Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕੇ ‘ਤੇ ਝਟਕਾ….ਪਠਾਨਮਾਜਰਾ ਨੂੰ ਦਿੱਤੀ ਵੱਡੀ ਰਾਹਤ

ਪਠਾਨਮਾਜਰਾ ਦੇ ਖ਼ਿਲਾਫ਼ ਸਰਕਾਰ ਦੀਆਂ ਸਾਰੀਆਂ ਕਾਰਵਾਈਆਂ ਰੱਦ

Nirmal Pandori by Nirmal Pandori
02/10/2026
in ਪੰਜਾਬ
Reading Time: 1 min read
A A
0
ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕੇ ‘ਤੇ ਝਟਕਾ….ਪਠਾਨਮਾਜਰਾ ਨੂੰ ਦਿੱਤੀ ਵੱਡੀ ਰਾਹਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,10.ਫਰਵਰੀ 2026, Gee98 news service-

-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਵਾਦਤ ਆਗੂ ਹਰਮੀਤ ਸਿੰਘ ਪਠਾਨਮਾਜਰਾ ਦੇ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਪਠਾਨਮਾਜਰਾ ਦੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਰਜ ਕੀਤੀ ਐਫਆਈਆਰ ਅਤੇ ਮੈਜਿਸਟ੍ਰੇਟ ਵੱਲੋਂ ਜਾਰੀ ਸੰਮਨ ਰੱਦ ਕਰਨ ਦੇ ਹੁਕਮ ਦਿੱਤੇ ਹਨ। ਹਰਮੀਤ ਸਿੰਘ ਪਠਾਨਮਾਜਰਾ ਨੇ ਆਪਣੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਕੀਤੀ ਕਾਰਵਾਈ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੰਦੀ ਇੱਕ ਪਟੀਸ਼ਨ ਦਾਇਰ ਕੀਤੀ ਸੀ, ਇਸ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਮਾਨਯੋਗ ਜਸਟਿਸ ਤ੍ਰਿਭੁਵਨ ਦਹੀਆ ਦੀ ਬੈਂਚ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੁਲਿਸ ਕਾਰਵਾਈ ਅਤੇ ਮੈਜਿਸਟ੍ਰੇਟ ਦੁਆਰਾ ਜਾਰੀ ਸੰਮਨ ਆਦੇਸ਼ ਦੋਵੇਂ ਅਧਿਕਾਰ ਖੇਤਰ ਤੋਂ ਬਾਹਰ ਸਨ ਅਤੇ ਇਸ ਲਈ ਇਸਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ। ਪਠਾਨਮਾਜਰਾ ਨੇ ਆਪਣੀ ਪਟੀਸ਼ਨ ਵਿੱਚ ਆਪਣੇ ਖ਼ਿਲਾਫ਼ 10 ਫਰਵਰੀ, 2022 ਨੂੰ ਪਟਿਆਲਾ ਜ਼ਿਲ੍ਹੇ ਦੇ ਜੁਲਕਾਨ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੀ ਗਈ ਐਫਆਈਆਰ ਅਤੇ 13 ਅਪ੍ਰੈਲ, 2023 ਨੂੰ ਪਟਿਆਲਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਗਏ ਸੰਮਨ ਆਦੇਸ਼ ਨੂੰ ਚੁਣੌਤੀ ਦਿੱਤੀ ਸੀ। ਪਠਾਨਮਾਜਰਾ ਦੇ ਹੱਕ ਵਿੱਚ ਆਇਆ ਹਾਈਕੋਰਟ ਦਾ ਫੈਸਲਾ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੀ ਆਪ ਸਰਕਾਰ ਨੂੰ ਕੁਝ ਮਾਮਲਿਆਂ ‘ਚ ਹਾਈਕੋਰਟ ਤੋਂ ਝਟਕੇ ਤੇ ਝਟਕਾ ਲੱਗ ਰਿਹਾ, ਜਿਸ ਤੋਂ ਬਾਅਦ ਕਾਨੂੰਨ ਵਿਵਸਥਾ ਅਤੇ ਕਨੂੰਨੀ ਕਾਰਵਾਈ ਦੇ ਸੰਦਰਭ ਵਿੱਚ ਸਰਕਾਰ ਦੀ ਸੰਜੀਦਗੀ ਅਤੇ ਸਰਕਾਰੀ ਵਕੀਲਾਂ ਦੀ ਖੜੀ ਕੀਤੀ ਫੌਜ ਦੀ ਕਾਰਜਕੁਸ਼ਲਤਾ ‘ਤੇ ਵੀ ਸਵਾਲ ਉੱਠ ਰਹੇ ਹਨ। ਚੇਤੇ ਰਹੇ ਕਿ ਹਰਮੀਤ ਸਿੰਘ ਪਠਾਨਮਾਜਰਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਹਾਈ ਕਮਾਂਡ ਦੇ ਹੋਰ ਆਗੂਆਂ ‘ਤੇ ਤਿੱਖੇ ਸ਼ਬਦੀ ਵਾਰ ਕੀਤੇ ਸਨ ਜਿਸ ਤੋਂ ਬਾਅਦ ਪਾਰਟੀ ਨੇ ਉਹਨਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਸੀ। ਪੰਜਾਬ ਪੁਲਿਸ ਨੇ ਪਠਾਨਮਾਜਰਾ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਵੀ ਕੀਤੀ ਪ੍ਰੰਤੂ ਉਹ ਚਕਮਾ ਦੇ ਕੇ ਫਰਾਰ ਹੋ ਗਿਆ ਅਤੇ ਹੁਣ ਤੱਕ ਪੁਲਿਸ ਦੀ ਗ੍ਰਿਫ਼ਤ ਵਿੱਚ ਨਹੀਂ ਆਇਆ ਸੀ ਪ੍ਰੰਤੂ ਹੁਣ ਹਾਈਕੋਰਟ ਨੇ ਪਠਾਨਮਾਜਰਾ ਨੂੰ ਵੱਡੀ ਰਾਹਤ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ

