Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

- 'ਨੇਤਾ ਜੀ' ਦੀ ਪਸੰਦ ਬਹੁਸੰਮਤੀ 'ਤੇ ਪਈ ਭਾਰੀ...ਚਰਚਾ

Nirmal Pandori by Nirmal Pandori
03/06/2026
in ਬਰਨਾਲਾ ਆਸ-ਪਾਸ
Reading Time: 1 min read
A A
0
ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,6 ਮਾਰਚ, ( ਨਿਰਮਲ ਸਿੰਘ ਪੰਡੋਰੀ)-

-ਬੀਤੇ ਕੱਲ੍ਹ ਲੱਗਭੱਗ ਅੱਧਿਓਂ ਵੱਧ ਪੰਜਾਬ ਦੀਆਂ ਪੰਚਾਇਤ ਸੰਮਤੀਆਂ ਵਿੱਚ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਦਾ ਅਮਲ ਪੂਰਾ ਹੋ ਚੁੱਕਾ ਹੈ। ਪੰਜਾਬ ਦੇ ਜ਼ਿਆਦਾਤਰ ਬਲਾਕਾਂ ਵਿੱਚ ਸੱਤਾਧਾਰੀ ਪਾਰਟੀ ਆਪਣੇ ਚੇਅਰਮੈਨ ਬਣਾਉਣ ਵਿੱਚ ਕਾਮਯਾਬ ਰਹੀ, ਕਿਤੇ ਕਿਤੇ ਵਿਰੋਧੀ ਪਾਰਟੀਆਂ ਨੇ ਵੀ ਸੱਤਾਧਾਰੀ ਪਾਰਟੀ ਨੂੰ ਧੋਬੀ ਪਟਕਾ ਦਿੱਤਾ। ਦੂਜੇ ਪਾਸੇ ਬਰਨਾਲਾ ਜ਼ਿਲ੍ਹੇ ਵਿੱਚ ਪੰਚਾਇਤ ਸੰਮਤੀ ਬਰਨਾਲਾ ਦੇ ਚੇਅਰਮੈਨ ਦੀ ਚੋਣ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ ਕਿ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਲਈ ਮਿਥੀ ਗਈ ਤਾਰੀਕ ਮੌਕੇ ਪੰਚਾਇਤ ਸੰਮਤੀ ਦੇ ਲੋੜੀਂਦੇ ਕੋਰਮ ਤੋਂ ਵੱਧ ਮੈਂਬਰਾਂ ਦੇ ਹਾਜ਼ਰ ਹੋਣ ਦੇ ਬਾਵਜੂਦ ਵੀ SDM ਬਰਨਾਲਾ ਵੱਲੋਂ ਚੋਣ ਅਮਲ ਮੁਲਤਵੀ ਕਰ ਦਿੱਤਾ ਗਿਆ। ਦੱਸ ਦੇਈਏ ਕਿ ਪੰਚਾਇਤ ਸੰਮਤੀ ਬਰਨਾਲਾ ਵਿੱਚ ਕੁੱਲ੍ਹ 15 ਮੈਂਬਰਾਂ ਵਿੱਚੋਂ 11 ਮੈਂਬਰ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਹਨ ਜਦਕਿ 4 ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਜਿੱਤੇ ਸਨ। ‌ ਚੇਅਰਮੈਨ ਦੀ ਚੋਣ ਲਈ ਰੱਖੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ 9 ਅਤੇ ਸ਼੍ਰੋਮਣੀ ਅਕਾਲੀ ਦਲ ਦੇ 4 ਮੈਂਬਰ ਹਾਜ਼ਰ ਹੋਏ ਇਸ ਤਰ੍ਹਾਂ ਕੁੱਲ 15 ਮੈਂਬਰਾਂ ਵਿੱਚੋਂ 13 ਮੈਂਬਰ ਹਾਜ਼ਰ ਸਨ ਜਿਹੜੇ ਕਿ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਲਈ ਲੋੜੀਂਦੇ ਕੋਰਮ ਨੂੰ ਪੂਰਾ ਕਰਦੇ ਸਨ ਪਰੰਤੂ ਇਸ ਦੇ ਬਾਵਜੂਦ ਵੀ ਚੋਣ ਪ੍ਰਕਿਰਿਆ ਲਈ ਨਿਯੁਕਤ ਕੀਤੇ ਗਏ ਅਧਿਕਾਰੀ ਐਸਡੀਐਮ ਬਰਨਾਲਾ ਨੇ ਇਹ ਚੋਣ ਪ੍ਰਕਿਰਿਆ ਮੁਲਤਵੀ ਕਰ ਦਿੱਤੀ। ਉੰਝ ਭਾਵੇਂ ਚੋਣ ਪ੍ਰਕਿਰਿਆ ਮੁਲਤਵੀ ਕਾਰਨ ਪਿੱਛੇ ਪ੍ਰਸ਼ਾਸਕੀ ਕਾਰਨਾਂ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਪਰੰਤੂ ਸੱਤਾਧਾਰੀ ਪਾਰਟੀ ਦੇ ਹੀ ਅੰਦਰੂਨੀ ਸੂਤਰਾਂ ਅਨੁਸਾਰ ਚੇਅਰਮੈਨ ਦੀ ਚੋਣ ਸਬੰਧੀ ਰਜ਼ਾਮੰਦੀ ਨਾ ਹੋਣ ਕਾਰਨ ਹੀ ਚੋਣ ਅਮਲ ਮੁਲਤਵੀ ਕੀਤਾ ਗਿਆ ਹੈ। ‌ ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਇੱਕ ਪੰਚਾਇਤ  ਸੰਮਤੀ ਮੈਂਬਰ ਨੇ ਆਪਣੇ ਆਪ ਨੂੰ ਬਤੌਰ ਚੇਅਰਮੈਨ ਦਾਅਵਾ ਪੇਸ਼ ਕੀਤਾ ਪ੍ਰੰਤੂ ਹਲਕੇ ਦੀ ਕਮਾਂਡ ਸੰਭਾਲ ਰਹੇ “ਨੇਤਾ ਜੀ” ਆਪਣੇ ਕਿਸੇ ਹੋਰ ਖਾਸਮ ਖ਼ਾਸ ਮੈਂਬਰ ਨੂੰ ਚੇਅਰਮੈਨ ਦੀ ਕੁਰਸੀ ‘ਤੇ ਬਿਠਾਉਣਾ ਚਾਹੁੰਦੇ ਹਨ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪਹਿਲਾਂ ਦਾਅਵਾ ਪੇਸ਼ ਕਰਨ ਵਾਲੇ ਸੰਮਤੀ ਮੈਂਬਰ ਨੂੰ ‘ਆਪ’ ਦੇ ਕੁੱਲ 11 ਵਿੱਚੋਂ 9 ਮੈਂਬਰਾਂ ਦਾ ਸਮਰਥਨ ਪ੍ਰਾਪਤ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ 4 ਮੈਂਬਰ ਵੀ ਉਸ ਨੂੰ ਸਮਰਥਨ ਦੇ ਸਕਦੇ ਹਨ ਪ੍ਰੰਤੂ ਹਲਕੇ ਦੇ ਸੱਤਾਧਾਰੀ ਕਮਾਂਡਰ ਆਪਣੇ ਖਾਸਮ ਖ਼ਾਸ ਨੂੰ ਚੇਅਰਮੈਨ ਦੀ ਕੁਰਸੀ ‘ਤੇ ਬਿਠਾਉਣਾ ਚਾਹੁੰਦੇ ਹਨ ਜਿਸ ਕਰਕੇ ਕੱਲ੍ਹ ਵਾਲਾ ਚੋਣ ਅਮਲ ਮੁਲਤਵੀ ਕਰ ਦਿੱਤਾ ਗਿਆ।

                                                           ਦੂਜੇ ਪਾਸੇ ਚੇਅਰਮੈਨ ਦੀ ਚੋਣ ਸਬੰਧੀ ਸੁਨੇਹੇ ਲੱਗਣ ਦੇ ਬਾਵਜੂਦ ਵੀ ਸੱਤਾਧਾਰੀ ਪਾਰਟੀ ਦੇ ਦੋ ਮੈਂਬਰਾਂ ਦੀ ਗ਼ੈਰ ਹਾਜ਼ਰੀ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਚਰਚਾ ਇਹ ਵੀ ਹੈ ਕਿ ਹਲਕੇ ਦੇ ਸਿਆਸੀ ਕਮਾਂਡਰ ਇਹਨਾਂ ਮੈਂਬਰਾਂ ਵਿੱਚੋਂ ਹੀ ਕਿਸੇ ਨੂੰ ਚੇਅਰਮੈਨ ਦੀ ਕੁਰਸੀ ‘ਤੇ ਬਿਰਾਜਮਾਨ ਕਰਵਾਉਣਾ ਚਾਹੁੰਦੇ ਹਨ ਜਦਕਿ ਸੰਮਤੀ ਦੇ ਜ਼ਿਆਦਾ ਮੈਂਬਰ ਇਸ ਦੇ ਹੱਕ ਵਿੱਚ ਨਹੀਂ ਹਨ। ਸੰਮਤੀ ਦੇ ਚੇਅਰਮੈਨ ਦੀ ਚੋਣ ਦੇ ਮਾਮਲੇ ‘ਚ ਪੈਦਾ ਹੋਏ ਇਹ ਹਾਲਾਤ ਸਪੱਸ਼ਟ ਕਰਦੇ ਹਨ ਕਿ ਪੰਚਾਇਤ ਸੰਮਤੀ ਬਰਨਾਲਾ ਦੀ ਚੇਅਰਮੈਨ ਦੀ ਚੋਣ ਸਬੰਧੀ ਸੱਤਾਧਾਰੀ ਪਾਰਟੀ ‘ਚ ‘ਸਭ ਅੱਛਾ ਨਹੀਂ’ ਹੈ। ਇਸ ਸਬੰਧੀ ਜਾਣਕਾਰੀ ਲਈ ਆਮ ਆਦਮੀ ਪਾਰਟੀ ਦੇ ਕੁਝ ਸਥਾਨਕ ਆਗੂਆਂ ਨਾਲ ਗੱਲ ਕੀਤੀ ਤਾਂ ਕਿਸੇ ਨੇ ਵੀ ਆਪਣੀ ਜ਼ੁਬਾਨ ਖੋਲਣ ਤੋਂ ਇਨਕਾਰ ਕਰ ਦਿੱਤਾ ਜਿਸ ਤੋਂ ਇਹ ਵੀ ਸਪੱਸ਼ਟ ਹੁੰਦਾ ਹੈ ਕਿ ਇਹ ਸਥਾਨਕ ਆਗੂ ਚੋਣ ਮੁਲਤਵੀ ਦੇ ਅਸਲ ਕਾਰਨ ਤਾਂ ਭਾਵੇਂ ਜਾਣਦੇ ਹਨ ਪ੍ਰੰਤੂ “ਨੇਤਾ ਜੀ” ਵੱਲੋਂ ਜ਼ੁਬਾਨਬੰਦੀ ਦੇ ਸੰਕੇਤ ਮਿਲਣ ਤੋਂ ਬਾਅਦ ਕੁਝ ਦੱਸਣਾ ਨਹੀਂ ਚਾਹੁੰਦੇ। ਚੇਅਰਮੈਨ ਦੀ ਚੋਣ ਪ੍ਰਕਿਰਿਆ ਮੁਲਤਵੀ ਕੀਤੇ ਜਾਣ ਸਬੰਧੀ ਪ੍ਰਸ਼ਾਸਨਕ ਪੱਖ ਜਾਣਨ ਲਈ ਐਸਡੀਐਮ ਬਰਨਾਲਾ ਨੂੰ ਕਈ ਵਾਰ ਫੋਨ ‘ਤੇ ਸੰਪਰਕ ਕੀਤਾ ਪਰੰਤੂ ਉਹਨਾਂ ਨੇ ਫੋਨ ਚੁੱਕਣਾ ਵਾਜਿਬ ਨਹੀਂ ਸਮਝਿਆ। ਕੁੱਲ ਮਿਲਾ ਕੇ ਪੰਚਾਇਤ ਸੰਮਤੀ ਬਰਨਾਲਾ ਦੇ ਚੇਅਰਮੈਨ ਦੀ ਚੋਣ ਪ੍ਰਕਿਰਿਆ ਮੁਲਤਵੀ ਹੋਣ ਦੀ ਕਹਾਣੀ ਇਹ ਸਪੱਸ਼ਟ ਕਰਦੀ ਹੈ ਕਿ ਹਲਕੇ ‘ਚ ਵੰਡੇ ਹੋਰ ਅਹੁਦਿਆਂ ਵਾਂਗ ਹਲਕੇ ਦੇ ਸਿਆਸੀ ਕਮਾਂਡਰ ਇਹ ਰਿਓੜੀਆਂ ਵੀ ਆਪਣੇ ਖਾਸਮ ਖ਼ਾਸ ਨੂੰ ਦੇਣਾ ਚਾਹੁੰਦੇ ਹਨ ਪਰੰਤੂ ਬਹੁਤ ਗਿਣਤੀ ਪੰਚਾਇਤ ਸੰਮਤੀ ਮੈਂਬਰ ਇਹਨਾਂ ਪੱਖਪਾਤੀ ਰਿਉੜੀਆਂ ਦਾ ਸਵਾਦ ਨਹੀਂ ਚੱਖਣਾ ਚਾਹੁੰਦੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

04/22/2026
Load More
Tags: #barnalanews#malwanews #newsupdate #dailyupdate#punjabnews
Previous Post

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

Next Post

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

Nirmal Pandori

Nirmal Pandori

Related Posts

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
Load More
Next Post
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ...ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend