Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

- ਅਦਾਲਤ ਨੇ ਸੀਸੀਟੀਵੀ ਫੁਟੇਜ ਵੀ ਜ਼ਬਤ ਕਰਨ ਦੇ ਦਿੱਤੇ ਹੁਕਮ

Nirmal Pandori by Nirmal Pandori
03/03/2026
in ਪੰਜਾਬ
Reading Time: 1 min read
A A
0
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,3 ਮਾਰਚ, Gee98 news service-

ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਤੋਂ ਬਾਅਦ ਰਣਜੀਤ ਸਿੰਘ ਨਾਮ ਦੇ ਪੁਲਿਸ ਮੁਕਾਬਲੇ ਸਬੰਧੀ ਗੁਰਦਾਸਪੁਰ ਦੀ ਇੱਕ ਅਦਾਲਤ ਵੱਲੋਂ ਦਿੱਤੇ ਹੁਕਮਾਂ ਕਾਰਨ ਗੁਰਦਾਸਪੁਰ ਪੁਲਿਸ ਨੂੰ ਗੰਭੀਰ ਨਿਆਇਕ ਜਾਂਚ ਦਾ ਸਾਹਮਣਾ ਕਰਨਾ ਪਵੇਗਾ। ਮਾਨਯੋਗ ਅਦਾਲਤ ਨੇ SSP ਗੁਰਦਾਸਪੁਰ, CIA ਇੰਚਾਰਜ ਗੁਰਮੀਤ ਸਿੰਘ ਅਤੇ ਹੋਰ ਸੰਬੰਧਿਤ ਪੁਲਿਸ ਅਧਿਕਾਰੀਆਂ ਦੇ 20 ਫਰਵਰੀ ਤੋਂ 28 ਫਰਵਰੀ ਤੱਕ ਦੇ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤੀ ਹੁਕਮਾਂ ਦਾ ਇੱਕ ਅਹਿਮ ਪੱਖ ਇਹ ਵੀ ਹੈ ਕਿ ਅਦਾਲਤ ਨੇ ਮ੍ਰਿਤਕ ਰਣਜੀਤ ਸਿੰਘ ਦੀ CALL DETAIL ਅਤੇ LOCATION ਵੀ ਸੰਭਾਲ ਕੇ ਰੱਖਣ ਦੇ ਹੁਕਮ ਦਿੱਤੇ ਹਨ, ਅਦਾਲਤ ਦੇ ਇਹੀ ਹੁਕਮ ਸਬੰਧਤ ਪੁਲਿਸ ਅਧਿਕਾਰੀਆਂ ਲਈ ਚੁਣੌਤੀ ਬਣ ਸਕਦੇ ਹਨ ਕਿਉਂਕਿ ਮ੍ਰਿਤਕ ਰਣਜੀਤ ਸਿੰਘ ਦੀ ਕਾਲ ਡਿਟੇਲ ਅਤੇ ਲੋਕੇਸ਼ਨ ਦੱਸੇਗੀ ਕਿ ਉਹ ਪੁਲਿਸ ਮੁਲਾਜ਼ਮਾਂ ਦੇ ਕਤਲ ਸਮੇਂ ਕਿੱਥੇ ਸੀ ਅਤੇ ਕੀ ਇਸ ਦੌਰਾਨ ਜਾਂ ਇਸ ਤੋਂ ਪਹਿਲਾਂ ਉਸ ਨੂੰ ਮੋਬਾਈਲ ਫੋਨ ‘ਤੇ ਕੋਈ ਫੋਨ ਲਗਾਤਾਰ ਆਇਆ ? ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਪੁਲਿਸ ਮੁਲਾਜ਼ਮਾਂ ਦੇ ਕਤਲ ਦੀ ਘਟਨਾ ਨੂੰ ਪਾਕਿਸਤਾਨ ਦੀ ਏਜੰਸੀ ਆਈਐਸਆਈ ਨਾਲ ਜੋੜ ਰਹੀ ਹੈ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਪੁਲਿਸ ਦੀ ਕਾਲ ਡਿਟੇਲ ਅਤੇ ਲੋਕੇਸ਼ਨ ਸਾਂਝੀ ਕਰਨ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਨਾਲ ਅਧਿਕਾਰੀਆਂ ਦੀ ਨਿੱਜੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ ਅਤੇ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਬਾਹਰ ਆ ਸਕਦੀ ਹੈ, ਪਰ ਅਦਾਲਤ ਨੇ ਇਹ ਦਲੀਲ ਰੱਦ ਕਰਦਿਆਂ ਕਿਹਾ ਕਿ ਭਾਵੇਂ ਲੋਕੇਸ਼ਨ ਜਾਂਚ ਨਾਲ ਨਿੱਜਤਾ ਪ੍ਰਭਾਵਿਤ ਹੋ ਸਕਦੀ ਹੈ, ਪਰ ਧਾਰਾ 21 ਅਧੀਨ ਸੱਚ ਸਾਹਮਣੇ ਲਿਆਉਣਾ ਅਤੇ ਨਿਆਂਪੂਰਨ ਸੁਣਵਾਈ ਹੋਰ ਵੱਧ ਮਹੱਤਵਪੂਰਨ ਹੈ।

                                                              ਅਦਾਲਤ ਨੇ ਘਟਨਾ ਸਥਾਨ ਦੇ ਆਲੇ ਦੁਆਲੇ ਲੱਗੇ ਸਾਰੇ CCTV ਕੈਮਰਿਆਂ ਦੀ FOOTAGE ਜ਼ਬਤ ਕਰਕੇ ਜਾਂਚ ਦਾ ਹਿੱਸਾ ਬਣਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਗੁਰਦਾਸਪੁਰ ਦੀ ਐਸਐਮਓ ਨੂੰ ਤਿੰਨ ਡਾਕਟਰਾਂ ਦਾ ਮੈਡੀਕਲ ਬੋਰਡ ਬਣਾ ਕੇ ਸੀਆਈਏ ਇੰਚਾਰਜ ਗੁਰਮੀਤ ਸਿੰਘ ਦੀ ਬਾਂਹ ਵਿੱਚ ਲੱਗੀ ਗੋਲੀ ਦੀ ਸੱਚਾਈ ਦੀ ਜਾਂਚ ਕਰਨ ਸਬੰਧੀ ਵੀ ਕਿਹਾ ਹੈ। ਮੈਡੀਕਲ ਬੋਰਡ ਦੀ ਜਾਂਚ ਵਿੱਚ ਇਹ ਸਾਹਮਣੇ ਆਵੇਗਾ ਕਿ ਕੀ ਸੀਆਈਏ ਇੰਚਾਰਜ ਨੇ ਗੋਲੀ ਖੁਦ ਲਗਾਈ ਹੋਈ ਤਾਂ ਨਹੀਂ ? ਅਦਾਲਤ ਨੇ ਇਸ ਮਾਮਲੇ ਦੀ ਜਾਂਚ ਲਈ ਪੁਲਿਸ ਵੱਲੋਂ ਬਣਾਈ SIT ‘ਤੇ ਵੀ ਟਿੱਪਣੀ ਕੀਤੀ। ਦੱਸ ਦੇਈਏ ਕਿ ਪੁਲਿਸ ਨੇ ਗੁਰਦਾਸਪੁਰ ਦੇ ਐਸਪੀ ਹੈੱਡ ਕੁਆਰਟਰ ਦੀ ਅਗਵਾਈ ਹੇਠ ਇੱਕ ਜਾਂਚ ਟੀਮ ਬਣਾਈ ਹੈ ਜਿਸ ਵਿੱਚ ਡੀਐਸਪੀ ਗੁਰਦਾਸਪੁਰ ਅਤੇ ਐਸਐਚਓ ਥਾਣਾ ਪੁਰਾਣਾ ਸ਼ਾਲਾ ਮੈਂਬਰ ਹਨ। ਸਵਾਲ ਉਠਦੇ ਹਨ ਕਿ ਜੇਕਰ ਜ਼ਿਲ੍ਹੇ ਦਾ ਐਸਐਸਪੀ ਹੀ ਜਾਂਚ ਦੇ ਘੇਰੇ ਵਿੱਚ ਹੈ ਤਾਂ SP ਜਾਂਚ ਕਿਵੇਂ ਕਰੇਗਾ ? ਅਦਾਲਤ ਨੇ ਟਿੱਪਣੀ ਕੀਤੀ ਕਿ ਮੌਜੂਦਾ ਹਾਲਾਤਾਂ ਵਿੱਚ ਇਹ SIT ਪ੍ਰਭਾਵਸ਼ਾਲੀ ਨਹੀਂ ਲੱਗਦੀ ਅਤੇ ਹਿੱਤਾਂ ਦਾ ਟਕਰਾਅ ਦਿਖਾਈ ਦਿੰਦਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਇਸ ਮਾਮਲੇ ‘ਚ ਆਪਣੀ ਪੁਲਿਸ ਨੂੰ ਪਹਿਲਾਂ ਹੀ ਕਲੀਨ ਚਿੱਟ ਦੇ ਰਹੀ ਹੈ ਜਿਸ ਤੋਂ ਬਾਅਦ ਹਾਲਾਤ ਅਜਿਹੇ ਬਣਦੇ ਜਾ ਰਹੇ ਹਨ ਕਿ ਪੁਲਿਸ ਮੁਕਾਬਲੇ ਦੀ ਇਹ ਜਾਂਚ ਵੱਡੀਆਂ ਏਜੰਸੀਆਂ ਦੇ ਹੱਥ ਵੀ ਜਾ ਸਕਦੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

03/02/2026
Load More
Tags: #barnalanews#malwanews #newsupdate #dailyupdate#punjabnews
Previous Post

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸ਼ੋਦੀਆ ਸ਼ਰਾਬ ਘੁਟਾਲੇ ‘ਚੋਂ ਬਰੀ
ਪੰਜਾਬ

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸ਼ੋਦੀਆ ਸ਼ਰਾਬ ਘੁਟਾਲੇ ‘ਚੋਂ ਬਰੀ

by Nirmal Pandori
02/27/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend