Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

- ਵਿਧਾਇਕ ਦੀਆਂ ਨੀਤੀਆਂ ਤੋਂ ਔਖੇ ਨੇ ਪਾਰਟੀ ਦੇ ਟਕਸਾਲੀ ਆਗੂ ਤੇ ਵਰਕਰ

Nirmal Pandori by Nirmal Pandori
03/08/2026
in ਬਰਨਾਲਾ ਆਸ-ਪਾਸ
Reading Time: 1 min read
A A
0
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Latest news isolated icon, megaphone or bullhorn, breaking report vector. Info announcement and TV or radio broadcast, web article, loudspeaker. Daily headline emblem or logo, message or advertising

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

Sunday Special 

ਬਰਨਾਲਾ ,8 ਮਾਰਚ, Gee98 news service-

-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਧਾਨ ਸਭਾ ਦੀ ਸੈਸ਼ਨ ਦੌਰਾਨ ਉਂਝ ਤਾਂ ਭਾਵੇਂ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਦੇ ਨਾਲ-ਨਾਲ ਆਪਣੀ ਪਾਰਟੀ ਦੇ ਵਿਧਾਇਕਾਂ ਦੀ ਵੀ ਝਾੜਝੰਬ ਕਰਦੇ ਵੇਖੇ ਜਾਂਦੇ ਹਨ ਅਤੇ ਵਿਧਾਨ ਸਭਾ ‘ਚ ਆਪਣੀ ਅਤੇ ਵਿਰੋਧੀ ਪਾਰਟੀਆਂ ਦੇ ਵੱਡੇ ਤੋਂ ਵੱਡੇ ਆਗੂ ਨੂੰ ਵੀ “ਬੈਠੋ..ਤੁਸੀਂ ਬੈਠੋ ਬੈਠੋ” ਕਹਿ ਕੇ ਆਖ਼ਰ ਬਿਠਾ ਹੀ ਦਿੰਦੇ ਹਨ ਪ੍ਰੰਤੂ ਬੀਤੇ ਕੱਲ੍ਹ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਦੀ ਰਿਹਾਇਸ਼ ‘ਤੇ ਹਲਕੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਵਰਕਰਾਂ ਅੱਗੇ ਸਪੀਕਰ ਸਾਬ੍ਹ ਵੀ ਬੇਵੱਸ ਬੈਠੇ ਨਜ਼ਰ ਆਏ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਇੱਕ ਸਮਾਗਮ ‘ਚ ਹਾਜ਼ਰੀ ਲਵਾਉਣ ਤੋਂ ਬਾਅਦ ਸਪੀਕਰ ਸਾਹਿਬ ਹਲਕਾ ਮਹਿਲਕਲਾਂ ਦੇ ਵਿਧਾਇਕ ਦੇ ਜੱਦੀ ਪਿੰਡ ਪੰਡੋਰੀ ਪੁੱਜੇ ਜਿੱਥੇ ਸ਼ੇਰਪੁਰ ਖੇਤਰ ਨਾਲ ਸਬੰਧਿਤ ਪਾਰਟੀ ਦੇ ਆਗੂ ਅਤੇ ਵਰਕਰਾਂ ਨੂੰ ਵੀ ਬੁਲਾਇਆ ਗਿਆ ਸੀ। ਸੂਤਰਾਂ ਅਨੁਸਾਰ ਪਿਛਲੇ ਦਿਨੀਂ ਪੰਚਾਇਤ ਸੰਮਤੀ ਦੇ ਚੇਅਰਮੈਨ ਦੀ ਚੋਣ ‘ਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਹਲਕਾ ਵਿਧਾਇਕ ਦੇ ਖ਼ਿਲਾਫ਼ ਸ਼ੇਰਪੁਰ ਖੇਤਰ ਦੇ ‘ਆਪ’ ਆਗੂਆਂ ਤੇ ਵਰਕਰਾਂ ‘ਚ ਗੁੱਸੇ ਦੀ ਲਹਿਰ ਹੈ ਜਿਸ ਨੂੰ ਸ਼ਾਂਤ ਕਰਨ ਲਈ ਸਪੀਕਰ ਨੇ ਨਰਾਜ਼ ਆਗੂਆਂ ਨੂੰ ਵਿਧਾਇਕ ਦੇ ਘਰੇ ਬੁਲਾਇਆ ਸੀ ਪਰੰਤੂ ਇਹ ਯਤਨ ਉਸ ਵੇਲੇ ਪੁੱਠੇ ਪੈਂਦੇ ਜਾਪੇ ਜਦੋਂ ਨਾਰਾਜ਼ ਆਗੂਆਂ ਤੇ ਵਰਕਰਾਂ ਨੇ ਸਪੀਕਰ ਦੀ ਹਾਜ਼ਰੀ ‘ਚ ਵਿਧਾਇਕ ਦੇ ਖ਼ਿਲਾਫ਼ ਸਿਰੇ ਦਾ ਗੁੱਸਾ ਕੱਢਿਆ। ਸ਼ੇਰਪੁਰ ਖੇਤਰ ਦੇ ਇਹਨਾਂ ਸੱਤਾਧਾਰੀ ਆਗੂਆਂ ਤੇ ਵਰਕਰਾਂ ਦੇ ਗੁੱਸੇ ਨੂੰ ਵੇਖਦੇ ਹੋਏ ਇਹ ਸਪੱਸ਼ਟ ਕਿਹਾ ਜਾ ਸਕਦਾ ਹੈ ਕਿ ਹਲਕਾ ਵਿਧਾਇਕ ਲਈ ਪਾਰਟੀ ਦੇ ਅੰਦਰ ਹੀ ਚੁਣੌਤੀਆਂ ਖੜੀਆਂ ਹੋ ਚੁੱਕੀਆਂ ਹਨ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਹਨਾਂ ਚੁਣੌਤੀਆਂ ਲਈ ਕੋਈ ਹੋਰ ਨਹੀਂ ਸਗੋਂ ਖੁਦ ਵਿਧਾਇਕ ਸਾਹਿਬ ਹੀ ਜ਼ਿੰਮੇਵਾਰ ਹਨ ਕਿਉਂਕਿ ਵਿਧਾਇਕ ਦੀਆਂ ਨੀਤੀਆਂ 2013-14 ਤੋਂ ਲੈ ਕੇ ਹਲਕਾ ਮਹਿਲ ਕਲਾਂ ‘ਚ ਆਮ ਆਦਮੀ ਪਾਰਟੀ ਦੀਆਂ ਜੜਾਂ ਲਾਉਣ ਵਾਲੇ ਆਗੂਆਂ ਤੇ ਵਰਕਰਾਂ ਦੀ ਬਲੀ ਦੇ ਕੇ ਨਵੇਂ ਆਗੂਆਂ ਨੂੰ ਪਲੋਸ ਕੇ ਸਿਆਸੀ ਰਿਓੜੀਆਂ ਵੰਡਣ ਵਾਲੀਆਂ ਹਨ ਜਿਸ ਕਰਕੇ ‘ਆਪ’ ਦੇ ਟਕਸਾਲੀ ਆਗੂਆਂ ਤੇ ਵਰਕਰਾਂ ਨੇ ਆਪਣੇ ਸਿਆਸੀ ਤੇਵਰ ਤਿੱਖੇ ਕਰ ਲਏ ਹਨ।

Gee98 Ads

                                          ਇਨ੍ਹਾਂ ਨਾਰਾਜ਼ ਆਗੂਆਂ ਵਿੱਚੋਂ ਇੱਕ ਆਗੂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਬਹੁਤ ਸਮੇਂ ਤੋਂ ਵੇਖ ਰਹੇ ਹਾਂ ਕਿ ਵਿਧਾਇਕ ਪੰਡੋਰੀ ਆਪਣੀਆਂ ਨੀਤੀਆਂ ਬਦਲਣਗੇ ਪ੍ਰੰਤੂ ਅਜਿਹਾ ਨਹੀਂ ਹੋਇਆ ਜਿਸ ਕਰਕੇ ਅਸੀਂ ‘ਮਰਦਿਆਂ ਨਹੀਂ ਅੱਕ ਚੱਬ ਕੇ ਜੇਠ ਨਾਲ ਲਾਉਣ ਵਾਲੀ’ ਨੀਤੀ ਅਪਣਾਈ ਹੈ। ਦੱਸ ਦੇਈਏ ਕਿ ਹਲਕਾ ਮਹਿਲ ਕਲਾਂ ‘ਚ ਵਿਧਾਇਕ ਦੇ ਖ਼ਿਲਾਫ਼ ਝੰਡਾ ਚੁੱਕਣ ਵਾਲੇ ਇਹਨਾਂ ਆਗੂਆਂ ਵਿੱਚੋਂ ਬਹੁਤੇ ਆਗੂ ਉਹ ਹਨ ਜਿਨਾਂ ਨੂੰ ਆਮ ਆਦਮੀ ਪਾਰਟੀ ਦੇ ਗਠਨ ਮੌਕੇ ਪਿੰਡਾਂ ‘ਚ ਰਵਾਇਤੀ ਪਾਰਟੀਆਂ ਦੇ ਵਰਕਰ ਝੰਡਾ ਤੇ ਪੋਸਟਰ ਲਗਾਉਣ ਤੋਂ ਰੋਕਦੇ ਸਨ। ਇਥੋਂ ਤੱਕ ਕਿ ਇਹਨਾਂ ਨੂੰ “ਆਪ” ਦੇ ਪੋਲਿੰਗ ਬੂਥ ਲਗਾਉਣ ਤੋਂ ਵੀ ਰੋਕਿਆ ਜਾਂਦਾ ਸੀ ਇਹਨਾਂ ਵਿੱਚੋਂ ਬਹੁਤੇ ਆਗੂਆਂ ਉੱਪਰ ਤਾਂ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਪੁਲਿਸ ਕੇਸ ਵੀ ਦਰਜ ਕਰਵਾਏ ਜਿਹੜੇ ਇਹਨਾਂ ਨੇ ਆਪਣੇ ਸਿਰ ‘ਤੇ ਭੁਗਤੇ। ਇਹਨਾਂ ਆਗੂਆਂ ਨੂੰ ਇਹ ਵੀ ਰੋਸਾ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਲੈ ਕੇ ਉਹਨਾਂ ਨੇ ਆਪਣੇ ਪੱਲਿਓਂ ਖਰਚ ਕਰਕੇ ਵਿਧਾਇਕ ਦੀ ਪਹਿਲੀ ਚੋਣ ਲੜੀ ਇਥੋਂ ਤੱਕ ਕੇ ਫੰਡ ਵੀ ਦਿੱਤਾ ਅਤੇ ਇੱਕ ਮਜ਼ਦੂਰ ਪਰਿਵਾਰ ਦੇ ਆਮ ਵਿਅਕਤੀ ਨੂੰ ਵਿਧਾਨ ਸਭਾ ਦੀਆਂ ਪੌੜੀਆਂ ਚੜਾਇਆ ਪ੍ਰੰਤੂ ਹੁਣ ਉਹੀ ਆਮ ਵਿਅਕਤੀ ਐਨਾ ਕੁ ਖ਼ਾਸ ਬਣ ਚੁੱਕਿਆ ਹੈ ਕਿ ਉਹ 2017 ਤੇ 2022 ਦੀਆਂ ਚੋਣਾਂ ‘ਚ ਮਰ ਮਿਟ ਕੇ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਮਿਲਣ ਮੌਕੇ ਪੁੱਠਾ ਹੱਥ ਹੀ ਮਿਲਾਉਂਦਾ ਹੈ। ਬਹਰਹਾਲ !ਇਹਨਾਂ ਆਗੂਆਂ ਨੂੰ ਮਨਾਉਣ ਵਾਸਤੇ ਸਪੀਕਰ ਸਾਹਿਬ ਦੇ ਕੀਤੇ ਗਏ ਯਤਨ ਸਿਰੇ ਨਹੀਂ ਚੜੇ ਅਤੇ ਇਹ ਆਗੂ ਸਪੀਕਰ ਦੀ ਹਾਜ਼ਰੀ ਵਿੱਚ ਵਿਧਾਇਕ ਦੇ ਘਰੋਂ ਇੱਕ ਲਕੀਰ ਖਿੱਚ ਕੇ ਚਲੇ ਗਏ। ਹੁਣ ਵੇਖਣਾ ਹੋਵੇਗਾ ਕਿ ਇਹ ਆਗੂ ਵਿਧਾਇਕ ਸਾਹਿਬ ਨੂੰ ਆਪਣੇ ਵੱਲੋਂ ਖਿੱਚੀ ਲਕੀਰ ਨੂੰ ਕਿਹੜੀਆਂ ਸ਼ਰਤਾਂ ਤੇ ਹਾਲਾਤਾਂ ਵਿੱਚ ਟੱਚ ਕਰਨ ਦਿੰਦੇ ਹਨ ਜਾਂ ਫਿਰ ਇਹ ਲਕੀਰ ਦੇ ਸਿਰਿਆਂ ‘ਤੇ ਖ਼ਤਰੇ ਵਾਲੇ ਲਾਲ ਰੰਗ ਦੀਆਂ ਝੰਡੀਆਂ ਗੱਡ ਕੇ ਰੱਖਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

03/06/2026
Load More
Tags: #barnalanews#malwanews #newsupdate #dailyupdate#punjabnews
Previous Post

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

Nirmal Pandori

Nirmal Pandori

Related Posts

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend