Skip to main content

Gee 98News

ਸਰਪੰਚ ਕਤਲ ਮਾਮਲੇ ‘ਚ ਡੀਐਸਪੀ ਅਤੇ ਐਸਐਚਓ ਮੁਅੱਤਲ

ਚੰਡੀਗੜ੍ਹ ,19 ਫਰਵਰੀ , Gee98 news service-

-ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਇੱਕ ਮੌਜੂਦਾ ਸਰਪੰਚ ਦੀ ਹੱਤਿਆ ਦੇ ਮਾਮਲੇ ‘ਚ ਲਾਪਰਵਾਹੀ ਵਰਤਣ ਦੇ ਦੋਸ਼ਾਂ ਤਹਿਤ ਪੰਜਾਬ ਦੇ ਡੀਜੀਪੀ ਨੇ ਇਲਾਕੇ ਦੇ ਡੀਐਸਪੀ ਅਤੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਜ਼ਦੀਕੀ ਸਰਪੰਚ ਹਰਵਿੰਦਰ ਸਿੰਘ ਇੱਕ ਵਿਆਹ ਸਮਾਗਮ ਦੌਰਾਨ ਹਾਜ਼ਰ ਸਨ ਜਿੱਥੇ ਬਰਾਤੀ ਬਣ ਕੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਉਹਨਾਂ ਦਾ ਕਤਲ ਕਰ ਦਿੱਤਾ ਸੀ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਸਨ। ਇਸ ਵੱਡੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਸਖ਼ਤ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੱਟੀ ਦੇ ਡੀਐਸਪੀ ਜਗਬੀਰ ਸਿੰਘ ਅਤੇ ਸਰਹਾਲੀ ਥਾਣੇ ਦੇ ਐਸਐਚਓ ਗੁਰਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਸੂਤਰਾ ਅਨੁਸਾਰ ਸਰਪੰਚ ‘ਤੇ ਹਮਲਾ ਕਰਨ ਵਾਲੇ ਹਮਲਾਵਰਾਂ ਵੱਲੋਂ ਅਤੇ ਆਧੁਨਿਕ ਹਥਿਆਰਾਂ ਦੀ ਵਰਤੋਂ ਕੀਤੀ ਗਈ ਜੋ ਪੰਜਾਬ ਪੁਲਿਸ ਅਤੇ ਆਮ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ। ਇਹ ਵੀ ਵੱਡੇ ਸਵਾਲ ਹਨ ਕਿ ਜੇਕਰ ਵੱਡੇ ਪੱਧਰ ‘ਤੇ ਦੋ ਵਾਰ ‘ਆਪਰੇਸ਼ਨ ਪ੍ਰਹਾਰ’ ਚਲਾਉਣ ਤੋਂ ਬਾਅਦ ਵੀ ਗੈਂਗਸਟਰ ਸ਼ਰੇਆਮ ਕਤਲੋਗ਼ਾਰਤ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਤਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਆਪਰੇਸ਼ਨ ਪ੍ਰਹਾਰ ਦੀ ਸਫਲਤਾ ਦੇ ਦਾਅਵੇ ਕਿਵੇਂ ਕਰ ਰਹੀ ਹੈ।

error: Content is protected !!