Gee 98News

ਚੰਡੀਗੜ੍ਹ,12 ਫਰਵਰੀ, Gee98 news service

-2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤੇ ਭਗਵੰਤ ਮਾਨ ਬਤੌਰ ਮੁੱਖ ਮੰਤਰੀ ਜਦੋਂ ਪਹਿਲੀ ਵਾਰ ਪੰਜਾਬ ਸਿਵਲ ਸਕੱਤਰੇਤ ਗਏ ਤਾਂ ਸਕੱਤਰੇਤ ਦੀ ਕਈ ਮੰਜ਼ਲੀ ਇਮਾਰਤ ਦੀਆਂ ਖਿੜਕੀਆਂ ਵਿੱਚੋਂ ਭਗਵੰਤ ਮਾਨ ਉੱਪਰ ਫੁੱਲਾਂ ਦੀ ਵਰਖਾ ਕਰਨ ਵਾਲੇ ਸਕੱਤਰੇਤ ਦੇ ਮੁਲਾਜ਼ਮਾਂ ਨੇ ਹੁਣ ਆਪਣੇ ਤੇਵਰ ਬਦਲ ਲਏ ਹਨ। ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੁਲਾਜ਼ਮਾਂ ਦਾ ਪੈਂਡਿੰਗ ਪਿਆ 16% ਮਹਿੰਗਾਈ ਭੱਤਾ (DA) ਤੁਰੰਤ ਜਾਰੀ ਨਾ ਕੀਤਾ ਗਿਆ, ਤਾਂ ਐਸੋਸੀਏਸ਼ਨ ਮਜ਼ਬੂਰਨ ਅਦਾਲਤ ਦਾ ਦਰਵਾਜ਼ਾ ਖੜਕਾਏਗੀ। ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਐਲਾਨੇ ਗਏ DA ਦੇ ਵਾਧੇ ਮੁਤਾਬਕ ਪੰਜਾਬ ਦੇ ਮੁਲਾਜ਼ਮਾਂ ਦਾ ਕੁੱਲ 16% DA ਬਕਾਇਆ ਹੈ
-ਅਫ਼ਸਰਸ਼ਾਹੀ ਅਤੇ ਮੁਲਾਜ਼ਮਾਂ ਵਿੱਚ ਵਿਤਕਰੇ ਦਾ ਇਲਜ਼ਾਮ
ਮੁਲਾਜ਼ਮ ਆਗੂਆਂ ਨੇ ਰੋਸ ਜਤਾਉਂਦਿਆਂ ਕਿਹਾ ਕਿ ਰਾਜ ਵਿੱਚ ਸੇਵਾ ਕਰ ਰਹੇ IAS, IPS, IRS ਅਤੇ ਜੁਡੀਸ਼ੀਅਲ ਅਫ਼ਸਰਾਂ ਨੂੰ ਇਸ DA ਦੀ ਅਦਾਇਗੀ ਸਮੇਂ ਸਿਰ ਕੀਤੀ ਜਾ ਰਹੀ ਹੈ, ਜਦਕਿ ਆਮ ਮੁਲਾਜ਼ਮਾਂ ਨੂੰ ਇਸ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਇਸ ਪੱਖਪਾਤ ਕਾਰਨ ਸਮੂਹ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਐਸੋਸੀਏਸ਼ਨ ਦੇ ਚੇਅਰਮੈਨ ਸੁਖਚੈਨ ਖਹਿਰਾ, ਪ੍ਰਧਾਨ ਸੁਸ਼ੀਲ ਕੁਮਾਰ (ਫ਼ੌਜੀ) ਅਤੇ ਜਨਰਲ ਸਕੱਤਰ ਸਾਹਿਲ ਸ਼ਰਮਾ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਨੇ ਜਲਦ ਕੋਈ ਕਦਮ ਨਾ ਚੁੱਕਿਆ ਤਾਂ ਉਹ ਕਾਨੂੰਨੀ ਲੜਾਈ ਲੜਨ ਲਈ ਤਿਆਰ ਹਨ।

Leave a Reply

Your email address will not be published. Required fields are marked *

error: Content is protected !!