Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

- ਪਾਵਰਕਾਮ ਨੇ ਆਪਣੇ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦੀ ਦਿੱਤੀ ਚੇਤਾਵਨੀ

Nirmal Pandori by Nirmal Pandori
02/12/2026
in ਪੰਜਾਬ
Reading Time: 1 min read
A A
0
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,12 ਫਰਵਰੀ 2026, Gee98 News service-

-ਜੇਕਰ ਤੁਸੀਂ ਘਰ ਤੋਂ ਬਾਹਰ ਕਿਸੇ ਕੰਮਕਾਰ ਲਈ ਜਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ ਕਿਉਂਕਿ ਭਾਰਤ ਤੇ ਅਮਰੀਕਾ ਦੇ ਵਿਚਕਾਰ ਹੋਏ ਵਪਾਰਕ ਸਮਝੌਤੇ ਦੇ ਖ਼ਿਲਾਫ਼ ਟਰੇਡ ਯੂਨੀਅਨਾਂ,ਕਿਸਾਨ ਯੂਨੀਅਨਾਂ ਅਤੇ ਕਰਮਚਾਰੀ ਯੂਨੀਅਨਾਂ ਨੇ ਅੱਜ ਭਾਰਤ ਬੰਦ ਦਾ ਸੱਦਾ ਦੇ ਕੇ ਮੁਕੰਮਲ ਹੜ੍ਹਤਾਲ ਕੀਤੀ ਹੈ। ਇਸ ਹੜਤਾਲ ਨਾਲ ਸਰਕਾਰੀ ਅਤੇ ਪ੍ਰਾਈਵੇਟ ਕੰਮਕਾਜ ਪ੍ਰਭਾਵਿਤ ਹੋਣ ਦੇ ਆਸਾਰ ਹਨ ਜਿਵੇਂ ਕਿ ਬੈਂਕ, ਪਾਵਰਕਾਮ, ਪੰਜਾਬ ਰੋਡਵੇਜ਼,ਪੀਆਰਟੀਸੀ, ਪਨਬੱਸ ਸਮੇਤ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਹੜਤਾਲ ਵਿੱਚ ਹਿੱਸਾ ਲੈਣ ਦਾ ਫੈਸਲਾ ਪਹਿਲਾਂ ਹੀ ਕੀਤਾ ਹੋਇਆ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਟ੍ਰੇਡ ਯੂਨੀਅਨਾਂ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਧਰਨੇ ਅਤੇ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਹੋਇਆ ਹੈ। ਦੂਜੇ ਪਾਸੇ ਪਾਵਰਕਾਮ ਦੇ ਕਰਮਚਾਰੀ ਸੰਗਠਨਾਂ ਨੇ ਵੀ ਪੂਰੇ ਦਿਨ ਦੀ ਹੜ੍ਹਤਾਲ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ ਹਾਲਾਂਕਿ ਪਾਵਰਕਾਮ ਦੀ ਮੈਨੇਜਮੈਂਟ ਨੇ ਇਹ ਚੇਤਾਵਨੀ ਵੀ ਦਿੱਤੀ ਹੈ ਕਿ ਹੜ੍ਹਤਾਲ ਵਿੱਚ ਸ਼ਾਮਿਲ ਹੋਣ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ ਜਾ ਸਕਦਾ ਹੈ। ਪਾਵਰਕਾਮ ਨੇ ਆਪਣੇ ਕਰਮਚਾਰੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਹੜ੍ਹਤਾਲ ਵਿੱਚ ਸ਼ਾਮਿਲ ਹੋਣ ਵਾਲੇ ਕਰਮਚਾਰੀਆਂ ਲਈ “ਨੋ ਵਰਕ ਨੋ ਪੇ” ਨਿਯਮ ਲਾਗੂ ਕੀਤਾ ਜਾਵੇਗਾ। ‌ ਪਾਵਰਕਾਮ ਦੀ ਮੈਨੇਜਮੈਂਟ ਨੇ ਕਿਹਾ ਕਿ ਜੇਕਰ ਕੋਈ ਕਰਮਚਾਰੀ ਹੜ੍ਹਤਾਲ ਵਾਲੇ ਦਿਨ ਸਿਰਫ਼ ਦੋ ਘੰਟੇ ਵੀ ਗ਼ੈਰ ਹਾਜ਼ਰ ਹੋਵੇਗਾ ਤਾਂ ਉਸਦੀ ਪੂਰੇ ਦਿਨ ਦੀ ਤਨਖ਼ਾਹ ਕੱਟ ਲਈ ਜਾਵੇਗੀ। ‌

                                                       ਇਸ ਤੋਂ ਇਲਾਵਾ ਹੜ੍ਹਤਾਲ ਵਿੱਚ ਸ਼ਾਮਿਲ ਹੋਣ ਵਾਲੇ ਕਰਮਚਾਰੀਆਂ ਦੀ ਪਿਛਲੀ ਸੇਵਾ ਦਾ ਲਾਭ ਪ੍ਰਭਾਵਿਤ ਹੋਣ ਅਤੇ ਭਵਿੱਖ ਵਿੱਚ ਤਰੱਕੀ ਲਾਭ ‘ਚ ਰੁਕਾਵਟ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ‌ ਪਾਵਰਕਾਮ ਦੀ ਮੈਨੇਜਮੈਂਟ ਦਾ ਕਹਿਣਾ ਹੈ ਕਿ ਜਿਹੜੇ ਕਰਮਚਾਰੀ ਸਾਲ 2026-27 ਦੇ ਦੌਰਾਨ ਸੇਵਾਮੁਕਤ ਹੋਣ ਵਾਲੇ ਹਨ ਜੇਕਰ ਉਹ ਹੜ੍ਹਤਾਲ ਵਿੱਚ ਸ਼ਾਮਿਲ ਹੁੰਦੇ ਹਨ ਤਾਂ ਉਹਨਾਂ ਦੇ ਪੈਨਸ਼ਨ ਲਾਭ ਵੀ ਰੋਕੇ ਜਾ ਸਕਦੇ ਹਨ ਇਸ ਤੋਂ ਇਲਾਵਾ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਤੇ ਪ੍ਰਬੇਸ਼ਨ ‘ਤੇ ਚੱਲ ਰਹੇ ਕਰਮਚਾਰੀਆਂ ਨੂੰ ਸਿੱਧੇ ਤੌਰ ‘ਤੇ ਬਰਖ਼ਾਸਤ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਪੀਐਸਪੀਸੀਐਲ ਦੀ ਮੈਨੇਜਮੈਂਟ ਨੇ ਅੱਜ 12 ਫਰਵਰੀ ਨੂੰ ਕਿਸੇ ਵੀ ਕਰਮਚਾਰੀ ਨੂੰ ਮੈਡੀਕਲ ਐਮਰਜੈਂਸੀ ਤੋਂ ਇਲਾਵਾ ਕੋਈ ਛੁੱਟੀ ਨਾ ਦੇਣ ਦਾ ਫੈਸਲਾ ਵੀ ਕੀਤਾ ਹੈ। ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਆਪਣੇ ਹੈੱਡਕੁਆਰਟਰਾਂ ‘ਤੇ ਮੌਜੂਦ ਰਹਿਣ ਅਤੇ ਬਿਨਾਂ ਇਜਾਜ਼ਤ ਤੋਂ ਸਟੇਸ਼ਨ ਨਾ ਛੱਡਿਆ ਜਾਵੇ। ਦੂਜੇ ਪਾਸੇ ਅੱਜ ਹੜ੍ਹਤਾਲ ਦੇ ਚੱਲਦਿਆਂ ਸਕੂਲਾਂ ਵਿੱਚ ਮਿਡ ਡੇ ਮੀਲ ਵਰਕਰਾਂ ਨੇ ਵੀ ਹੜ੍ਹਤਾਲ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਜਿਸ ਤੋਂ ਬਾਅਦ ਪੰਜਾਬ ‘ਚ ਮਿਡ ਡੇ ਮੀਲ ਦੇ ਜਨਰਲ ਮੈਨੇਜਰ ਨੇ ਸਾਰੇ ਸਕੂਲਾਂ ਦੇ ਮੁਖੀਆਂ ਨੂੰ ਹੁਕਮ ਦਿੱਤੇ ਹਨ ਕਿ ਸਾਰੇ ਸਕੂਲਾਂ ਵਿੱਚ ਮਿਡ ਡੇ ਮੀਲ ਸਬੰਧੀ ਬਦਲਵੇਂ ਪ੍ਰਬੰਧ ਕੀਤੇ ਜਾਣ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

04/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਚਿੰਤਾਜਨਕ ਖ਼ਬਰ…ਸਾਡੀ ਆਉਣ ਵਾਲੀ ਪੀੜੀ ਸਾਨੂੰ ਕਦੇ ਮਾਫ਼ ਨਹੀਂ ਕਰੇਗੀ

04/07/2026
ਪੰਜਾਬ ਦੇ ਚਾਰ IAS ਅਫ਼ਸਰਾਂ ਦਾ ਪ੍ਰਸ਼ਾਸਨਿਕ ਤੌਰ ‘ਤੇ ਪੰਜਾਬ ਛੱਡਣ ਦਾ ਫੈਸਲਾ

ਪੰਜਾਬ ਦੇ 4 ਡਿਪਟੀ ਕਮਿਸ਼ਨਰਾਂ ਦੀ ਬਦਲੀ…8 ਹੋਰ ਆਈਏਐਸ ਵੀ ਬਦਲੇ

04/06/2026
Load More
Tags: #barnalanews#punjabnews
Previous Post

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

Next Post

ਵਿਆਹ ਸਮਾਗਮ ‘ਚ ਹਵਾਈ ਫਾਇਰਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ

Nirmal Pandori

Nirmal Pandori

Related Posts

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

by Nirmal Pandori
04/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚਿੰਤਾਜਨਕ ਖ਼ਬਰ…ਸਾਡੀ ਆਉਣ ਵਾਲੀ ਪੀੜੀ ਸਾਨੂੰ ਕਦੇ ਮਾਫ਼ ਨਹੀਂ ਕਰੇਗੀ

by Nirmal Pandori
04/07/2026
ਪੰਜਾਬ ਦੇ ਚਾਰ IAS ਅਫ਼ਸਰਾਂ ਦਾ ਪ੍ਰਸ਼ਾਸਨਿਕ ਤੌਰ ‘ਤੇ ਪੰਜਾਬ ਛੱਡਣ ਦਾ ਫੈਸਲਾ
ਪੰਜਾਬ

ਪੰਜਾਬ ਦੇ 4 ਡਿਪਟੀ ਕਮਿਸ਼ਨਰਾਂ ਦੀ ਬਦਲੀ…8 ਹੋਰ ਆਈਏਐਸ ਵੀ ਬਦਲੇ

by Nirmal Pandori
04/06/2026
Breaking news….ਬਰਨਾਲਾ ਅਦਾਲਤ ਵਿੱਚ ਬੰਬ ਰੱਖੇ ਹੋਣ ਦੀ ਈਮੇਲ ਰਾਹੀਂ ਮਿਲੀ ਧਮਕੀ
ਪੰਜਾਬ

Breaking news….ਬਰਨਾਲਾ ਅਦਾਲਤ ਵਿੱਚ ਬੰਬ ਰੱਖੇ ਹੋਣ ਦੀ ਈਮੇਲ ਰਾਹੀਂ ਮਿਲੀ ਧਮਕੀ

by Nirmal Pandori
04/06/2026
ਅਹਿਮ ਖ਼ਬਰ…ਗ੍ਰਿਹ ਮੰਤਰਾਲੇ ਨੇ ਈਡੀ ਨੂੰ ਕੇਜਰੀਵਾਲ ਦੇ ਖਿਲਾਫ ਮੁਕੱਦਮਾ ਚਲਾਉਣ ਦੀ ਦਿੱਤੀ ਮਨਜ਼ੂਰੀ
ਪੰਜਾਬ

ਅਰਵਿੰਦ ਕੇਜਰੀਵਾਲ ਨੇ ਦਿੱਲੀ ਸ਼ਰਾਬ ਘੁਟਾਲੇ ਦੀ ਸੁਣਵਾਈ ਕਰ ਰਹੇ ਜੱਜ ਨੂੰ ਬਦਲਣ ਦੀ ਕੀਤੀ ਮੰਗ

by Nirmal Pandori
04/06/2026
ਪੰਜਾਬ

ਬੋਲ ਪੰਡੋਰੀ ਦੇ…ਲੋਕਾਂ ਦੇ ‘ਕੱਠ ਰੂਪੀ ਲੋਹੇ ਦੀ ਲੱਠ ਸਿਰ ਨਹੀਂ ਵੇਖਦੀ, ਸਗੋਂ ਨੀਤੀਆਂ ਵੇਖਦੀ ਆਂ…!

by Nirmal Pandori
04/06/2026
Load More
Next Post
ਬਰਨਾਲਾ ਪੁਲਿਸ ਨੇ ਖੇਤਾਂ ‘ਚ ਬੈਠ ਕੇ ਹਵਾਈ ਫਾਇਰਿੰਗ ਕਰਨ ਵਾਲੇ 10 ਜਣਿਆਂ ਨੂੰ ਕੀਤਾ ਕਾਬੂ

ਵਿਆਹ ਸਮਾਗਮ 'ਚ ਹਵਾਈ ਫਾਇਰਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਚਿੰਤਾਜਨਕ ਖ਼ਬਰ…ਸਾਡੀ ਆਉਣ ਵਾਲੀ ਪੀੜੀ ਸਾਨੂੰ ਕਦੇ ਮਾਫ਼ ਨਹੀਂ ਕਰੇਗੀ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਠੀਕਰੀਵਾਲ ਦੇ ਸਕੂਲਾਂ ‘ਚ ਜਾਗਰੂਕਤਾ ਕੈਂਪਾਂ ਦਾ ਆਯੋਜਨ

ਪੰਜਾਬ ਦੇ 4 ਡਿਪਟੀ ਕਮਿਸ਼ਨਰਾਂ ਦੀ ਬਦਲੀ…8 ਹੋਰ ਆਈਏਐਸ ਵੀ ਬਦਲੇ

Breaking news….ਬਰਨਾਲਾ ਅਦਾਲਤ ਵਿੱਚ ਬੰਬ ਰੱਖੇ ਹੋਣ ਦੀ ਈਮੇਲ ਰਾਹੀਂ ਮਿਲੀ ਧਮਕੀ

ਅਰਵਿੰਦ ਕੇਜਰੀਵਾਲ ਨੇ ਦਿੱਲੀ ਸ਼ਰਾਬ ਘੁਟਾਲੇ ਦੀ ਸੁਣਵਾਈ ਕਰ ਰਹੇ ਜੱਜ ਨੂੰ ਬਦਲਣ ਦੀ ਕੀਤੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend