Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

- ਮਾਮਲਾ ADC ਦੇ ਦਰਬਾਰ 'ਚ ਪੁੱਜਿਆ, ਹੋ ਸਕਦੀ ਹੈ ਦੁਕਾਨ ਸੀਲ

Nirmal Pandori by Nirmal Pandori
03/04/2026
in ਬਰਨਾਲਾ ਆਸ-ਪਾਸ
Reading Time: 1 min read
A A
0
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 3 ਮਾਰਚ ( ਨਿਰਮਲ ਸਿੰਘ ਪੰਡੋਰੀ )-

ਸ਼ਹਿਰ ਦੇ ਕੱਚਾ ਕਾਲਜ ਦੇ ਇੱਕ ਬੇਕਰੀ ਹਾਊਸ ‘ਤੇ ਸਿਹਤ ਵਿਭਾਗ ਦੀ ਟੀਮ ਦੀ ਛਾਪਾਮਾਰੀ ਨੇ ਖਾਣ ਪੀਣ ਦੀਆਂ ਦੁਕਾਨਾਂ ‘ਤੇ ਵਿਕ ਰਹੇ ਸਮਾਨ ਦੇ ਹਾਲਾਤਾਂ ਦੀ ਪੋਲ ਖੋਲ੍ਹ ਦਿੱਤੀ। ਸ਼ਹਿਰ ਦੀ ਮਸ਼ਹੂਰ ਇਸ ਬੇਕਰੀ ‘ਤੇ ਉੰਝ ਭਾਵੇਂ ਸ਼ੀਸ਼ਿਆਂ ਦੇ ਕੈਬਿਨ ਵਿੱਚ ਕੇਕ, ਪੇਸਟੀਆਂ ਅਤੇ ਹੋਰ ਖਾਣ ਪੀਣ ਦੀਆਂ ਚੀਜ਼ਾਂ ਸਜਾ ਕੇ ਰੱਖੀਆਂ ਹਨ ਪ੍ਰੰਤੂ ਜਦ ਸਿਹਤ ਵਿਭਾਗ ਦੀ ਟੀਮ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਛਾਪਾਮਾਰੀ ਕਰਕੇ ਸਮਾਨ ਬਣਾਉਣ ਵਾਲੀ ਥਾਂ ਦੀ ਚੈਕਿੰਗ ਕੀਤੀ ਤਾਂ ਮੌਕੇ ‘ਤੇ ਗੰਦਗੀ ਅਤੇ ਮਾੜੇ ਹਾਲਾਤ ਵੇਖ ਕੇ ਟੀਮ ਦੇ ਵੀ ਹੋਸ਼ ਉੱਡ ਗਏ ਅਤੇ ਚੈਕਿੰਗ ਅਧਿਕਾਰੀਆਂ ਨੇ ਮੌਕੇ ‘ਤੇ ਹੀ ਬੇਕਰੀ ਦਾ ਚਲਾਨ ਵੀ ਕੱਟ ਦਿੱਤਾ। ਸਿਹਤ ਵਿਭਾਗ ਦੀ ਟੀਮ ਨੇ ਇਹ ਕਾਰਵਾਈ ਸ਼ਹਿਰ ਦੀ ਨਾਮਵਰ ਹਸਤੀ ਕੌਂਸਲਰ ਨਰਿੰਦਰ ਗਰਗ ਨੀਟਾ ਦੀ ਸ਼ਿਕਾਇਤ ਤੋਂ ਬਾਅਦ ਕੀਤੀ। ਆਪਣੇ ਵੱਲੋਂ ਕੀਤੀ ਸ਼ਿਕਾਇਤ ਦੀ ਪੁਸ਼ਟੀ ਕਰਦੇ ਹੋਏ ਕੌਂਸਲਰ ਨੀਟਾ ਨੇ ਦੱਸਿਆ ਕਿ ਉਹਨਾਂ ਨੇ ਕੱਚਾ ਕਾਲਜ ਰੋਡ ਸਥਿਤ ਕੇਕਰੀ ਤੋਂ ਆਪਣੇ ਬੱਚੇ ਦੇ ਜਨਮਦਿਨ ਮੌਕੇ ਦੋ ਕੇਕ ਖਰੀਦੇ ਸਨ, ਜਦੋਂ ਕੇਕ ਕੱਟਣ ਤੋਂ ਬਾਅਦ ਬੱਚੇ ਕੇਕ ਖਾਣ ਲੱਗੇ ਤਾਂ ਕੇਕ ਵਿੱਚੋਂ ਬਦਬੂ ਮਾਰ ਰਹੀ ਸੀ ਜਿਸ ਤੋਂ ਬਾਅਦ ਉਸਦਾ ਬੇਟਾ ਉਕਤ ਬੇਕਰੀ ‘ਤੇ ਖਰਾਬ ਕੇਕ ਦਾ ਉਲਾਂਭਾ ਦੇਣ ਗਿਆ ਪ੍ਰੰਤੂ ਅੱਗੇ ਕਾਊਂਂਟਰ ‘ਤੇ ਬੈਠੀ ਇੱਕ ਮਹਿਲਾ ਨੇ ਕਿਹਾ ਕਿ “ਸਾਡਾ ਤਾਂ ਸਾਰਾ ਸਮਾਨ ਠੀਕ ਠਾਕ ਹੈ ਜੇ ਤੁਹਾਨੂੰ ਕੋਈ ਸਮੱਸਿਆ ਹੈ ਤਾਂ ਤੁਸੀਂ ਸਾਡਾ ਸੈਂਪਲ ਭਰਵਾ ਕੇ ਵੇਖ ਲਵੋ”। ਕੌਂਸਲਰ ਦੇ ਪਰਿਵਾਰ ਦਾ ਉਲਾਂਭਾ ਮੰਨਣ ਦੀ ਬਜਾਏ ਬੇਕਰੀ ਵਾਲਿਆਂ ਦੇ ਰੁੱਖੇ ਰਵੱਈਏ ਤੋਂ ਬਾਅਦ ਕੌਂਸਲਰ ਨੀਟਾ ਨੇ ਸੰਬੰਧਿਤ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਜਿਸ ਤੋਂ ਬਾਅਦ ਸਿਹਤ ਇੰਸਪੈਕਟਰ ਚਰਨਜੀਤ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਬੇਕਰੀ ‘ਤੇ ਚੈਕਿੰਗ ਕੀਤੀ। ਜਦੋਂ ਸਿਹਤ ਵਿਭਾਗ ਦੀ ਟੀਮ ਪਹਿਲੀ ਮੰਜ਼ਿਲ ‘ਤੇ ਖਾਣ ਪੀਣ ਦਾ ਸਮਾਨ ਤਿਆਰ ਕਰਨ ਵਾਲੀ ਜਗ੍ਹਾ ‘ਤੇ ਪੁੱਜੀ ਤਾਂ ਉਥੇ ਸਫ਼ਾਈ ਦੇ ਮਾਪਦੰਡ ਛਿੱਕੇ ਟੰਗੇ ਹੋਏ ਸਨ।

                                                         ਟੀਮ ਨੇ ਵੇਖਿਆ ਕਿ ਕੇਕ ਅਤੇ ਹੋਰ ਸਮਾਨ ਤਿਆਰ ਕਰਨ ਲਈ ਜ਼ਰੂਰੀ ਮਾਪਦੰਡਾਂ ਦੀ ਪਾਲਣਾ ਵੀ ਨਹੀਂ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਵਿਭਾਗ ਨੇ ਕੁਝ ਸੈਂਪਲ ਭਰੇ ਅਤੇ ਜਿਨਾਂ ਨੂੰ ਸੀਲ ਕਰਕੇ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਭੇਜ ਦਿੱਤਾ ਗਿਆ ਹੈ। ਸਿਹਤ ਵਿਭਾਗ ਦੀ ਟੀਮ ਦੀ ਚੈਕਿੰਗ ਦੌਰਾਨ ਜਿੱਥੇ ਗੰਦਗੀ ਪੱਖੋਂ ਮਾੜੇ ਹਾਲਾਤ ਸਾਹਮਣੇ ਆਏ ਉੱਥੇ ਖਾਣ ਪੀਣ ਦੀਆਂ ਚੀਜ਼ਾਂ ਤਿਆਰ ਕਰਨ ਸਬੰਧੀ ਨਿਯਮਾਂ ਦੀ ਵੀ ਉਲੰਘਣਾ ਸਾਹਮਣੇ ਆਈ ਅਤੇ ਕੁਝ ਜ਼ਰੂਰੀ ਦਸਤਾਵੇਜ਼ ਵੀ ਬੇਕਰੀ ਹਾਊਸ ਦੇ ਮਾਲਕ ਮੌਕੇ ‘ਤੇ ਪੇਸ਼ ਨਾ ਕਰ ਸਕੇ। ਇਸ ਸਬੰਧੀ ਇੰਸਪੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਬੇਕਰੀ ‘ਤੇ ਵਰਤੀ ਜਾ ਰਹੀ ਲਾਪਰਵਾਹੀ ਨੂੰ ਗੰਭੀਰਤਾ ਨਾਲ ਲੈਂਦਿਆ ਮੌਕੇ ‘ਤੇ ਹੀ ਬਣਦਾ ਚਲਾਨ ਕੱਟਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕੇਸ ਹੁਣ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਦੀ ਅਦਾਲਤ ’ਚ ਚੱਲੇਗਾ। ਜੇਕਰ ਲੈਬ ਦੀ ਰਿਪੋਰਟ ’ਚ ਸੈਂਪਲ ਫੇਲ੍ਹ ਪਾਏ ਜਾਂਦੇ ਹਨ ਤਾਂ ਭਾਰੀ ਜੁਰਮਾਨੇ ਦੇ ਨਾਲ-ਨਾਲ ਦੁਕਾਨ ਸੀਲ ਕਰਨ ਤੱਕ ਦੀ ਕਾਰਵਾਈ ਵੀ ਹੋ ਸਕਦੀ ਹੈ।
                                                                 ਹੁਣ ਸਵਾਲ ਇਹ ਵੀ ਉਠਦੇ ਹਨ ਕਿ ਭਾਵੇਂ ਸ਼ਹਿਰ ਦੀ ਇੱਕ ਨਾਮਵਰ ਹਸਤੀ ਵੱਲੋਂ ਸ਼ਿਕਾਇਤ ਕਰਨ ਤੋਂ ਬਾਅਦ ਟੀਮ ਨੇ ਚੈਕਿੰਗ ਕੀਤੀ ਤੇ ਕਾਰਵਾਈ ਵੀ ਕਰ ਦਿੱਤੀ ਪ੍ਰੰਤੂ ਸ਼ਹਿਰ ਵਿੱਚ ਅਜਿਹੀਆਂ ਬਹੁਤ ਹੋਰ ਦੁਕਾਨਾਂ ਵੀ ਹਨ ਜਿੱਥੇ ਖਾਣ ਪੀਣ ਦੀਆਂ ਚੀਜ਼ਾਂ ਤਿਆਰ ਕਰਨ ਸਬੰਧੀ ਮਾਪਦੰਡਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਕੀ ਇਹਨਾਂ ਦੁਕਾਨਾਂ ਦੀ ਸਿਹਤ ਵਿਭਾਗ ਦੀ ਟੀਮ ਵੱਲੋਂ ਰੂਟੀਨ ਚੈਕਿੰਗ ਕੀਤੀ ਜਾਂਦੀ ਹੈ ? ਕੀ ਇਸ ਬੇਕਰੀ ਦੀ ਪਹਿਲਾਂ ਸਿਹਤ ਵਿਭਾਗ ਦੀ ਟੀਮ ਨੇ ਕਿਤੇ ਚੈਕਿੰਗ ਕੀਤੀ ਸੀ ? ਜੇਕਰ ਕੀਤੀ ਸੀ ਤਾਂ ਜ਼ਰੂਰੀ ਦਸਤਾਵੇਜਾਂ ਦੀ ਕਮੀ ਨੂੰ ਅੱਖੋਂ ਪਰੋਖੇ ਕਿਉਂ ਕੀਤਾ ਗਿਆ ? ਖਾਣ ਪੀਣ ਦੀਆਂ ਚੀਜ਼ਾਂ ਤਿਆਰ ਕਰਨ ਵਾਲੀਆਂ ਇਹਨਾਂ ਬੇਕਰੀਆਂ ਵੱਲੋਂ ਨਿਯਮਾਂ ਦੀ ਉਲੰਘਣਾ ਸਬੰਧੀ ਸਿਹਤ ਵਿਭਾਗ ਦੀ ਟੀਮ ਵੱਲੋਂ ਵਰਤੀ ਜਾ ਰਹੀ ਲਾਪਰਵਾਹੀ ਲਈ ਜ਼ਿੰਮੇਵਾਰ ਕੌਣ ਹੈ ? ਇਥੇ ਇਹ ਜ਼ਿਕਰ ਕਰਨਾ ਵੀ ਜਰੂਰੀ ਹੈ ਕਿ ਬਰਨਾਲਾ ‘ਚ ਸੈਂਪਲ ਭਰਨ ਵਾਲੀ ਟੀਮ ਦੇ ਕੁਝ ਮੁਲਾਜ਼ਮਾਂ ਵੱਲੋਂ ਦੁਕਾਨਦਾਰਾਂ ਤੋਂ “ਮੁੱਠੀ ਗਰਮ” ਕਰਨ ਦੀ ਚਰਚਾ ਵੀ ਅਕਸਰ ਚਲਦੀ ਰਹਿੰਦੀ ਹੈ ਜਿਸ ਨੂੰ ਉਕਤ ਬੇਕਰੀ ਦੇ ਹਾਲਾਤਾਂ ਨੇ ਕਾਫ਼ੀ ਹੱਦ ਤੱਕ ਸਾਬਤ ਕੀਤਾ ਹੈ।

Gee98 Ads

ਫੋਟੋ ਕੈਪਸ਼ਨ- ਸੰਕੇਤਕ ਫੋਟੋ 

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

04/21/2026
Load More
Tags: #barnalanews#malwanews #newsupdate #dailyupdate#punjabnews
Previous Post

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Next Post

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Nirmal Pandori

Nirmal Pandori

Related Posts

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
Load More
Next Post
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ 'ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ 'ਚ ਵਾਧੇ ਵੀ ਤਜਵੀਜ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend