Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਦੀ ਤਨਖ਼ਾਹ ਵਿੱਚੋਂ ਵਿਕਾਸ ਦੇ ਨਾਂ ‘ਤੇ ਕਰੇਗੀ ਕਟੌਤੀ

- ਸਿਹਤ ਵਿਭਾਗ ਵੱਲੋਂ ਜਾਰੀ ਪੱਤਰ 'ਚ ਤਾਨਾਸ਼ਾਹੀ ਹੁਕਮ

Nirmal Pandori by Nirmal Pandori
02/07/2026
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 7 ਫਰਵਰੀ 2026, Gee98 News service-

-ਪੰਜਾਬ ‘ਚ ਕੰਟਰੈਕਟ ਬੇਸ ‘ਤੇ ਨੌਕਰੀ ਕਰ ਰਹੇ ਮੁਲਾਜ਼ਮ ਇੱਕ ਪਾਸੇ ਆਪਣੀਆਂ ਤਨਖਾਹਾਂ ਵਧਾਉਣ ਅਤੇ ਨੌਕਰੀਆਂ ਪੱਕੇ ਕਰਨ ਲਈ ਸੰਘਰਸ਼ ਕਰ ਰਹੇ ਹਨ ਪ੍ਰੰਤੂ ਦੂਜੇ ਪਾਸੇ ਸਰਕਾਰ ਨੇ ਇਹਨਾਂ ਮੁਲਾਜ਼ਮਾਂ ਲਈ ਇੱਕ ਨਵਾਂ ਫ਼ਰਮਾਨ ਜਾਰੀ ਕਰ ਦਿੱਤਾ ਜਿਸ ਤਹਿਤ ਕੰਟਰੈਕਟ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚੋਂ ਵੀ ਕਟੌਤੀ ਕੀਤੀ ਜਾਵੇਗੀ। ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ 4 ਫਰਵਰੀ 2026 ਨੂੰ ਜਾਰੀ ਇੱਕ ਪੱਤਰ ਅਨੁਸਾਰ ਵਿਭਾਗ ਦੇ ਕੰਟਰੈਕਟ ਮੁਲਾਜ਼ਮਾਂ ਦੀ ਤਨਖਾਹ ਵਿੱਚੋਂ 200 ਰੁਪਏ ਪ੍ਰਤੀ ਮਹੀਨਾ ਡਿਵੈਲਪਮੈਂਟ ਟੈਕਸ ਕੱਟਿਆ ਜਾਵੇਗਾ। ‌ ਜਾਰੀ ਪੱਤਰ ਵਿੱਚ ਇਸ ਗੱਲ ਦਾ ਬਕਾਇਦਾ ਜ਼ਿਕਰ ਕੀਤਾ ਗਿਆ ਹੈ ਕਿ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ 2018 ਦੀ ਧਾਰਾ 4(3) ਅਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਰੂਲਜ਼ 2018 ਦੇ ਨਿਯਮ 12 ਅਨੁਸਾਰ ਡੀਡੀਓ ਵੱਲੋਂ ਕਰਮਚਾਰੀਆਂ ਦੀ ਤਨਖਾਹ ਵਿੱਚੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਕੱਟਣਾ ਤੇ ਸਰਕਾਰੀ ਖਜ਼ਾਨੇ ਵਿੱਚ ਜਮਾਂ ਕਰਵਾਉਣਾ ਲਾਜ਼ਮੀ ਹੈ। ਸਰਕਾਰ ਦੇ ਇਹਨਾਂ ਤਾਨਾਸ਼ਾਹੀ ਹੁਕਮਾਂ ਤੋਂ ਬਾਅਦ ਸਿਹਤ ਵਿਭਾਗ ਦੇ ਕੱਚੇ ਮੁਲਾਜ਼ਮਾਂ ਵਿੱਚ ਰੋਸ ਫੈਲਿਆ ਹੋਇਆ ਹੈ। ਦੱਸ ਦੇਈਏ ਕਿ ਇਹ ਕੱਚੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਪੱਕੀਆਂ ਕਰਨ ਤੇ ਆਪਣੀਆਂ ਤਨਖਾਹਾਂ ਵਧਾਉਣ ਸਮੇਤ ਹੋਰ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਹੁਣ ਸਰਕਾਰ ਵੱਲੋਂ ਜਾਰੀ ਇਹਨਾਂ ਤਾਜ਼ੇ ਹੁਕਮਾਂ ਨੇ ਇਹਨਾਂ ਮੁਲਾਜ਼ਮਾਂ ਨੂੰ ਵਿੱਤੀ ਝਟਕਾ ਦਿੱਤਾ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਹ ਕੱਚੇ ਮੁਲਾਜ਼ਮ ਪਹਿਲਾਂ ਹੀ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਹਨ ਅਤੇ ਇਹਨਾਂ ਨੂੰ ਤਨਖ਼ਾਹ ਵੀ ਕਦੇ ਸਮੇਂ ਸਿਰ ਨਹੀਂ ਮਿਲਦੀ। ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚੋਂ ਵਿਕਾਸ ਲਈ ਕਟੌਤੀ ਦੇ ਹੁਕਮ ਜਾਰੀ ਕਰਨ ਕਰਕੇ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ‘ਚ ਹੈ ਅਤੇ ਮੁਲਾਜ਼ਮ ਇਹਨਾਂ ਹੁਕਮਾਂ ਦੇ ਖ਼ਿਲਾਫ਼ ਸੰਘਰਸ਼ ਦੇ ਰੌਂਅ ਵਿੱਚ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲਾਵਾਂ ਲਈ ਸਰਵੋਤਮ ਸੰਸਥਾ 2026 ਵਜੋਂ ਟ੍ਰਾਈਡੈਂਟ ਗਰੁੱਪ ਦਾ ਸਨਮਾਨ

ਮਹਿਲਾਵਾਂ ਲਈ ਸਰਵੋਤਮ ਸੰਸਥਾ 2026 ਵਜੋਂ ਟ੍ਰਾਈਡੈਂਟ ਗਰੁੱਪ ਦਾ ਸਨਮਾਨ

04/07/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

04/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਚਿੰਤਾਜਨਕ ਖ਼ਬਰ…ਸਾਡੀ ਆਉਣ ਵਾਲੀ ਪੀੜੀ ਸਾਨੂੰ ਕਦੇ ਮਾਫ਼ ਨਹੀਂ ਕਰੇਗੀ

04/07/2026
Load More
Tags: #barnalanews#punjabnews
Previous Post

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Next Post

ਵਿਆਹ ਕਰਵਾਉਣ ਦਾ ਵਾਅਦਾ ਕਰਕੇ ਬਣਾਏ ਸਰੀਰਕ ਸੰਬੰਧਾਂ ਨੂੰ ਬਲਾਤਕਾਰ ਨਹੀਂ ਮੰਨਿਆ ਜਾ ਸਕਦਾ-ਸੁਪਰੀਮ ਕੋਰਟ

Nirmal Pandori

Nirmal Pandori

Related Posts

ਮਹਿਲਾਵਾਂ ਲਈ ਸਰਵੋਤਮ ਸੰਸਥਾ 2026 ਵਜੋਂ ਟ੍ਰਾਈਡੈਂਟ ਗਰੁੱਪ ਦਾ ਸਨਮਾਨ
ਪੰਜਾਬ

ਮਹਿਲਾਵਾਂ ਲਈ ਸਰਵੋਤਮ ਸੰਸਥਾ 2026 ਵਜੋਂ ਟ੍ਰਾਈਡੈਂਟ ਗਰੁੱਪ ਦਾ ਸਨਮਾਨ

by Nirmal Pandori
04/07/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

by Nirmal Pandori
04/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚਿੰਤਾਜਨਕ ਖ਼ਬਰ…ਸਾਡੀ ਆਉਣ ਵਾਲੀ ਪੀੜੀ ਸਾਨੂੰ ਕਦੇ ਮਾਫ਼ ਨਹੀਂ ਕਰੇਗੀ

by Nirmal Pandori
04/07/2026
ਪੰਜਾਬ ਦੇ ਚਾਰ IAS ਅਫ਼ਸਰਾਂ ਦਾ ਪ੍ਰਸ਼ਾਸਨਿਕ ਤੌਰ ‘ਤੇ ਪੰਜਾਬ ਛੱਡਣ ਦਾ ਫੈਸਲਾ
ਪੰਜਾਬ

ਪੰਜਾਬ ਦੇ 4 ਡਿਪਟੀ ਕਮਿਸ਼ਨਰਾਂ ਦੀ ਬਦਲੀ…8 ਹੋਰ ਆਈਏਐਸ ਵੀ ਬਦਲੇ

by Nirmal Pandori
04/06/2026
Breaking news….ਬਰਨਾਲਾ ਅਦਾਲਤ ਵਿੱਚ ਬੰਬ ਰੱਖੇ ਹੋਣ ਦੀ ਈਮੇਲ ਰਾਹੀਂ ਮਿਲੀ ਧਮਕੀ
ਪੰਜਾਬ

Breaking news….ਬਰਨਾਲਾ ਅਦਾਲਤ ਵਿੱਚ ਬੰਬ ਰੱਖੇ ਹੋਣ ਦੀ ਈਮੇਲ ਰਾਹੀਂ ਮਿਲੀ ਧਮਕੀ

by Nirmal Pandori
04/06/2026
ਅਹਿਮ ਖ਼ਬਰ…ਗ੍ਰਿਹ ਮੰਤਰਾਲੇ ਨੇ ਈਡੀ ਨੂੰ ਕੇਜਰੀਵਾਲ ਦੇ ਖਿਲਾਫ ਮੁਕੱਦਮਾ ਚਲਾਉਣ ਦੀ ਦਿੱਤੀ ਮਨਜ਼ੂਰੀ
ਪੰਜਾਬ

ਅਰਵਿੰਦ ਕੇਜਰੀਵਾਲ ਨੇ ਦਿੱਲੀ ਸ਼ਰਾਬ ਘੁਟਾਲੇ ਦੀ ਸੁਣਵਾਈ ਕਰ ਰਹੇ ਜੱਜ ਨੂੰ ਬਦਲਣ ਦੀ ਕੀਤੀ ਮੰਗ

by Nirmal Pandori
04/06/2026
Load More
Next Post
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

ਵਿਆਹ ਕਰਵਾਉਣ ਦਾ ਵਾਅਦਾ ਕਰਕੇ ਬਣਾਏ ਸਰੀਰਕ ਸੰਬੰਧਾਂ ਨੂੰ ਬਲਾਤਕਾਰ ਨਹੀਂ ਮੰਨਿਆ ਜਾ ਸਕਦਾ-ਸੁਪਰੀਮ ਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਦੇ ਬੱਚਿਆਂ ਨੇ ਕੀਤੇ ਇਤਿਹਾਸਕ, ਧਾਰਮਿਕ ਸਥਾਨਾਂ ਦੇ ਦਰਸ਼ਨ

ਮਹਿਲਾਵਾਂ ਲਈ ਸਰਵੋਤਮ ਸੰਸਥਾ 2026 ਵਜੋਂ ਟ੍ਰਾਈਡੈਂਟ ਗਰੁੱਪ ਦਾ ਸਨਮਾਨ

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਚਿੰਤਾਜਨਕ ਖ਼ਬਰ…ਸਾਡੀ ਆਉਣ ਵਾਲੀ ਪੀੜੀ ਸਾਨੂੰ ਕਦੇ ਮਾਫ਼ ਨਹੀਂ ਕਰੇਗੀ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਠੀਕਰੀਵਾਲ ਦੇ ਸਕੂਲਾਂ ‘ਚ ਜਾਗਰੂਕਤਾ ਕੈਂਪਾਂ ਦਾ ਆਯੋਜਨ

ਪੰਜਾਬ ਦੇ 4 ਡਿਪਟੀ ਕਮਿਸ਼ਨਰਾਂ ਦੀ ਬਦਲੀ…8 ਹੋਰ ਆਈਏਐਸ ਵੀ ਬਦਲੇ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend