ਕਿ ਮੁਲਜ਼ਮ ਦਾ ਇਰਾਦਾ ਜਾਣਬੁੱਝ ਕੇ ਖੁਦਕੁਸ਼ੀ ਲਈ ਉਕਸਾਉਣ ਦਾ ਸੀ। ਦਰਅਸਲ, ਇਹ ਮਾਮਲਾ ਇੱਕ ਔਰਤ ਅਤੇ ਉਸਦੀ ਛੋਟੀ ਬੇਟੀ ਨਾਲ ਸਬੰਧਤ ਹੈ, ਜਿਸ ਨੇ ਕਥਿਤ ਤੌਰ ‘ਤੇ ਪਤੀ ਦੁਆਰਾ ਝਿੜਕੇ ਜਾਣ ‘ਤੇ ਖੁਦਕੁਸ਼ੀ ਕਰ ਲਈ ਸੀ।
 ਕੀ ਹੈ ਪੂਰਾ ਮਾਮਲਾ….!
ਪੀੜਤ ਪੱਖ ਦੇ ਵਕੀਲ ਅਨੁਸਾਰ ਮਹਿਲਾ ਦੇ ਪਤੀ ਦੇ ਕਿਸੇ ਦੂਜੀ ਵਿਆਹੁਤਾ ਔਰਤ ਨਾਲ ਨਾਜਾਇਜ਼ ਸਬੰਧ ਸਨ। ਜਦੋਂ ਮ੍ਰਿਤਕ ਮਹਿਲਾ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਸ ਨੇ ਇਸ ਸਬੰਧੀ ਸਵਾਲ ਕੀਤੇ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਕਾਫ਼ੀ ਤਕਰਾਰ ਹੋਈ। ਨਾਜਾਇਜ਼ ਸਬੰਧਾਂ ਨੂੰ ਲੈ ਕੇ ਪਤੀ-ਪਤਨੀ ਵਿਚਕਾਰ ਹੋਏ ਝਗੜੇ ਦੌਰਾਨ ਪਤੀ ਨੇ ਕਥਿਤ ਤੌਰ ‘ਤੇ ਔਰਤ ਨੂੰ ਕਿਹਾ, ‘ਜਾ ਚਲੀ ਜਾ ਇੱਥੋਂ, ਮਰ ਜਾ’। ਇਸ ਤੋਂ ਬਾਅਦ ਔਰਤ ਨੇ 15 ਸਤੰਬਰ, 2023 ਨੂੰ ਆਪਣੀ ਸਾਢੇ ਪੰਜ ਸਾਲ ਦੀ ਬੇਟੀ ਸਮੇਤ ਖੂਹ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਤੋਂ ਬਾਅਦ ਕਾਸਰਗੋਡ ਦੇ ਮੇਲਪਰੰਬਾ ਪੁਲਿਸ ਸਟੇਸ਼ਨ ਨੇ ਮਹਿਲਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ। ਕਾਸਰਗੋਡ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਮੁਲਜ਼ਮ ਦੀ ਬਰੀ ਹੋਣ ਦੀ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਉਸ ਦੇ ਖਿਲਾਫ਼ ਦੋਸ਼ ਤੈਅ ਕਰਨ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਮਹਿਲਾ ਦੇ ਪਤੀ ਨੇ ਹਾਈਕੋਰਟ ਤੱਕ ਪਹੁੰਚ ਕੀਤੀ। ਹਾਈਕੋਰਟ ਵਿੱਚ ਪਤੀ ਵੱਲੋਂ ਦਲੀਲ ਦਿੱਤੀ ਗਈ ਕਿ ਇਹ ਸ਼ਬਦ ਸਿਰਫ਼ ਪਲ ਭਰ ਦੇ ਗੁੱਸੇ ਵਿੱਚ ਕਹੇ ਗਏ ਸਨ ਅਤੇ ਇਸ ਦਾ ਮਤਲਬ ਪਤਨੀ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ ਸੀ। ਹਾਈਕੋਰਟ ਨੇ ਇਸ ‘ਤੇ ਫੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਦੇ ਉਸ ਫੈਸਲੇ ਦਾ ਹਵਾਲਾ ਦਿੱਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਝਗੜੇ ਦੌਰਾਨ ਗੁੱਸੇ ਵਿੱਚ ਬੋਲੇ ਗਏ ਸਾਧਾਰਨ ਜਾਂ ਗੈਰ-ਜ਼ਿੰਮੇਵਾਰਾਨਾ ਸ਼ਬਦ ਖੁਦਕੁਸ਼ੀ ਲਈ ਉਕਸਾਉਣ ਦੇ ਇਰਾਦੇ ਵਿੱਚ ਨਹੀਂ ਆਉਂਦੇ। ਕੇਰਲ ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ਵਿੱਚ ‘ਚਲੀ ਜਾ ਅਤੇ ਮਰ ਜਾ’ ਸ਼ਬਦ ਜ਼ੁਬਾਨੀ ਬਹਿਸ ਦੌਰਾਨ ਤੈਸ਼ ਵਿੱਚ ਆ ਕੇ ਕਹੇ ਗਏ ਸਨ, ਮ੍ਰਿਤਕਾ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਕੋਈ ਇਰਾਦਾ ਨਹੀਂ ਸੀ। ਇਸ ਲਈ IPC ਦੀ ਧਾਰਾ 306 ਦੇ ਤਹਿਤ ਅਪਰਾਧ ਨਹੀਂ ਬਣਦਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#punjabnews#punjabpolice #barnalapolice
Previous Post

ਖੇਡਾਂ ‘ਚ ਨੈਸ਼ਨਲ ਮੈਡਲ ਜਿੱਤਣ ਵਾਲੀ ਨਾਥਾਂ ਦੀ ਕੁੜੀ ਪੂਜਾ ਦੇ ਰੈਣ ਬਸੇਰੇ ‘ਤੇ ਟਰੱਸਟ ਨੇ ਫੇਰ ਦਿੱਤਾ ਬੁਲਡੋਜ਼ਰ

Next Post

ਹਾਈਕੋਰਟ ਨੇ 19 ਸਾਲਾਂ ਬਾਅਦ ਸਰਕਾਰੀ ਅਧਿਆਪਕ ਨੂੰ ਦਿੱਤਾ ਇਨਸਾਫ਼….ਮੈਡੀਕਲ ਮੁਆਵਜ਼ਾ ਵਿਵਾਦ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਹਾਈਕੋਰਟ ਨੇ 19 ਸਾਲਾਂ ਬਾਅਦ ਸਰਕਾਰੀ ਅਧਿਆਪਕ ਨੂੰ ਦਿੱਤਾ ਇਨਸਾਫ਼....ਮੈਡੀਕਲ ਮੁਆਵਜ਼ਾ ਵਿਵਾਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend