Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

-ਕੇਂਦਰ ਸਰਕਾਰ ਤੋਂ ਸਪੱਸ਼ਟ ਤੇ ਵਿਸਥਾਰਪੂਰਕ ਨੀਤੀ ਬਣਾਉਣ ਦੀ ਕੀਤੀ ਮੰਗ

Nirmal Pandori by Nirmal Pandori
03/11/2026
in ਪੰਜਾਬ
Reading Time: 1 min read
A A
0
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,11 ਮਾਰਚ ( Gee98 news service )-

ਰਾਜ ਸਭਾ ਦੇ ਮੈਂਬਰ ਰਾਜਿੰਦਰ ਗੁਪਤਾ ਨੇ ਰਾਜ ਸਭਾ ਵਿੱਚ ਸਰਕਾਰੀ ਅਧਿਕਾਰੀਆਂ ਵੱਲੋਂ ਨਿੱਜੀ ਸੋਸ਼ਲ ਮੀਡੀਆ ਮੰਚਾਂ ਦੇ ਵਧ ਰਹੇ ਇਸਤੇਮਾਲ ‘ਤੇ ਚਿੰਤਾ ਜਤਾਉਂਦੇ ਹੋਏ ਕੇਂਦਰ ਸਰਕਾਰ ਤੋਂ ਇਸ ਸਬੰਧੀ ਸਪਸ਼ਟ ਅਤੇ ਵਿਸਥਾਰਪੂਰਕ ਨੀਤੀ ਬਣਾਉਣ ਦੀ ਮੰਗ ਕੀਤੀ ਹੈ। ਚਰਚਾ ਦੌਰਾਨ ਗੁਪਤਾ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਕਈ ਸੀਨੀਅਰ ਅਧਿਕਾਰੀ, ਜਿਨ੍ਹਾਂ ਵਿੱਚ ਭਾਰਤੀ ਪ੍ਰਸ਼ਾਸਕੀ ਸੇਵਾ ਅਤੇ ਭਾਰਤੀ ਪੁਲਿਸ ਸੇਵਾ ਦੇ ਅਧਿਕਾਰੀ ਹੀ ਨਹੀਂ, ਸਗੋਂ ਨਿਆਂ ਪ੍ਰਣਾਲੀ ਨਾਲ ਸੰਬੰਧਤ ਅਧਿਕਾਰੀ ਵੀ ਸ਼ਾਮਲ ਹਨ, ਆਪਣੇ ਸਰਕਾਰੀ ਕੰਮਕਾਜ ਨਾਲ ਜੁੜੀ ਸਮੱਗਰੀ ਨਿੱਜੀ ਸੋਸ਼ਲ ਮੀਡੀਆ ਖਾਤਿਆਂ ‘ਤੇ ਸਾਂਝੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਲੋਕਾਂ ਨਾਲ ਸੰਚਾਰ ਮਹੱਤਵਪੂਰਣ ਹੈ, ਪਰ ਸੰਸਥਾਗਤ ਜਾਣਕਾਰੀ ਅਤੇ ਨਿੱਜੀ ਪ੍ਰਚਾਰ ਦਰਮਿਆਨ ਸਪਸ਼ਟ ਹੱਦ ਬਣੀ ਰਹਿਣੀ ਚਾਹੀਦੀ ਹੈ। ਗੁਪਤਾ ਨੇ ਕਿਹਾ ਕਿ ਕਈ ਮੌਕਿਆਂ ‘ਤੇ ਕਾਰਵਾਈ, ਜਾਂਚ ਜਾਂ ਛਾਪੇਮਾਰੀ ਨਾਲ ਸੰਬੰਧਿਤ ਵੀਡੀਓ ਨਿੱਜੀ ਖਾਤਿਆਂ ‘ਤੇ ਨਾਟਕੀ ਅੰਦਾਜ਼ ਵਿੱਚ ਸਾਂਝੇ ਕੀਤੇ ਜਾਂਦੇ ਹਨ, ਜਿਨ੍ਹਾਂ ਵਿੱਚ ਵਿਸ਼ੇਸ਼ ਦ੍ਰਿਸ਼ ਪ੍ਰਭਾਵ ਅਤੇ ਸੰਗੀਤ ਦੀ ਵਰਤੋਂ ਵੀ ਕੀਤੀ ਜਾਂਦੀ ਹੈ।

                                                  ਸ੍ਰੀ ਗੁਪਤਾ ਨੇ ਇਹ ਵੀ ਕਿਹਾ ਕਿ ਕਈ ਵਾਰ ਸਰਕਾਰੀ ਕਾਰਵਾਈ ਨਾਲ ਸੰਬੰਧਿਤ ਜਾਣਕਾਰੀ ਸਰਕਾਰੀ ਮਾਧਿਅਮਾਂ ਰਾਹੀਂ ਔਪਚਾਰਿਕ ਤੌਰ ‘ਤੇ ਜਾਰੀ ਹੋਣ ਤੋਂ ਪਹਿਲਾਂ ਹੀ ਨਿੱਜੀ ਸੋਸ਼ਲ ਮੀਡੀਆ ਖਾਤਿਆਂ ‘ਤੇ ਸਾਹਮਣੇ ਆ ਜਾਂਦੀ ਹੈ। ਉਨ੍ਹਾਂ ਦੇ ਅਨੁਸਾਰ ਅਜਿਹੀਆਂ ਘਟਨਾਵਾਂ ਪ੍ਰੋਟੋਕੋਲ ਸਬੰਧੀ ਸਵਾਲ ਖੜੇ ਕਰਦੀਆਂ ਹਨ ਅਤੇ ਖਾਸ ਤੌਰ ‘ਤੇ ਉਹ ਸਮੇਂ ਸੰਵੇਦਨਸ਼ੀਲ ਬਣ ਜਾਂਦੀਆਂ ਹਨ ਜਦੋਂ ਮਾਮਲਾ ਨਿਆਂਇਕ ਪ੍ਰਕਿਰਿਆ ਨਾਲ ਜੁੜਿਆ ਹੋਵੇ।‌ ਸਾਂਸਦ ਮੁਤਾਬਕ ਇਹ ਵਧਦੀ ਰੁਝਾਨ ਡਿਜ਼ਿਟਲ ਯੁੱਗ ਵਿੱਚ ਨਵੇਂ ਅਤੇ ਅਪਡੇਟ ਨਿਯਮਕ ਦਿਸ਼ਾ-ਨਿਰਦੇਸ਼ਾਂ ਦੀ ਲੋੜ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਖਿਲ ਭਾਰਤੀ ਸੇਵਾ ਆਚਰਨ ਨਿਯਮ, 1968 ਅਤੇ ਕੇਂਦਰੀ ਸਿਵਲ ਸੇਵਾ ਆਚਰਨ ਨਿਯਮ, 1964 ਵਰਗੇ ਮੌਜੂਦਾ ਢਾਂਚੇ ਉਸ ਸਮੇਂ ਬਣੇ ਸਨ ਜਦੋਂ ਸੋਸ਼ਲ ਮੀਡੀਆ ਮੰਚ ਮੌਜੂਦ ਨਹੀਂ ਸਨ। ਸ੍ਰੀ ਗੁਪਤਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰੀ ਅਹੁਦਿਆਂ ‘ਤੇ ਬੈਠੇ ਅਧਿਕਾਰੀਆਂ ਲਈ ਇਕ ਵਿਸਥਾਰਪੂਰਕ ਸੋਸ਼ਲ ਮੀਡੀਆ ਨੀਤੀ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨੀਤੀ ਵਿੱਚ ਸਰਕਾਰੀ ਸੰਚਾਰ ਅਤੇ ਨਿੱਜੀ ਮੰਚਾਂ ਵਿਚਕਾਰ ਸਪਸ਼ਟ ਹੱਦਾਂ ਤੈਅ ਕੀਤੀਆਂ ਜਾਣ, ਸੰਵੇਦਨਸ਼ੀਲ ਅਤੇ ਅਦਾਲਤ ਵਿੱਚ ਵਿਚਾਰ ਅਧੀਨ ਜਾਣਕਾਰੀ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਸਰਕਾਰੀ ਅਹੁਦਿਆਂ ‘ਤੇ ਬੈਠੇ ਲੋਕਾਂ ਵੱਲੋਂ ਡਿਜ਼ਿਟਲ ਮਾਧਿਅਮਾਂ ਦੇ ਇਸਤੇਮਾਲ ਵਿੱਚ ਜ਼ਿੰਮੇਵਾਰੀ ਨਿਸ਼ਚਿਤ ਕੀਤੀ ਜਾਵੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#malwanews #newsupdate #dailyupdate#punjabnews
Previous Post

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

Next Post

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

ਤੈਂ ਕੀ ਦਰਦ ਨਾ ਆਇਆ...ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend