Skip to main content

Gee 98News

ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

ਚੰਡੀਗੜ੍ਹ,12 ਫਰਵਰੀ, Gee98 news service

-ਤਰਨਤਾਰਨ ਜ਼ਿਲ੍ਹੇ ਦੇ ਪਿੰਡ ਉਸਮਾ ਸਥਿਤ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੂੰ ਕਲਾਸ ਰੂਮ ਵਿੱਚ ਹੀ ਗੋਲੀ ਮਾਰ ਕੇ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਹਸਪਤਾਲ ਵਿੱਚ ਦਮ ਤੋੜ ਦਿੱਤਾ ਹੈ। ਸੋਮਵਾਰ ਸਵੇਰੇ ਕਾਲਜ ਦੀ ਸੈਕਿੰਡ ਸਮੈਸਟਰ ਦੀ ਵਿਦਿਆਰਥਣ ਸੰਦੀਪ ਕੌਰ ਨੂੰ ਇੱਕਪਾਸੜ ਪਿਆਰ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਵਾਲਾ ਕਲਾਸਮੇਟ ਪ੍ਰਿੰਸਰਾਜ ਸਿੰਘ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਸੀ ਜਿੱਥੇ ਵੀਰਵਾਰ ਸਵੇਰੇ ਉਸਦੀ ਮੌਤ ਹੋ ਗਈ। ਪੁਲਿਸ ਨੇ ਸੰਦੀਪ ਕੌਰ ਦੇ ਕਤਲ ਸਬੰਧੀ ਪ੍ਰਿੰਸ ਖ਼ਿਲਾਫ਼ ਤਿੰਨ ਦਿਨ ਪਹਿਲਾਂ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪ੍ਰਿੰਸ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਦਕਿ ਸੰਦੀਪ ਕੌਰ ਦੇ ਪਰਿਵਾਰ ਵਿੱਚ ਉਸ ਤੋਂ ਇਲਾਵਾ ਛੇ ਭੈਣਾਂ, ਇੱਕ ਭਰਾ ਤੇ ਉਸਦੀ ਮਾਂ ਸੀ। ‌ ਇਹ ਦਰਦਨਾਕ ਘਟਨਾ ਵੇਲੇ ਸੰਦੀਪ ਕੌਰ ਕਲਾਸ ਰੂਮ ਵਿੱਚ ਆਪਣੀ ਹੋਰ ਵਿਦਿਆਰਥਣ ਸਹੇਲੀ ਨਾਲ ਬੈਂਚ ‘ਤੇ ਬੈਠੀ ਸੀ ਜਿਸ ਵੇਲੇ ਪ੍ਰਿੰਸ ਨੇ ਉਸ ਨੂੰ ਗੋਲੀ ਮਾਰਨ ਤੋਂ ਤੁਰੰਤ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਲਈ ਸੀ। ਸੰਦੀਪ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ ਪ੍ਰਿੰਸ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਵੀਰਵਾਰ ਸਵੇਰੇ ਉਸ ਦੀ ਵੀ ਮੌਤ ਹੋ ਗਈ। ਦੱਸ ਦੇਈਏ ਕਿ ਪੁਲਿਸ ਨੇ ਬੁੱਧਵਾਰ ਨੂੰ ਸੰਦੀਪ ਕੌਰ ਦਾ ਪੋਸਟਮਾਰਟਮ ਕਰਵਾਇਆ ਸੀ। ਡੀ.ਐਸ.ਪੀ. ਜਗਬੀਰ ਸਿੰਘ ਨੇ ਦੱਸਿਆ ਕਿ ਹੁਣ ਪ੍ਰਿੰਸਰਾਜ ਸਿੰਘ ਦੇ ਲਾਸ਼ ਦਾ ਵੀ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਉਸ ਦੇ ਮਾਪਿਆਂ ਨੂੰ ਸੌਂਪ ਦਿੱਤੀ ਜਾਵੇਗੀ।

error: Content is protected !!