Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸਰਕਾਰ ਹਰ ਖੇਤਰ ਵਿੱਚ ਫੇਲ੍ਹ ਸਾਬਤ ਹੋਈ-ਰਣਦੀਪ ਸਿੰਘ ਨਾਭਾ

Nirmal Pandori by Nirmal Pandori
03/06/2026
in ਬਰਨਾਲਾ ਆਸ-ਪਾਸ
Reading Time: 1 min read
A A
0
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਰਕਾਰ ਔਰਤਾਂ ਦੇ ਖਾਤਿਆਂ ‘ਚ ਤੁਰੰਤ ਪਾਵੇ 48000-ਕਾਲਾ ਢਿੱਲੋ

ਬਰਨਾਲਾ 5 ਮਾਰਚ (ਨਿਰਮਲ ਸਿੰਘ ਪੰਡੋਰੀ)-

-ਕਾਂਗਰਸ ਪਾਰਟੀ ਨੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ‘ਗੱਪੀਆਂ ਦੀ ਸਰਕਾਰ’ ਦੱਸਦੇ ਹੋਏ ‘ਯੁੱਧ ਗੱਪਾਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ। ਜਿਸ ਤਹਿਤ ਅੱਜ ਸਮੁੱਚੇ ਪੰਜਾਬ ‘ਚ ਜ਼ਿਲ੍ਹਾ ਹੈੱਡ ਕੁਆਰਟਰਾਂ ‘ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਪ੍ਰੈਸ ਕਾਨਫਰੰਸਾਂ ਕਰਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਖ਼ਿਲਾਫ਼ ਸੂਬੇ ਦੇ ਲੋਕਾਂ ਨਾਲ ਵਾਅਦਾ ਖਿਲਾਫੀ ਦੇ ਦੋਸ਼ ਲਗਾਏ। ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਰਿਹਾਇਸ਼ ‘ਤੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਨਾਲ ਵੱਖ-ਵੱਖ ਗਰੰਟੀਆਂ ਦਾ ਵਾਅਦਾ ਕਰਕੇ ਸੱਤਾ ‘ਚ ਆਈ ਪਰੰਤੂ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਇਹ ਗਰੰਟੀਆਂ ਗੁਮਰਾਹਕੁੰਨ ਨਿਕਲੀਆਂ।‌ ਉਹਨਾਂ ਕਿਹਾ ਕਿ ਆਪ ਨੇ ਸੂਬੇ ਦੀਆਂ ਔਰਤਾਂ ਨਾਲ ਪ੍ਰਤੀ ਮਹੀਨਾ 1000 ਰੁਪਏ ਦੀ ਗਰੰਟੀ ਦਿੱਤੀ ਸੀ ਪ੍ਰੰਤੂ ਸਰਕਾਰ ਦੀ ਇਹ ਗਰੰਟੀ ਝੂਠੀ ਨਿਕਲੀ। ਉਨਾਂ ਸ਼ੰਕਾ ਪ੍ਰਗਟ ਕੀਤੀ ਕਿ ਆਪ ਸਰਕਾਰ ਔਰਤਾਂ ਦੀਆਂ ਅੱਖਾਂ ਪੂੰਝਣ ਲਈ ਬਜਟ ਤੋਂ ਬਾਅਦ ਔਰਤਾਂ ਦੇ ਖਾਤਿਆਂ ‘ਚ ਦੋ ਕੁ ਹਜ਼ਾਰ ਰੁਪਏ ਪਾ ਸਕਦੀ ਹੈ ਪ੍ਰੰਤੂ ਸਰਕਾਰ ਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਸਰਕਾਰ ਵੱਲ ਔਰਤਾਂ ਦਾ ਚਾਰ ਸਾਲਾਂ ਦਾ 48000 ਰੁਪਏ ਬਕਾਇਆ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਵੱਖ-ਵੱਖ ਸਮੱਸਿਆਵਾਂ ਦੇ ਖ਼ਿਲਾਫ਼ ਯੁੱਧ ਸ਼ੁਰੂ ਕਰਨ ਦਾ ਢੰਡੋਰਾ ਪਿੱਟ ਰਹੀ ਹੈ ਪ੍ਰੰਤੂ ਅਸਲ ਵਿੱਚ ਸਰਕਾਰ ਹਰ ਖੇਤਰ ਵਿੱਚ ਫੇਲ ਸਾਬਤ ਹੋਈ ਹੈ। ‌

Gee98 Ads

                                                              ਉਹਨਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰੀ, ਰਿਸ਼ਵਤ ਖੋਰੀ ਦੇ ਖ਼ਿਲਾਫ਼ ਸ਼ੁਰੂ ਕੀਤੇ ਜਾਣ ਵਾਲੇ ਯੁੱਧ ਦੀਆਂ ਮੁਹਿੰਮਾਂ ਆਪਣੇ ਆਪ ਸਪੱਸ਼ਟ ਕਰਦੀਆਂ ਹਨ ਕਿ ਪੰਜਾਬ ‘ਆਪ’ ਸਰਕਾਰ ਦੇ ਕਾਰਜਕਾਲ ਦੇ ਚਾਰ ਸਾਲਾਂ ਦੌਰਾਨ ਵੀ ਨਸ਼ਾ ਤਸਕਰੀ ਅਤੇ ਰਿਸ਼ਵਤਖੋਰੀ ਦੀ ਦਲਦਲ ਵਿੱਚ ਬੁਰੀ ਤਰ੍ਹਾਂ ਫਸਿਆ ਹੋਇਆ ਹੈ। ਉਨਾਂ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਭਾਂਡਾ ਭੰਨਣ ਲਈ ਗੱਪੀਆਂ ਦੀ ਸਰਕਾਰ ਦੇ ਖ਼ਿਲਾਫ਼ ਯੁੱਧ ਗੱਪਾਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਲੋਕਾਂ ਦੇ ਵਿੱਚ ਹੇਠਲੇ ਪੱਧਰ ‘ਤੇ ਜਾ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੇ ਵੱਡੇ ਆਪ ਆਗੂਆਂ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਗੱਪਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਇਸ ਵੇਲੇ ਪੰਜਾਬ ਦੇ ਅਮਨ ਕਾਨੂੰਨ ਦੇ ਹਾਲਾਤ ਬਦ ਤੋਂ ਬਦਤਰ ਹਨ ਇਥੋਂ ਤੱਕ ਕਿ ਪੁਲਿਸ ਮੁਲਾਜ਼ਮਾਂ ਦੇ ਕਤਲ ਵੀ ਹੋ ਰਹੇ ਹਨ ਅਤੇ ਪੰਜਾਬ ਪੁਲਿਸ ਨੂੰ ਕਾਤਲ ਲੱਭ ਹੀ ਨਹੀਂ ਰਹੇ। ਉਹਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਮਰੀਕਾ ਭਾਰਤ ਵਪਾਰ ਸਮਝੌਤਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਖ਼ਤਮ ਕਰ ਦੇਵੇਗਾ।‌ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਅਮਰੀਕਾ ਭਾਰਤ ਵਪਾਰ ਸਮਝੌਤੇ ਦੇ ਖ਼ਿਲਾਫ਼ ਸਾਜਿਸ਼ੀ ਚੁੱਪ ਧਾਰੀ ਹੋਈ ਹੈ ਜਿਸ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ।

                                                      ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ਼ਤਿਹਾਰਬਾਜ਼ੀ ਦੀ ਸਰਕਾਰ ਬਣ ਕੇ ਰਹਿ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਖਜ਼ਾਨੇ ਦੇ ਸਿਰ ‘ਤੇ ਆਪ ਆਗੂ ਆਪਣੀ ਮਸ਼ਹੂਰੀ ਕਰ ਰਹੇ ਹਨ ਪਰੰਤੂ ਇਹਨਾਂ ਆਗੂਆਂ ਨੇ ਪੰਜਾਬ ਸਿਰ 4 ਲੱਖ ਕਰੋੜ ਦੇ ਕਰਜ਼ੇ ਤੋਂ ਅੱਖਾਂ ਫੇਰੀਆਂ ਹੋਈਆਂ ਹਨ। ਵਿਧਾਇਕ ਢਿੱਲੋਂ ਨੇ ਕਿਹਾ ਕਿ ਆਪ ਸਰਕਾਰ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਖ਼ਾਤਰ ਨਸ਼ਾ ਤਸਕਰੀ, ਰਿਸ਼ਵਤਖੋਰੀ, ਗੈਂਗਸਟਰਵਾਦ ਦੇ ਖ਼ਿਲਾਫ਼ ਨਕਲੀ ਯੁੱਧ ਸ਼ੁਰੂ ਕਰ ਰਹੀ ਹੈ ਪ੍ਰੰਤੂ ਹੁਣ ਕਾਂਗਰਸ ਸੂਬੇ ਦੀ ਸਰਕਾਰ ਦੇ ਕਲਾਕਾਰਾਂ ਖ਼ਿਲਾਫ਼ ਯੁੱਧ ਗੱਪਾਂ ਵਿਰੁੱਧ ਮੁਹਿੰਮ ਸ਼ੁਰੂ ਕਰਕੇ ਲੋਕਾਂ ਨੂੰ ਸਰਕਾਰ ਦਾ ਅਸਲੀ ਚਿਹਰਾ ਦਿਖਾਵੇਗੀ। ਵਿਧਾਇਕ ਢਿੱਲੋਂ ਨੇ ਮੰਗ ਕੀਤੀ ਕਿ ਸਰਕਾਰ 18 ਸਾਲ ਤੋਂ ਉੱਪਰ ਦੀਆਂ ਸੂਬੇ ਦੀਆਂ ਸਾਰੀਆਂ ਔਰਤਾਂ ਦੇ ਖਾਤਿਆਂ ਵਿੱਚ ਤੁਰੰਤ 48000 ਦੀ ਬਕਾਇਆ ਰਕਮ ਪਾਵੇ, ਜਿਹੜੀ ਕਿ ਇਹਨਾਂ ਨੇ ਗਰੰਟੀ ਦਿੱਤੀ ਸੀ। ਵਿਧਾਇਕ ਢਿੱਲੋਂ ਨੇ ਕਿਹਾ ਕਿ ਉਹ ਪੰਜਾਬ ਦੇ ਬਜਟ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਸਬੰਧੀ ਸਰਕਾਰ ਨੂੰ ਘੇਰਨਗੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

04/21/2026
Load More
Tags: #barnalanews#malwanews #newsupdate #dailyupdate#punjabnews
Previous Post

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

Next Post

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

Nirmal Pandori

Nirmal Pandori

Related Posts

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
Load More
Next Post
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ 'ਤੇ ਦੇਵੇਗੀ ਇਨਾਮ...ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend