Skip to main content

Gee 98News

ਕੈਪਟਨ-ਇਨ-ਕਾਂਗਰਸ : ਵੜਿੰਗ ਤੇ ਬਾਜਵੇ ਨੇ ਦੇ ਬਿਆਨਾਂ ਨੇ ਲਗਾਇਆ No Entry ਦਾ ਫੱਟਾ

ਚੰਡੀਗੜ੍ਹ ,16 ਫਰਵਰੀ, Gee98 news service-

-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਸ਼ਮੂਲੀਅਤ ਦੀਆਂ ਚਰਚਾਵਾਂ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਨੇ ਚਰਚਾ ਦਾ ਵਿਸ਼ਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਕੈਪਟਨ ਅਮਰਿੰਦਰ ਸਿੰਘ ਦਾ ਸਵਾਗਤ ਨਹੀਂ ਕਰਾਂਗੇ, ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਦੀ ਕਾਂਗਰਸ ਵਿੱਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਨੂੰ “ਹਵਾ ਹਵਾਈ” ਗੱਲਾਂ ਕਰਾਰ ਦਿੱਤਾ ਹੈ। ਇੱਥੇ ਇਹ ਵੀ ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਵਿੱਚ ਸ਼ਾਮਿਲ ਹੋਣ ਦਾ ਸੱਦਾ ਕਿਸੇ ਆਮ ਨੇਤਾ ਨੇ ਨਹੀਂ ਸਗੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਭੁਪੇਸ਼ ਬਘੇਲ ਨੇ ਦਿੱਤਾ ਸੀ। ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਪਾਲ ਸਿੰਘ ਖਹਿਰਾ ਅਤੇ ਪ੍ਰਗਟ ਸਿੰਘ ਵਰਗੇ ਵੱਡੇ ਆਗੂਆਂ ਨੇ ਇਸ ਮਾਮਲੇ ‘ਤੇ ਚੁੱਪ ਵੱਟੀ ਹੋਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਅੱਜ ਚੰਡੀਗੜ੍ਹ ਵਿਖੇ ਪਾਰਟੀ ਦੇ ਵਿਧਾਇਕਾਂ ਅਤੇ ਹਾਰੇ ਹੋਏ ਆਗੂਆਂ ਦੀ ਵਿਧਾਨ ਸਭਾ ਚੋਣਾਂ ਹਾਰੇ ਹੋਏ ਆਗੂਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਹੈ ਜਿਸ ਵਿੱਚ ਸਾਰੇ ਸੀਨੀਅਰ ਆਗੂ ਵੀ ਸ਼ਾਮਿਲ ਹੋਣਗੇ ਇਸ ਮੀਟਿੰਗ ਦੌਰਾਨ ਵੀ ਕੈਪਟਨ ਨੂੰ ਸੂਬਾ ਇੰਚਾਰਜ ਵੱਲੋਂ ਦਿੱਤੀ ਆਫ਼ਰ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਸੰਗਰੂਰ ਵਾਲੇ ਅਰਵਿੰਦ ਖੰਨਾ ਦੇ ਝਟਕੇ ਤੋਂ ਬਾਅਦ ਭਾਜਪਾ ਦੀ ਵੀ ਇਹੋ ਕੋਸ਼ਿਸ਼ ਰਹੇਗੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਰ ਹਾਲਤ ਵਿੱਚ ਭਾਜਪਾ ਵਿੱਚ ਹੀ ਰੋਕਿਆ ਜਾਵੇ।

error: Content is protected !!