Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

- ਪੁਲਿਸ ਦੀ ਪੜ੍ਹਤਾਲ ਦੌਰਾਨ ਸਾਥੀਆਂ ਸਮੇਤ ਫਸ ਗਿਆ ਭੱਠਾ ਮਾਲਕ

Nirmal Pandori by Nirmal Pandori
03/08/2026
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 8 ਮਾਰਚ, (ਨਿਰਮਲ ਸਿੰਘ ਪੰਡੋਰੀ)-

-ਫੋਕੀ ਸ਼ੋਹਰਤ ਹਾਸਲ ਕਰਨ ਦੀ ਖ਼ਾਤਰ ਕਈ ਵਾਰ ਕੁਝ ਲੋਕ ਅਜਿਹੇ ਢੰਗ ਤਰੀਕੇ ਅਪਣਾ ਲੈਂਦੇ ਹਨ ਜਿਹੜੇ ਕਾਨੂੰਨ ਵਿਰੋਧੀ ਹੁੰਦੇ ਹਨ ਅਤੇ ਫਿਰ ਕਾਨੂੰਨ ਅਜਿਹੇ ਲੋਕਾਂ ਨੂੰ ਸਿਕੰਜੇ ਵਿੱਚ ਲੈ ਲੈਂਦਾ ਹੈ। ਬਰਨਾਲਾ ਪੁਲਿਸ ਨੇ ਸ਼ਹਿਰ ਦੇ ਇੱਕ ਅਜਿਹੇ ਕਾਰੋਬਾਰੀ ਨੂੰ ਕਾਬੂ ਕੀਤਾ ਹੈ ਜਿਸਨੇ ਫੋਕੀ ਸ਼ੋਹਰਤ ਹਾਸਿਲ ਕਰਨ ਲਈ ਗੰਨਮੈਨ ਲੈਣ ਦੀ ਸਕੀਮ ਬਣਾਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ ਆਲਮ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਬਰਨਾਲਾ ਦੇ ਰਾਮਬਾਗ ਰੋਡ ਦਾ ਰਹਿਣ ਵਾਲਾ ਸ਼ਿਵਮ ਮਿੱਤਲ ਠੀਕਰੀਵਾਲਾ ਪਿੰਡ ਨੇੜੇ ਇੱਟਾਂ ਦੇ ਭੱਠੇ ਦਾ ਮਾਲਕ ਹੈ, ਉਸਨੇ ਆਪਣੇ ਡਰਾਈਵਰ ਨਾਲ ਮਿਲ ਕੇ ਪੁਲਿਸ ਤੋਂ ਗੰਨਮੈਨ ਲੈਣ ਦੀ ਇੱਕ ਯੋਜਨਾ ਬਣਾਈ ਜਿਸ ਤਹਿਤ ਸ਼ਿਵਮ ਮਿੱਤਲ ਨੇ ਪੁਲਿਸ ਨੂੰ ਦਰਖ਼ਾਸਤ ਦਿੱਤੀ ਕਿ ਉਸ ਕੋਲੋਂ ਕਿਸੇ ਨੇ ਧਮਕੀ ਭਰਿਆ ਫੋਨ ਕਰਕੇ 20 ਲੱਖ ਰੁਪਏ ਦੀ ਫਿਰੌਤੀ ਮੰਗੀ ਹੈ। ਇਸ ਯੋਜਨਾ ਵਿੱਚ ਭੱਠਾ ਮਾਲਕ ਸ਼ਿਵਮ ਮਿੱਤਲ ਨੇ ਆਪਣੇ ਡਰਾਈਵਰ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪੱਤੀ ਰੋਡ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਕਾਂਗੜ ਪੱਤੀ ਭਾਈ ਰੂਪਾ ਹਾਲ ਆਬਾਦ ਪੱਤੀ ਰੋਡ ਬਰਨਾਲਾ ਗਲੀ ਨੰਬਰ 5 ਨੂੰ ਵੀ ਸ਼ਾਮਿਲ ਕਰ ਲਿਆ। ਸ਼ਿਵਮ ਮਿੱਤਲ ਦੀ ਯੋਜਨਾ ਅਨੁਸਾਰ ਉਸਦੇ ਡਰਾਈਵਰ ਪਰਮਜੀਤ ਸਿੰਘ ਨੇ ਅੱਗੇ ਦੋ ਹੋਰ ਵਿਅਕਤੀਆਂ ਕੁਲਵੰਤ ਰਾਏ ਵਿੱਕੀ ਅਤੇ ਕਮਲਪ੍ਰੀਤ ਸਿੰਘ ਉਰਫ ਬੱਬੂ ਵਾਸੀ ਭਾਈ ਰੂਪਾ ਨੂੰ ਵੀ ਆਪਣੇ ਨਾਲ ਮਿਲਾ ਲਿਆ। ਯੋਜਨਾ ਦੇ ਅਨੁਸਾਰ ਕੁਲਵੰਤ ਰਾਏ ਉਰਫ ਵਿੱਕੀ ਅਤੇ ਕਮਲਪ੍ਰੀਤ ਸਿੰਘ ਉਰਫ ਬੱਬੂ ਨੇ 7 ਮਾਰਚ ਨੂੰ ਸ਼ਿਵਮ ਮਿੱਤਲ ਦੇ ਇੱਟਾਂ ਦੇ ਭੱਠੇ ‘ਤੇ ਫਾਇਰਿੰਗ ਕਰਨ ਦੀ ਵਾਰਦਾਤ ਨੂੰ ਅੰਜਾਮ ਦੇਣਾ ਸੀਂ ਪ੍ਰੰਤੂ ਇਸ ਦੌਰਾਨ ਬਰਨਾਲਾ ਠੀਕਰੀਵਾਲਾ ਰੋਡ ਤੋਂ ਪਿੰਡ ਸੰਘੇੜਾ ਨੂੰ ਜਾਂਦੀ ਲਿੰਕ ਰੋਡ ‘ਤੇ ਇਨੋਵਾ ਗੱਡੀ ਪੀਬੀ 19 3232 ਵਿੱਚ ਪੁਲਿਸ ਨੇ ਇਹਨਾਂ ਨੂੰ ਕਾਬੂ ਕਰ ਲਿਆ।

                                                                              ਪੁਲਿਸ ਨੇ ਇਹਨਾਂ ਦੋਸ਼ੀਆਂ ਕੋਲੋਂ ਇੱਕ ਪਿਸਤੌਲ 315 ਬੋਰ ਸਮੇਤ ਦੋ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ। ਐਸਐਸਪੀ ਨੇ ਦੱਸਿਆ ਕਿ ਜਦੋਂ ਸ਼ਿਵਮ ਮਿੱਤਲ ਨੇ ਉਸਨੂੰ 20 ਲੱਖ ਦੀ ਫਿਰੌਤੀ ਦੇ ਧਮਕੀ ਭਰੇ ਫੋਨ ਸਬੰਧੀ ਦਰਖ਼ਾਸਤ ਦਿੱਤੀ ਤਾਂ ਇਸ ਦੌਰਾਨ ਸੀਆਈਏ ਸਟਾਫ਼ ਬਰਨਾਲਾ ਦੀ ਟੀਮ ਨੇ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਤਕਨੀਕੀ ਅਤੇ ਤੱਥਾਂ ਦੇ ਅਧਾਰ ‘ਤੇ ਡੁੰਘਾਈ ਨਾਲ ਪੜਤਾਲ ਕੀਤੀ ਜਿਸ ਤੋਂ ਬਾਅਦ ਸ਼ੱਕ ਦੀ ਸੂਈ ਸ਼ਿਵਮ ਮਿੱਤਲ ਵੱਲ ਹੀ ਜਾ ਰਹੀ ਸੀ ਅਤੇ ਦੌਰਾਨੇ ਪੜ੍ਹਤਾਲ ਪੁਲਿਸ ਨੇ ਉਕਤ ਦੋਸ਼ੀਆਂ ਨੂੰ ਕਾਬੂ ਕੀਤਾ। ਐਸਐਸਪੀ ਨੇ ਦੱਸਿਆ ਕਿ ਸ਼ਿਵਮ ਮਿੱਤਲ ਨੇ ਫੋਕੀ ਸ਼ੋਹਰਤ ਲਈ ਸਰਕਾਰੀ ਗੰਨਮੈਨ ਲੈਣ ਦੀ ਖ਼ਾਤਰ ਹੀ ਆਪਣੇ ਆਪ ਨੂੰ 20 ਲੱਖ ਦੀ ਫਿਰੌਤੀ ਸਬੰਧੀ ਧਮਕੀ ਭਰੇ ਫੋਨ ਦੀ ਇਹ ਕਹਾਣੀ ਬਣਾਈ ਅਤੇ ਆਪਣੇ ਡਰਾਈਵਰ ਤੇ ਇੱਕ ਹੋਰ ਕਰਮਚਾਰੀ ਨਾਲ ਮਿਲ ਕੇ ਦੋ ਹੋਰ ਵਿਅਕਤੀਆਂ ਨੂੰ ਪੈਸੇ ਦਾ ਲਾਲਚ ਦੇ ਕੇ ਇੱਟਾਂ ਦੇ ਭੱਠੇ ‘ਤੇ ਫਾਇਰਿੰਗ ਕਰਵਾਉਣ ਸਬੰਧੀ ਜਾਲ ਬੁਣਿਆ ਪ੍ਰੰਤੂ ਪੁਲਿਸ ਵੱਲੋਂ ਕੀਤੀ ਪੜ੍ਹਤਾਲ ਤਹਿਤ ਆਪਣੇ ਜਾਲ ਸ਼ਿਵਮ ਮਿੱਤਲ ਖੁਦ ਹੀ ਫਸ ਗਿਆ। ਉਕਤ ਦੋਸ਼ੀਆਂ ਦੇ ਖ਼ਿਲਾਫ਼ ਥਾਣਾ ਸਿਟੀ 1 ਬਰਨਾਲਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਨੇ ਸ੍ਰੀ ਅਸ਼ੋਕ ਕੁਮਾਰ ਐਸਪੀ ਡੀ, ਰਾਜਿੰਦਰਪਾਲ ਸਿੰਘ ਡੀਐਸਪੀ ਡੀ, ਇੰਸਪੈਕਟਰ ਬਲਜੀਤ ਸਿੰਘ ਸੀਆਈਏ ਇੰਚਾਰਜ ਅਤੇ ਏਐਸਆਈ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

04/29/2026
Load More
Tags: #barnalanews#punjabnews#punjabpolice #barnalapolice
Previous Post

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

Next Post

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

Nirmal Pandori

Nirmal Pandori

Related Posts

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
Load More
Next Post
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ..."ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ" ਇੱਕ ਇਤਿਹਾਸਕ ਕਦਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend