Skip to main content

Gee 98News

10 ਲੱਖ ਵਾਲੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਵਿੱਚ ਆਂਗਣਵਾੜੀ ਵਰਕਰਾਂ ਨੂੰ ਵੀ ਜੋੜਿਆ

ਚੰਡੀਗੜ੍ਹ ,25 ਫਰਵਰੀ , Gee98 news service-

-ਪੰਜਾਬ ‘ਚ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਰਜਿਸਟਰੇਸ਼ਨ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਦੱਸਿਆ ਕਿ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਵਾਲੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਹੁਣ ਆਂਗਨਵਾੜੀ ਵਰਕਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਵੀ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹ ਫਰੰਟਲਾਈਨ ਵਰਕਰ ਘਰ ਘਰ ਜਾ ਕੇ ਯੋਗ ਪਰਿਵਾਰਾਂ ਦੀ ਪਹਿਚਾਣ ਕਰਨਗੇ ਅਤੇ ਉਹਨਾਂ ਨੂੰ ਨੇੜੇ ਦੇ CSC ਕੇਂਦਰ ਵਿੱਚ ਲਿਜਾਣ ਤੱਕ ਸਹਾਇਤਾ ਕਰਨਗੇ ਤਾਂ ਜੋ ਕੋਈ ਪਰਿਵਾਰ ਰਜਿਸਟਰੇਸ਼ਨ ਤੋਂ ਵਾਂਝਾ ਨਾ ਰਹੇ। ਉਹਨਾਂ ਦੱਸਿਆ ਕਿ ਰਜਿਸਟਰੇਸ਼ਨ ਲਈ ਸਿਰਫ਼ ਆਧਾਰ ਕਾਰਡ ਅਤੇ ਵੋਟਰ ਕਾਰਡ ਦੀ ਹੀ ਲੋੜ ਹੈ ਅਤੇ ਹੁਣ ਕਿਸੇ ਵੀ CSC ਵਿੱਚ ਜਾ ਕੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਇਸ ਯੋਜਨਾ ਦੀ ਰਜਿਸਟਰੇਸ਼ਨ ਤਹਿਤ ਕੰਮ ਕਰਨ ਵਾਲੇ ਡਿਜੀਟਲ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੀਆਂ ਨੌਕਰੀਆਂ ਵਿੱਚ ਪਹਿਲ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਰਕਾਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 100 ਫੀਸਦੀ ਰਜਿਸਟਰੇਸ਼ਨ ਦਾ ਟੀਚਾ ਪੂਰਾ ਕਰਨਾ ਚਾਹੁੰਦੀ ਹੈ ਪ੍ਰੰਤੂ ਇਸ ਦੀ ਰਜਿਸਟਰੇਸ਼ਨ ਵਿੱਚ ਲੋਕਾਂ ਨੂੰ ਸਮੱਸਿਆਵਾਂ ਆ ਰਹੀਆਂ ਹਨ, ਜਿਸ ਸਬੰਧੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਪੋਸਟਾਂ ਵੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਉਂਗਲ ਉਠਾ ਰਹੀਆਂ ਹਨ ਜਿਸ ਤੋਂ ਬਾਅਦ ਸਰਕਾਰ ਨੇ ਹੁਣ 100 ਫੀਸਦੀ ਰਜਿਸਟਰੇਸ਼ਨ ਦਾ ਟੀਚਾ ਪੂਰਾ ਕਰਨ ਲਈ ਆਂਗਣਵਾੜੀ ਵਰਕਰਾਂ ਤੇ ਸਿਹਤ ਕਰਮਚਾਰੀਆਂ ਨੂੰ ਵੀ ਇਸ ਦੀ ਰਜਿਸਟਰੇਸ਼ਨ ਦੇ ਕੰਮ ਵਿੱਚ ਲਗਾ ਦਿੱਤਾ ਹੈ।

error: Content is protected !!