Gee 98News

ਚੰਡੀਗੜ੍ਹ 10 ਫਰਵਰੀ 2026, Gee98 news service-

-ਪਿਛਲੇ 33 ਸਾਲਾਂ ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਸਬੰਧਿਤ ਵੱਡੀ ਖਬਰ ਸਾਹਮਣੇ ਆ ਰਹੀ ਹੈ।‌ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀਆਂ ਉਮੀਦਾਂ ਇੱਕ ਵਾਰ ਫਿਰ ਟੁੱਟ ਗਈਆਂ ਹਨ। ਦਿੱਲੀ ਦੇ ਸਜ਼ਾ ਸਮੀਖਿਆ ਬੋਰਡ (Sentence Review Board – SRB) ਨੇ ਪ੍ਰੋਫੈਸਰ ਭੁੱਲਰ ਦੀ ਰਿਹਾਈ ਸਬੰਧੀ ਪਾਈ ਗਈ ਪਟੀਸ਼ਨ ਨੂੰ ਮੁੜ ਤੋਂ ਰੱਦ ਕਰ ਦਿੱਤਾ ਹੈ। ਬੋਰਡ ਨੇ ਨੌਵੀਂ ਵਾਰ ਪ੍ਰੋਫੈਸਰ ਭੁੱਲਰ ਦੀ ਰਿਹਾਈ ਸਬੰਧੀ ਅਰਜ਼ੀ ਨੂੰ ਖਾਰਜ ਕੀਤਾ ਹੈ। ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਨੇ ਉਮਰ ਕੈਦ ਕੱਟ ਰਹੇ 51 ਕੈਦੀਆਂ ਦੇ ਮਾਮਲਿਆਂ ‘ਤੇ ਵਿਚਾਰ ਕੀਤਾ ਗਿਆ। ਇਸ ਮੀਟਿੰਗ ਦੌਰਾਨ ਬੋਰਡ ਨੇ ਪ੍ਰੋਫੈਸਰ ਭੁੱਲਰ ਸਮੇਤ 25 ਉਮਰ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਰੱਦ ਕਰ ਦਿੱਤਾ। ਦੱਸ ਦੇਈਏ ਕਿ ਪ੍ਰੋਫੈਸਰ ਭੁੱਲਰ 1993 ਵਿੱਚ ਦਿੱਲੀ ਵਿੱਚ ਹੋਏ ਇੱਕ ਬੰਬ ਧਮਾਕੇ ਦੇ ਦੋਸ਼ੀ ਹਨ, ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ ਸੀ। ਪ੍ਰੋਫੈਸਰ ਭੁੱਲਰ ਪਿਛਲੇ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ‘ਤੇ ਬਿਮਾਰ ਹਨ। ਉਹ ਇਸ ਵੇਲੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਅਧੀਨ ਹਨ। ਖ਼ਾਲਿਸਤਾਨ ਲਿਬਰੇਸ਼ਨ ਫੋਰਸ (KLF) ਨਾਲ ਸਬੰਧਿਤ ਰਹੇ ਪ੍ਰੋਫੈਸਰ ਭੁੱਲਰ ਨੂੰ ਪਹਿਲਾਂ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਬਾਅਦ ਵਿੱਚ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸਿੱਖ ਜਥੇਬੰਦੀਆਂ ਕਈ ਸਾਲਾਂ ਤੋਂ ਪ੍ਰੋਫੈਸਰ ਭੁੱਲਰ ਦੀ ਰਿਹਾਈ ਦੀ ਮੰਗ ਕਰ ਰਹੀਆਂ ਹਨ। ‌ ਜਥੇਬੰਦੀਆਂ ਵੱਲੋਂ ਪ੍ਰੋਫੈਸਰ ਭੁੱਲਰ ਦੀ ਮਾੜੀ ਸਿਹਤ ਦੇ ਮੱਦੇ ਨਜ਼ਰ ਹਮਦਰਦੀ ਦੀ ਅਪੀਲ ਵੀ ਕੀਤੀ ਜਾ ਰਹੀ ਹੈ ਪ੍ਰੰਤੂ ਸਜ਼ਾ ਸਮੀਖਿਆ ਬੋਰਡ ਨੇ ਨੌਵੀਂ ਮਾਰ ਪ੍ਰੋਫੈਸਰ ਭੁੱਲਰ ਦੀ ਰਿਹਾਈ ਸਬੰਧੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।

Leave a Reply

Your email address will not be published. Required fields are marked *

error: Content is protected !!