Gee 98News

ਚੰਡੀਗੜ੍ਹ, 5 ਮਾਰਚ (ਗੁਰਮੀਤ ਸਿੰਘ ਬਰਨਾਲਾ):-

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁੱਖੀ, ਸ਼੍ਰੋਮਣੀ ਸੇਵਾ ਰਤਨ ਅਤੇ ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਹੇਠ ਹੋਲੇ ਮਹੱਲੇ ਦੇ ਪਾਵਨ ਅਵਸਰ ’ਤੇ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਦੋ ਰੋਜ਼ਾ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ ਦੀ ਸ਼ੁਰੂਆਤ ਖਾਲਸਾਈ ਸ਼ਾਨੋ-ਸ਼ੌਕਤ ਨਾਲ ਕੀਤੀ ਗਈ। ਸਮਾਗਮ ਦੀ ਆਰੰਭਤਾ ਭਾਈ ਸੁਖਵਿੰਦਰ ਸਿੰਘ ਮੌਰ ਵੱਲੋਂ ਅਰਦਾਸ ਕਰਨ ਉਪਰੰਤ ਹੋਈ, ਜਿਸ ਤੋਂ ਬਾਅਦ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਅਤੇ ਹੋਰ ਮਾਣਯੋਗ ਸ਼ਖਸੀਅਤਾਂ ਨੇ ਗਤਕਾ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਪਿਛਲੀ ਰਵਾਇਤ ਅਨੁਸਾਰ ਬੁੱਢਾ ਦਲ ਵੱਲੋਂ ਵੱਖ-ਵੱਖ ਧਾਰਮਿਕ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਹਸਤੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੱਚਖੰਡ ਵਾਸੀ ਗਿਆਨੀ ਮੱਲ ਸਿੰਘ ਜੀ ਦੇ ਲਖ਼ਤੇ ਜਿਗਰ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਹੈਡ ਗ੍ਰੰਥੀ ਸਿੰਘ ਸਾਹਿਬ ਭਾਈ ਅਮਰਜੀਤ ਸਿੰਘ ਨੂੰ ਯਾਦਗਾਰੀ ਐਵਾਰਡ ਨਾਲ ਵਿਸ਼ੇਸ਼ ਤੌਰ ’ਤੇ ਨਿਵਾਜਿਆ ਗਿਆ। ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਦੀ ਨਿਮਰਤਾ, ਗੁਰਮਤਿ ਗਿਆਨ ਅਤੇ ਸੇਵਾ ਭਾਵਨਾ ਨੇ ਸਿੱਖ ਕੌਮ ਵਿੱਚ ਉਨ੍ਹਾਂ ਨੂੰ ਵਿਲੱਖਣ ਪਛਾਣ ਬਖ਼ਸ਼ੀ ਹੈ। ਇਸ ਸਮਾਗਮ ਦੌਰਾਨ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਗੁਰਮੇਲ ਸਿੰਘ ਕੈਨੇਡਾ, ਬਾਬਾ ਮਨਮੋਹਣ ਸਿੰਘ ਬਾਰਨ ਵਾਲੇ ਅਤੇ ਸ. ਭਗਵਾਨ ਸਿੰਘ ਜੌਹਲ ਸਮੇਤ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਅਤੇ ਸੰਗਤਾਂ ਨੇ ਹਾਜ਼ਰੀ ਭਰੀ।

Gee98 Ads

Leave a Reply

Your email address will not be published. Required fields are marked *

error: Content is protected !!