Gee 98News

ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਰੱਦ

ਚੰਡੀਗੜ੍ਹ 16 ਫਰਵਰੀ, Gee98 News service

ਰਿਸ਼ਵਤ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਪੁਲਿਸ ਦੇ ਸਸਪੈਂਡ ਕੀਤੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਜ਼ਮਾਨਤ ਸਬੰਧੀ ਹਾਈਕੋਰਟ ਨੇ ਝਟਕਾ ਦਿੱਤਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਚਰਨ ਸਿੰਘ ਭੁੱਲਰ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ, ਸਪੱਸ਼ਟ ਹੈ ਕਿ ਭੁੱਲਰ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਭੁੱਲਰ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦੇ ਹੋਏ ਸੀਬੀਆਈ ਨੇ ਕਿਹਾ ਕਿ ਜੇਕਰ ਭੁੱਲਰ ਨੂੰ ਜ਼ਮਾਨਤ ਦਿੱਤੀ ਗਈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਮਾਨਯੋਗ ਹਾਈਕੋਰਟ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਭੁੱਲਰ ਦੀ ਜ਼ਮਾਨਤ ਰੱਦ ਕਰਨ ਦਾ ਹੁਕਮ ਸੁਣਾਇਆ।

error: Content is protected !!