Gee 98News

ਬਰਨਾਲਾ, 2 ਮਾਰਚ ( ਨਿਰਮਲ ਸਿੰਘ ਪੰਡੋਰੀ):-

ਪਿਛਲੇ ਕਈ ਵਰ੍ਹਿਆਂ ਤੋਂ ਪੱਤਰਕਾਰੀ ਦੇ ਖੇਤਰ ਵਿੱਚ ਸਾਫ਼ ਸੁਥਰੀਆਂ ਸੇਵਾਵਾਂ ਦੇ ਕੇ ਨਾਮਣਾ ਖੱਟਣ ਵਾਲੇ ਅਤੇ ਹੁਣ ਵਕਾਲਤ ਦੀ ਪੜ੍ਹਾਈ ਪੂਰੀ ਕਰਕੇ ਵਕੀਲ ਦਾ ਰੁਤਬਾ ਪ੍ਰਾਪਤ ਕਰਨ ਵਾਲੇ ਐਡਵੋਕੇਟ ਧਰਮਪਾਲ ਸਿੰਘ ਨੂੰ ਇੱਕ ਵੱਡੀ ਕਿਸਾਨ ਜਥੇਬੰਦੀ ਨੇ ਆਪਣਾ ਕਾਨੂੰਨੀ ਸਲਾਹਕਾਰ ਨਿਯੁਕਤ ਕੀਤਾ ਹੈ। ‌ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਕਿਸਾਨੀ ਮੰਗਾਂ ਸਬੰਧੀ ਜ਼ਿਲਾ ਪੱਧਰੀ ਮੀਟਿੰਗ ਵਿੱਚ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਵੱਲੋਂ ਐਡਵੋਕੇਟ ਧਰਮਪਾਲ ਸਿੰਘ ਦੇ ਬੈਚ ਲਗਾ ਅਤੇ ਸਿਰੋਪਾਓ ਦੇ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਨਿਯੁਕਤ ਕੀਤਾ ਗਿਆ। ਇਸ ਮੌਕੇ ਸੀਨੀਅਰ ਵਕੀਲ ਐਡਵੋਕੇਟ ਧਰਮਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ। ਇਸ ਮੌਕੇ ਐਡਵੋਕੇਟ ਧਰਮਪਾਲ ਸਿੰਘ ਦੱਸਿਆ ਕਿ ਉਨ੍ਹਾਂ ਦੇ ਸੀਨੀਅਰ ਵਕੀਲ ਧਰਮਿੰਦਰ ਸਿੰਘ ਧਾਲੀਵਾਲ ਪਹਿਲਾਂ ਵੀ ਕਿਸਾਨੀ ਮੋਰਚੇ ਨਾਲ ਜੁੜੇ ਰਹੇ ਹਨ ਅਤੇ ਦਿੱਲੀ ਸਮੇਤ ਹੋਰਨਾਂ ਥਾਵਾਂ ਉੱਪਰ ਵੀ ਉਹ ਕਿਸਾਨਾਂ ਦੇ ਸਮਰਥਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ ਅਤੇ ਹੁਣ ਉਹ ਵੀ ਆਪਣੇ ਸੀਨੀਅਰ ਵਕੀਲ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸੂਬਾ ਆਗੂ ਮਹਿੰਦਰ ਸਿੰਘ ਵੜੈਚ, ਗੁਰਨਾਮ ਸਿੰਘ ਠੀਕਰੀਵਾਲਾ, ਬਲਾਕ ਪ੍ਰਧਾਨ ਸਹਿਣਾ ਜਸਵੀਰ ਸਿੰਘ, ਜਸਮੇਲ ਸਿੰਘ ਕਾਲੇਕੇ, ਭੁਪਿੰਦਰ ਸਿੰਘ ਬਿੱਟੂ ਜਲੂਰ, ਰਣਧੀਰ ਸਿੰਘ ਸੇਖਾ ਅੱਛਰਾ ਸਿੰਘ ਸੇਖਾ, ਗਗਨਦੀਪ ਸਿੰਘ ਸਹਿਜੜਾ, ਬਲਵਿੰਦਰ ਸਿੰਘ ਦੁੱਗਲ, ਚੇਅਰਮੈਨ ਯਾਦਵਿੰਦਰ ਸਿੰਘ ਰਾਜਗੜ੍ਹ ਤੋਂ ਇਲਾਵਾ ਹੋਰ ਵੀ ਆਗੂ/ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!