Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਈਕੋਰਟ ਨੇ 19 ਸਾਲਾਂ ਬਾਅਦ ਸਰਕਾਰੀ ਅਧਿਆਪਕ ਨੂੰ ਦਿੱਤਾ ਇਨਸਾਫ਼….ਮੈਡੀਕਲ ਮੁਆਵਜ਼ਾ ਵਿਵਾਦ

-ਦਿਲ ਦੀ ਐਮਰਜੈਂਸੀ ਸਰਜਰੀ 'ਤੇ ਪੂਰਾ ਖਰਚਾ ਦੇਣ ਦੇ ਹੁਕਮ

Nirmal Pandori by Nirmal Pandori
01/31/2026
in ਪੰਜਾਬ
Reading Time: 1 min read
A A
0
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,31 ਜਨਵਰੀ, Gee98 news service-

-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲੱਗਭੱਗ 19 ਸਾਲਾਂ ਬਾਅਦ ਇੱਕ ਮੈਡੀਕਲ ਮੁਆਵਜ਼ੇ ਦੇ ਵਿਵਾਦ ਵਿੱਚ ਇੱਕ ਸਰਕਾਰੀ ਅਧਿਆਪਕ ਨੂੰ ਰਾਹਤ ਦਿੱਤੀ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਸਰਕਾਰ ਦੀ ਅਪੀਲ ਖਾਰਜ ਕਰਦੇ ਹੋਏ ਸਰਕਾਰੀ ਅਧਿਆਪਕ ਭੁਪਿੰਦਰ ਸਿੰਘ ਨੂੰ ਦਿਲ ਦੀ ਐਮਰਜੈਂਸੀ ਸਰਜਰੀ ‘ਤੇ ਹੋਏ ਪੂਰੇ ਖਰਚ ਦੀ ਭਰਪਾਈ ਦਾ ਹੁਕਮ ਦਿੱਤਾ ਹੈ। ਇਸੇ ਮਾਮਲੇ ਵਿੱਚ ਮਾਨਸਾ ਦੇ ਜ਼ਿਲ੍ਹਾ ਜੱਜ ਨੇ 2006 ਵਿੱਚ ਪੂਰੇ ਖਰਚੇ ਦਾ ਹੁਕਮ ਦਿੱਤਾ ਸੀ ਅਤੇ ਉਸੇ ਹੁਕਮ ਨੂੰ ਮਾਨਯੋਗ ਹਾਈਕੋਰਟ ਨੇ ਬਰਕਰਾਰ ਰੱਖਿਆ ਹੈ। ਜ਼ਿਕਰਯੋਗ ਹੈ ਕਿ ਪਟੀਸ਼ਨਕਰਤਾ ਭੁਪਿੰਦਰ ਸਿੰਘ, ਜੋ ਸਾਲ 2002 ‘ਚ ਰਾਜਕੀ ਮੁੱਢਲਾ ਸਕੂਲ, ਫੂਸ ਮੰਡੀ, ਮਾਨਸਾ ‘ਚ ਅਧਿਆਪਕ ਅਹੁਦੇ ‘ਤੇ ਕੰਮ ਕਰ ਰਹੇ ਸਨ, ਨੂੰ ਨਵੰਬਰ 2002 ‘ਚ ਗੰਭੀਰ ਦਿਲ ਦੇ ਰੋਗ ਕਾਰਨ ਐਂਜੀਓਗ੍ਰਾਫੀ ਦੇ ਬਾਅਦ ਖੁੱਲ੍ਹੀ ਹਾਰਟ ਸਰਜਰੀ ਦੀ ਤੁਰੰਤ ਲੋੜ ਪਈ। ਸਰਕਾਰੀ ਪ੍ਰਕਿਰਿਆ ਤਹਿਤ ਉਨ੍ਹਾਂ ਨੂੰ ਨਵੀਂ ਦਿੱਲੀ ਸਥਿਤ ਐਸਕਾਰਟਸ ਹਾਰਟ ਇੰਸਟੀਟਿਊਟ ਐਂਡ ਰਿਸਰਚ ਸੈਂਟਰ ‘ਚ ਰੈਫਰ ਕੀਤਾ ਗਿਆ, ਜਿੱਥੇ 18 ਤੋਂ 30 ਨਵੰਬਰ 2002 ਦੇ ਦਰਮਿਆਨ ਉਨ੍ਹਾਂ ਦੀ ਕੋਰੋਨਰੀ ਆਰਟਰੀ ਬਾਈਪਾਸ ਸਰਜਰੀ ਹੋਈ। ਇਸ ਦੌਰਾਨ ਉਨ੍ਹਾਂ ਦਾ ਕੁੱਲ ਮੈਡੀਕਲ ਖਰਚ 2,20,677 ਰੁਪਏ ਤੇ ਵਾਧੂ 11,000 ਰੁਪਏ ਆਇਆ। ਹਾਈਕੋਰਟ ਨੇ ਸਾਫ਼ ਕੀਤਾ ਕਿ ਐਸਕਾਰਟਸ ਹਾਰਟ ਇੰਸਟੀਚਿਊਟ ਪੰਜਾਬ ਸਰਕਾਰ ਵੱਲੋਂ ਸਾਲ 1991 ‘ਚ ਜਾਰੀ ਕੀਤੇ ਪੱਤਰ ਤਹਿਤ ਓਪਨ ਹਾਰਟ ਸਰਜਰੀ ਲਈ ਮਾਨਤਾ ਪ੍ਰਾਪਤ ਹਸਪਤਾਲ ਹੈ। ਇਸ ਸੂਚੀ ‘ਚ ਕ੍ਰਿਸਚੀਅਨ ਮੈਡੀਕਲ ਕਾਲਜ, ਲੁਧਿਆਣਾ ਤੇ ਅਪੋਲੋ ਹਸਪਤਾਲ, ਮਦਰਾਸ ਦਾ ਨਾਮ ਵੀ ਸ਼ਾਮਲ ਸੀ। ਇਸ ਤਰ੍ਹਾਂ ਸਰਕਾਰ ਵੱਲੋਂ ਇਹ ਦਲੀਲ ਦੇਣਾ ਕਿ ਬਿੱਲਾਂ ਨੂੰ ਸਿਰਫ਼ ਏਆਈਆਈਐੱਮਐੱਸ ਦਰਾਂ ਤੱਕ ਸੀਮਤ ਕੀਤਾ ਜਾਣਾ ਚਾਹੀਦਾ ਹੈ, ਪੂਰੀ ਤਰ੍ਹਾਂ ਗ਼ਲਤ ਤੇ ਗ਼ੈਰ ਕਾਨੂੰਨੀ ਹੈ। ਕੋਰਟ ਨੇ ਕਿਹਾ ਕਿ ਜਦੋਂ ਕਿਸੇ ਸਰਕਾਰੀ ਮੁਲਾਜ਼ਮ ਨੂੰ ਸਰਕਾਰੀ ਮਾਧਿਅਮ ਦੁਆਰਾ, ਜੀਵਨ-ਰਾਖੀ ਐਮਰਜੈਂਸੀ ‘ਚ, ਕਿਸੇ ਮਾਨਤਾ ਪ੍ਰਾਪਤ ਨਿੱਜੀ ਹਸਪਤਾਲ ‘ਚ ਰੈਫਰ ਕੀਤਾ ਗਿਆ ਹੋਵੇ, ਤਾਂ ਉਸ ਦੇ ਮੈਡੀਕਲ ਮੁਆਵਜ਼ੇ ਨੂੰ ਏਆਈਆਈਐੱਮਐੱਸ ਦੀਆਂ ਦਰਾਂ ਤੱਕ ਸੀਮਿਤ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਜਾਰੀ ਕੀਤੇ ਰੈਫਰਲ ਦਸਤਾਵੇਜ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਾਮਲਾ ਬਹੁਤ ਗੰਭੀਰ ਸੀ ਅਤੇ ਇਸ ‘ਚ ਦੇਰੀ ਜੀਵਨ ਲਈ ਖ਼ਤਰਾ ਬਣ ਸਕਦੀ ਸੀ। ਫ਼ੈਸਲੇ ‘ਚ ਕੋਰਟ ਨੇ ਮਾਮਲੇ ‘ਚ ਹੋਈ ਗ਼ੈਰ ਸਾਧਾਰਨ ਦੇਰੀ ‘ਤੇ ਵੀ ਕੜੀ ਟਿੱਪਣੀ ਕੀਤੀ। ਉਨ੍ਹਾਂ ਕਿਹਾ, “ਇਸ ਤਰ੍ਹਾਂ ਦੇ ਮਾਮਲਿਆਂ ਦਾ 19 ਸਾਲਾਂ ਬਾਅਦ ਨਿਪਟਾਰਾ ਹੋਣਾ ਬਹੁਤ ਹੀ ਦੁਖਦਾਈ ਹੈ। ਸਾਲ 2002 ਤੋਂ ਇਹ ਵਿਅਕਤੀ ਆਪਣੇ ਜਾਇਜ਼ ਮੁਆਵਜ਼ੇ ਲਈ ਭਟਕ ਰਿਹਾ ਸੀ, ਜਿਸ ਨੂੰ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਸੀ।”

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

03/23/2026
ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

03/23/2026
ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

03/23/2026
Load More
Tags: #barnalanews#education department#punjabnews
Previous Post

ਪਤੀ-ਪਤਨੀ ਦੇ ਝਗੜੇ ‘ਚ “ਜਾਹ ਮਰਜਾ, ਨਿਕਲ ਜਾ” ਵਰਗੇ ਸ਼ਬਦ ਅਪਰਾਧ ਦੀ ਸ਼੍ਰੇਣੀ ਵਿੱਚ ਨਹੀਂ ਆਉਂਦੇ-ਹਾਈਕੋਰਟ

Next Post

ਕੌਣ ਨੇ ਉਹ ਦੋ ਵਿਅਕਤੀ ਜਿਨਾਂ ਨੂੰ ਪੰਜਾਬ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕ੍ਰਮਾ ਵਿੱਚ ਗ੍ਰਿਫ਼ਤਾਰ ਕੀਤਾ ਸੀ…!

Nirmal Pandori

Nirmal Pandori

Related Posts

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ
ਪੰਜਾਬ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

by Nirmal Pandori
03/23/2026
ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

by Nirmal Pandori
03/23/2026
ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ
ਪੰਜਾਬ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

by Nirmal Pandori
03/23/2026
ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ
ਪੰਜਾਬ

ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ

by Nirmal Pandori
03/23/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਹੁਣ ਇੱਕ ਐਸਡੀਐਮ ਨੇ ਮੁੱਖ ਸਕੱਤਰ ਨੂੰ ਲਿਖਿਆ ਕਿ ‘ਮੇਰੀ ਜਾਨ ਨੂੰ ਹੈ ਖ਼ਤਰਾ’…!

by Nirmal Pandori
03/22/2026
ਪੰਜਾਬ

ਜਦੋਂ ਤੱਕ ਪੁਲਿਸ ਦੀ ਕਲਮ ਤੇ ਵਾਗਡੋਰ ਹਕੂਮਤ ਦੇ ਹੱਥ ‘ਚ ਰਹੇਗੀ…..!

by Nirmal Pandori
03/22/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਕੌਣ ਨੇ ਉਹ ਦੋ ਵਿਅਕਤੀ ਜਿਨਾਂ ਨੂੰ ਪੰਜਾਬ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕ੍ਰਮਾ ਵਿੱਚ ਗ੍ਰਿਫ਼ਤਾਰ ਕੀਤਾ ਸੀ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ….ਬਰਨਾਲਾ ਦੇ ਨਗਰ ਸੁਧਾਰ ਟਰੱਸਟ ਦੀ ਜਗ੍ਹਾ ਅਤੇ ਪੁੱਡਾ ਮਾਰਕੀਟ ਵਿੱਚੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਦਰੱਖਤ ਪੁੱਟਣ ਵਾਲੇ ਫਸਣਗੇ

ਬਰਨਾਲੇ ਦੇ ਇੱਕ SHO ਦਾ ਮੁੱਦਾ ਪੁੱਜਿਆ ਮੁੱਖ ਮੰਤਰੀ ਦੇ ਦਰਬਾਰ,MLA ਢਿੱਲੋਂ ਨੇ ਲਿਖੀ ਚਿੱਠੀ

ਨੌਜਵਾਨ ਵਰਗ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਨ-ਧਰੁਵ ਮਿੱਤਲ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend