Skip to main content

Gee 98News

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸ਼ੋਦੀਆ ਸ਼ਰਾਬ ਘੁਟਾਲੇ ‘ਚੋਂ ਬਰੀ

ਚੰਡੀਗੜ੍ਹ ,27 ਫਰਵਰੀ , Gee98 news service-

-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਦੋਵਾਂ ਆਗੂਆਂ ਨੂੰ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੀਬੀਆਈ ਕੋਲ ਉਨ੍ਹਾਂ ‘ਤੇ ਮੁਕੱਦਮਾ ਚਲਾਉਣ ਲਈ ਲੋੜੀਂਦੇ ਸਬੂਤਾਂ ਦੀ ਘਾਟ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੋਈ ਠੋਸ ਸਬੂਤ ਨਹੀਂ ਮਿਲਿਆ। ਸੀਬੀਆਈ ਨੂੰ ਆਪਣੇ ਵੱਲੋਂ ਲਗਾਏ ਗਏ ਦੋਸ਼ਾਂ ਵਿੱਚ ਕੋਈ ਯੋਗਤਾ ਨਹੀਂ ਮਿਲੀ, ਅਤੇ ਨਾ ਹੀ ਕੋਈ ਅਪਰਾਧਿਕ ਸਾਜ਼ਿਸ਼ ਰਚੀ ਗਈ। ਸੀਬੀਆਈ ਨੇ ਇਸ ਮਾਮਲੇ ਚ 23 ਵਿਅਕਤੀਆਂ ਦੇ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਸੀ ਪ੍ਰੰਤੂ ਅਦਾਲਤ ਨੇ ਇਹਨਾਂ ਸਾਰਿਆਂ ‘ਤੇ ਦੋਸ਼ ਤੈਅ ਕਰਨ ਤੋਂ ਇਨਕਾਰ ਕਰਦੇ ਹੋਏ ਸਾਰਿਆਂ ਨੂੰ ਬਰੀ ਕਰ ਦਿੱਤਾ। ਸੁਣਵਾਈ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਸਿਸੋਦੀਆ ਨਿੱਜੀ ਤੌਰ ‘ਤੇ ਪੇਸ਼ ਹੋਏ, ਜਦੋਂ ਕਿ ਕੇ. ਕਵਿਤਾ ਅਤੇ ਅਮਨਦੀਪ ਢੱਲ ਸਮੇਤ ਹੋਰ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ। ਅਦਾਲਤ ਨੇ ਇਸ ਮਾਮਲੇ ਵਿੱਚ ਸੀਬੀਆਈ ਦੇ ਜਾਂਚ ਅਧਿਕਾਰੀ ਦੇ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਵੀ ਦਿੱਤੇ ਹਨ। ਦੂਜੇ ਪਾਸੇ ਇਸ ਮਾਮਲੇ ‘ਚ ਹੁਣ ਸੀਬੀਆਈ ਕੋਲ ਹਾਈਕੋਰਟ ਤੇ ਸੁਪਰੀਮ ਕੋਰਟ ਤੱਕ ਜਾਣ ਦਾ ਮਤਲਬ ਵੀ ਹੈ। ਸੀਬੀਆਈ ਹੇਠਲੀ ਅਦਾਲਤ ਦੇ ਫੈਸਲੇ ਖ਼ਿਲਾਫ਼ ਹਾਈ ਕੋਰਟ ਅਪੀਲ ਦਾਖ਼ਲ ਕਰ ਸਕਦੀ ਹੈ।

error: Content is protected !!