02/10/2026
ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼

ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼

02/09/2026
ਕਲਾਸ ਰੂਮ ਵਿੱਚ ਨੌਜਵਾਨ ਨੇ ਪਹਿਲਾਂ ਵਿਦਿਆਰਥਣ ਦੇ ਸਿਰ ਵਿੱਚ ਅਤੇ ਫਿਰ ਆਪਣੇ ਸਿਰ ‘ਚ ਮਾਰੀ ਗੋਲੀ…ਮੌਕੇ ‘ਤੇ ਮੌਤ

ਕਲਾਸ ਰੂਮ ਵਿੱਚ ਨੌਜਵਾਨ ਨੇ ਪਹਿਲਾਂ ਵਿਦਿਆਰਥਣ ਦੇ ਸਿਰ ਵਿੱਚ ਅਤੇ ਫਿਰ ਆਪਣੇ ਸਿਰ ‘ਚ ਮਾਰੀ ਗੋਲੀ…ਮੌਕੇ ‘ਤੇ ਮੌਤ

02/09/2026
Load More
Tags: #barnalanews#malwanews #newsupdate #dailyupdate#punjabnews
Previous Post

ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼

Next Post

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ

Nirmal Pandori

Nirmal Pandori

Related Posts

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ
ਪੰਜਾਬ

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ

by Nirmal Pandori
02/10/2026
ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼
ਪੰਜਾਬ

ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼

by Nirmal Pandori
02/09/2026
ਕਲਾਸ ਰੂਮ ਵਿੱਚ ਨੌਜਵਾਨ ਨੇ ਪਹਿਲਾਂ ਵਿਦਿਆਰਥਣ ਦੇ ਸਿਰ ਵਿੱਚ ਅਤੇ ਫਿਰ ਆਪਣੇ ਸਿਰ ‘ਚ ਮਾਰੀ ਗੋਲੀ…ਮੌਕੇ ‘ਤੇ ਮੌਤ
ਪੰਜਾਬ

ਕਲਾਸ ਰੂਮ ਵਿੱਚ ਨੌਜਵਾਨ ਨੇ ਪਹਿਲਾਂ ਵਿਦਿਆਰਥਣ ਦੇ ਸਿਰ ਵਿੱਚ ਅਤੇ ਫਿਰ ਆਪਣੇ ਸਿਰ ‘ਚ ਮਾਰੀ ਗੋਲੀ…ਮੌਕੇ ‘ਤੇ ਮੌਤ

by Nirmal Pandori
02/09/2026
ਸ਼ਾਨਦਾਰ ਖ਼ਬਰ…ਬ੍ਰਾਹਮਣ ਭਰਾਵਾਂ ਨੇ ਜ਼ਮੀਨ ਦਾਨ ਦੇ ਕੇ ਬਣਵਾਈ ਮਸਜਿਦ
ਪੰਜਾਬ

ਸ਼ਾਨਦਾਰ ਖ਼ਬਰ…ਬ੍ਰਾਹਮਣ ਭਰਾਵਾਂ ਨੇ ਜ਼ਮੀਨ ਦਾਨ ਦੇ ਕੇ ਬਣਵਾਈ ਮਸਜਿਦ

by Nirmal Pandori
02/09/2026
…ਹੁਣ ਭੜਕਾਊ ਪੋਸਟਾਂ ਪਾਉਣ ਵਾਲਿਆਂ ਦੀ ਖ਼ੈਰ ਨਹੀਂ…ਜਾਣਾ ਪਵੇਗਾ ਜੇਲ੍ਹ, ਲੁਧਿਆਣਾ ਚ ਤਿੰਨ ਜਣਿਆਂ ‘ਤੇ FIR…!
ਪੰਜਾਬ

ਪੰਜਾਬ ‘ਚ AAP MLA ਦੀ ਨੂੰਹ ਦੇ ਖ਼ਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ

by Nirmal Pandori
02/08/2026
ਪੰਜਾਬ ਪੁਲਿਸ ਕੱਲ੍ਹ ਤੋਂ ਸ਼ੁਰੂ ਕਰੇਗੀ 72 ਘੰਟਿਆਂ ਦਾ ਆਪਰੇਸ਼ਨ ਪ੍ਰਹਾਰ 2.0…12 ਹਜਾਰ ਪੁਲਿਸ ਮੁਲਾਜ਼ਮ ਉਤਰਨਗੇ ਮੈਦਾਨ ਵਿੱਚ
ਪੰਜਾਬ

ਪੰਜਾਬ ਪੁਲਿਸ ਕੱਲ੍ਹ ਤੋਂ ਸ਼ੁਰੂ ਕਰੇਗੀ 72 ਘੰਟਿਆਂ ਦਾ ਆਪਰੇਸ਼ਨ ਪ੍ਰਹਾਰ 2.0…12 ਹਜਾਰ ਪੁਲਿਸ ਮੁਲਾਜ਼ਮ ਉਤਰਨਗੇ ਮੈਦਾਨ ਵਿੱਚ

by Nirmal Pandori
02/08/2026
Load More
Next Post
ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ

ਇਸ ਅਦਾਲਤ 'ਚ ਬੰਦੇ ਬਿਰਖ ਹੋ ਗਏ...ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਬਰਨਾਲਾ ਦੇ DC, SSP, CMO, DPO,DEO ਅਤੇ ਪਾਵਰਕਾਮ ਦੇ SE ਖ਼ਿਲਾਫ਼ ਕਾਰਵਾਈ ਲਈ ਮੁੱਖ ਸਕੱਤਰ ਨੂੰ ਸ਼ਿਕਾਇਤ

ਪੰਜਾਬ ‘ਚ 11 ਫਰਵਰੀ ਤੋਂ ਅਣਮਿਥੇ ਸਮੇਂ ਲਈ ਰੋਡਵੇਜ਼ ਦੀਆਂ ਲਾਰੀਆਂ ਦਾ ਚੱਕਾ ਕੀਤਾ ਜਾਵੇਗਾ ਜਾਮ

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ

ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕੇ ‘ਤੇ ਝਟਕਾ….ਪਠਾਨਮਾਜਰਾ ਨੂੰ ਦਿੱਤੀ ਵੱਡੀ ਰਾਹਤ

ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼

ਲੋਕਾਂ ਦੀ ਸਰਕਾਰ ਨੂੰ ਚਿਤਾਵਨੀ….ਮਹਿਲ ਕਲਾਂ ‘ਚ ਮੁੱਖ ਸੜਕ ‘ਤੇ 20 ਫਰਵਰੀ ਨੂੰ ਹੋ ਸਕਦੈ ਚੱਕਾ ਜਾਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend