Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਢੀਂਡਸਾ ਪਰਿਵਾਰ ਦੀਆਂ ਸੱਜੀਆਂ ਖੱਬੀਆਂ ਬਾਹਵਾਂ ‘ਤੇ ਅੱਖ ਸੁਖਬੀਰ ਦੀ…ਕਈ ਆਗੂ ਅਕਾਲੀ ਦਲ ‘ਚ ਮੁੜ ਸ਼ਾਮਿਲ

-ਲੋਕ ਸਭਾ ਹਲਕਾ ਸੰਗਰੂਰ ਚ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਲੱਗਣ ਦੀ ਚਰਚਾ

Nirmal Pandori by Nirmal Pandori
02/23/2026
in ਬਰਨਾਲਾ ਆਸ-ਪਾਸ
Reading Time: 1 min read
A A
0
ਢੀਂਡਸਾ ਪਰਿਵਾਰ ਦੀਆਂ ਸੱਜੀਆਂ ਖੱਬੀਆਂ ਬਾਹਵਾਂ ‘ਤੇ ਅੱਖ ਸੁਖਬੀਰ ਦੀ…ਕਈ ਆਗੂ ਅਕਾਲੀ ਦਲ ‘ਚ ਮੁੜ ਸ਼ਾਮਿਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,23 ਫਰਵਰੀ, Gee98 News service-

-2027 ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਪਿਛਲੇ ਸਮੇਂ ਦੌਰਾਨ ਰੁੱਸਕੇ ਬੈਠੇ ਟਕਸਾਲੀ ਅਕਾਲੀ ਆਗੂਆਂ ਨੂੰ ਮਨਾਉਣ ਦੀ ਕਵਾਇਦ ਸ਼ੁਰੂ ਕੀਤੀ ਹੈ ਉੱਥੇ ਹੀ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੂੰ ਚੈਲਿੰਜ ਕਰਨ ਵਾਲੇ ਅਕਾਲੀ ਦਲ ਛੱਡ ਕੇ ਗਏ ਵੱਡੇ ਅਕਾਲੀ ਆਗੂਆਂ ਨੂੰ ਸਿਆਸੀ ਤੌਰ ‘ਤੇ ਕਮਜ਼ੋਰ ਕਰਨ ਦੀ ਰਣਨੀਤੀ ਤਹਿਤ ਸੁਖਬੀਰ ਬਾਦਲ ਨੇ ਇਹਨਾਂ ਵੱਡੇ ਆਗੂਆਂ ਦੀਆਂ ਸੱਜੀਆਂ ਖੱਬੀਆਂ ਬਾਹਵਾਂ ਨੂੰ ਆਪਣੇ ਕਲਾਵੇ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ‌ਆਪਣੀ ਇਸੇ ਮੁਹਿੰਮ ਤਹਿਤ ਅੱਜ ਸੁਖਬੀਰ ਸਿੰਘ ਬਾਦਲ ਨੇ ਬਰਨਾਲਾ, ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹੇ ਨਾਲ ਸੰਬੰਧਿਤ ਢੀਂਡਸਾ ਪਰਿਵਾਰ ਦੇ ਕੁਝ ਵਫ਼ਾਦਾਰ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਿਲ ਕੀਤਾ, ਜਿਹੜੇ ਵੱਡੇ ਢੀਂਡਸਾ ਸਾਹਿਬ ਅਤੇ ਸੁਖਬੀਰ ਸਿੰਘ ਬਾਦਲ ਦੇ ਵਿਚਕਾਰ ਮਨ ਮੁਟਾਵ ਤੋਂ ਬਾਅਦ ਢੀਂਡਸਾ ਖ਼ੇਮੇ ਵਿੱਚ ਖੜ ਗਏ ਸਨ। ਜੇਕਰ ਹਲਕਾ ਮਹਿਲ ਕਲਾਂ ਦੀ ਗੱਲ ਕਰੀਏ ਤਾਂ ਸੀਨੀਅਰ ਅਕਾਲੀ ਆਗੂ ਸਰਪੰਚ ਗੁਰਮੀਤ ਸਿੰਘ ਮਾਹਮਦਪੁਰ ਸਾਬਕਾ ਮੈਂਬਰ ਉਤਰੀ ਰੇਲਵੇ ਬੋਰਡ ਭਾਰਤ ਸਰਕਾਰ ਅਤੇ ਨਿਰਭੈ ਸਿੰਘ ਚੇਅਰਮੈਨ, ਸਮੇਤ ਕੁਝ ਹੋਰ ਵੱਡੇ ਆਗੂਆਂ ਨੂੰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਵਿੱਚ ਮੁੜ ਸ਼ਾਮਿਲ ਕਰਕੇ ਢੀਂਡਸਾ ਗਰੁੱਪ ਨੂੰ ਤਕੜਾ ਝਟਕਾ ਦਿੱਤਾ। ਸਰਪੰਚ ਗੁਰਮੀਤ ਸਿੰਘ ਮਾਹਮਦਪੁਰ ਟਕਸਾਲੀ ਅਕਾਲੀ ਆਗੂ ਹਨ ਜਿਨਾਂ ਦਾ ਆਪਣੇ ਖੇਤਰ ਤੋਂ ਇਲਾਵਾ ਵੀ ਆਸੇ ਪਾਸੇ ਚੰਗਾ ਆਧਾਰ ਹੈ। ਇਸੇ ਤਰ੍ਹਾਂ ਹਲਕਾ ਮਹਿਲਕਲਾਂ ਦੇ ਇੰਚਾਰਜ ਨਾਥ ਸਿੰਘ ਹਮੀਦੀ ਦੀ ਪ੍ਰੇਰਨਾ ਸਦਕਾ ਰੁਪਿੰਦਰ ਸਿੰਘ ਭੋਤਨਾ ਅਤੇ ਸਿਮਰਨਜੀਤ ਸਿੰਘ ਭੋਤਨਾ ਨੇ ਵੀ ਅਕਾਲੀ ਦਲ ਜੁਆਇਨ ਕੀਤਾ। ਦੱਸ ਦੇਈਏ ਕਿ ਰੁਪਿੰਦਰ ਸਿੰਘ ਭੋਤਨਾ ਅਤੇ ਸਿਮਰਨਜੀਤ ਸਿੰਘ ਭੋਤਨਾ ਦੀ ਮਿਹਨਤ ਸਦਕਾ ਲੰਘੀਆਂ ਪੰਚਾਇਤ ਸੰਮਤੀ ਚੋਣਾਂ ਵਿੱਚ ਅਕਾਲੀ ਉਮੀਦਵਾਰ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ।

                                        ‌                                           ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਦਿੜਬਾ ਦੇ ਇੰਚਾਰਜ ਐਡਵੋਕੇਟ ਸੁਖਪਾਲ ਸਿੰਘ ਖਡਿਆਲ ਦੀ ਅਗਵਾਈ ਹੇਠ ਦਿੜਬਾ ਇਲਾਕੇ ਦੇ ਢੀਂਡਸਾ ਗਰੁੱਪ ਨਾਲ ਸੰਬੰਧਿਤ ਅਕਾਲੀ ਆਗੂਆਂ ਨੂੰ ਸੁਖਬੀਰ ਸਿੰਘ ਬਾਦਲ ਨੇ ਮੁੜ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਮਹਿਲਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਜਗਦੇਵ ਸਿੰਘ ਬਧੇਸਾ ਸਰਕਲ ਪ੍ਰਧਾਨ ਸ਼ੇਰਪੁਰ, ਬਲਵਿੰਦਰ ਸਿੰਘ ਭੋਤਨਾ ਦੀ ਹਾਜ਼ਰੀ ਵਿੱਚ ਦੱਸਿਆ ਕਿ ਅੱਜ 20 ਤੋਂ 22 ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੜ ਭਰੋਸਾ ਪ੍ਰਗਟ ਕੀਤਾ ਅਤੇ ਜਿਹੜੇ ਅਕਾਲੀ ਆਗੂ ਨਿੱਕੇ ਮੋਟੇ ਮਨ ਮੁਟਾਵ ਕਰਕੇ ਘਰ ਬੈਠੇ ਸਨ ਉਹਨਾਂ ਨੇ ਮੁੜ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦਾ ਪ੍ਰਣ ਕੀਤਾ। ਸੁਖਬੀਰ ਸਿੰਘ ਬਾਦਲ ਦੀ ਰਣਨੀਤੀ ਸਬੰਧੀ ਭਰੋਸੇਯੋਗ ਸੂਤਰਾਂ ਅਨੁਸਾਰ ਸੁਖਬੀਰ ਬਾਦਲ ਨੇ ਸਵਰਗਵਾਸੀ ਸੁਖਦੇਵ ਸਿੰਘ ਢੀਂਡਸਾ ਦੇ ਗਰੁੱਪ ਨੂੰ ਫੋਕਸ ਕਰਕੇ ਸੰਗਰੂਰ ਲੋਕ ਸਭਾ ਹਲਕੇ ‘ਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਕਮਜ਼ੋਰ ਕਰਨ ਲਈ ਨਾਰਾਜ਼ ਆਗੂਆਂ ਨੂੰ ਮਨਾਉਣ ਦੀ ਇੱਕ ਵਿਸ਼ੇਸ਼ ਮੁਹਿੰਮ ਵਿੱਢ ਦਿੱਤੀ ਹੈ ਜਿਸ ਦੇ ਨਤੀਜੇ ਵੀ ਸਾਹਮਣੇ ਆ ਰਹੇ ਹਨ। ਅਤੀ ਭਰੋਸੇਯੋਗ ਸੂਤਰਾਂ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਵਿੱਚ ਲੋਕ ਸਭਾ ਹਲਕਾ ਸੰਗਰੂਰ ਨਾਲ ਸਬੰਧਿਤ ਵੱਡੇ ਅਕਾਲੀ ਆਗੂ ਮੁੜ ਅਕਾਲੀ ਦਲ ਵਿੱਚ ਵਾਪਸੀ ਕਰਨਗੇ ਜਿਨਾਂ ਵਿੱਚ ਕੁਝ ਅਜਿਹੇ ਚਿਹਰੇ ਵੀ ਹਨ ਜਿਹੜੇ ਅਕਾਲੀ ਭਾਜਪਾ ਸਰਕਾਰ ਮੌਕੇ ਉੱਚ ਅਹੁਦਿਆਂ ‘ਤੇ ਕਾਬਜ਼ ਰਹੇ ਹਨ। ਜੇਕਰ ਇਹ ਆਗੂ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਘਰ ਵਾਪਸੀ ਕਰਦੇ ਹਨ ਤਾਂ ਲੋਕ ਸਭਾ ਹਲਕਾ ਸੰਗਰੂਰ ‘ਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਹੋਵੇਗਾ। ਭਰੋਸੇਯੋਗ ਸੂਤਰਾਂ ਅਨੁਸਾਰ ਅੱਜ ਇਹਨਾਂ ਵੱਡੇ ਚਿਹਰਿਆਂ ਵਿੱਚੋਂ ਇੱਕ ਚਿਹਰੇ ਦੀ ਘਰ ਵਾਪਸੀ ਇਸ ਕਰਕੇ ਟਲ ਗਈ ਕਿਉਂਕਿ ਉਹ ਆਪਣੇ ਖੇਤਰ ਵਿੱਚ ਵੱਡਾ ਇਕੱਠ ਕਰਕੇ ‘ਘਰ ਵਾਪਸੀ’ ਕਰਨਾ ਚਾਹੁੰਦੇ ਹਨ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

04/17/2026
Load More
Tags: #barnalanews#malwanews #newsupdate #dailyupdate#punjabnews
Previous Post

ਵਿਆਹ ਤੋਂ ਬਾਅਦ ਪਤੀ ਨੇ ਕਦੇ ਨਹੀਂ ਬਣਾਏ ਸਰੀਰਿਕ ਸੰਬੰਧ…ਪਤਨੀ ਪੁੱਜੀ ਅਦਾਲਤ ਤਾਂ ਜੱਜ ਨੇ ਸੁਣਾਇਆ ਵੱਡਾ ਫੈਸਲਾ

Next Post

ਪਿੰਡ ਸਹਿਜੜਾ ਵਿੱਚ ਨਵਾਂ ਪਾਰਕ ਬਣਾਉਣ ਲਈ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ

Nirmal Pandori

Nirmal Pandori

Related Posts

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!
ਬਰਨਾਲਾ ਆਸ-ਪਾਸ

ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!

by Nirmal Pandori
04/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Nirmal Pandori
04/16/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਬਰਨਾਲੇ ਦੀਆਂ ਬੀਬੀਆਂ 1000 ਰੁਪਏ ਵਾਲੀ ਯੋਜਨਾ ਦੇ ਪਾਇਲਟ ਪ੍ਰੋਜੈਕਟ ਤੋਂ ਬਾਹਰ…ਅਜੇ ਕਰਨੀ ਪਵੇਗੀ ਹੋਰ ਉਡੀਕ

by Nirmal Pandori
04/15/2026
Load More
Next Post
ਪਿੰਡ ਸਹਿਜੜਾ ਵਿੱਚ ਨਵਾਂ ਪਾਰਕ ਬਣਾਉਣ ਲਈ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ

ਪਿੰਡ ਸਹਿਜੜਾ ਵਿੱਚ ਨਵਾਂ ਪਾਰਕ ਬਣਾਉਣ ਲਈ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend