Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

...ਮੁਲਕ ਨਾਲੋਂ ਵੱਖਰੀ ਪੰਜਾਬ ਦੀ ਸਿਆਸੀ ਫਿਤਰਤ 'ਚ ਕਿਵੇਂ ਫਿੱਟ ਬੈਠੇਗੀ ਭਾਜਪਾ...।

Nirmal Pandori by Nirmal Pandori
03/16/2026
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬੋਲ ਪੰਡੋਰੀ ਦੇ…ਨਿਰਮਲ ਸਿੰਘ ਪੰਡੋਰੀ…16.3.2026

-ਇਹ ਮੰਨਿਆ ਜਾ ਰਿਹਾ ਸੀ ਕਿ ਭਾਜਪਾ ਦੀ ਮੋਗਾ ਰੈਲੀ ਤੋਂ ਬਾਅਦ ਪੰਜਾਬ ਦੇ ਸਿਆਸੀ ਮੁਹਾਜ਼ ‘ਤੇ ਨਵੇਂ ਸਮੀਕਰਨ ਬਣਨਗੇ। ਭਾਜਪਾ ਦੀ ਮੋਗਾ ਰੈਲੀ ਵਿੱਚ ਪੁੱਜੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਭਾਸ਼ਣ ਦਾ ਇੱਕ ਇੱਕ ਸ਼ਬਦ ਪੜਚੋਲ ਮੰਗਦਾ ਹੈ। ਅਮਿਤ ਸ਼ਾਹ ਦੇ ਭਾਸ਼ਣ ਦੇ ਮੁੱਖ ਅੰਸ਼ ਇਹ ਬਾਖ਼ੂਬੀ ਸਪੱਸ਼ਟ ਕਰ ਰਹੇ ਹਨ ਕਿ ਭਾਜਪਾ ਹਾਈ ਕਮਾਂਡ ਨੇ ਪੰਜਾਬ ਪ੍ਰਤੀ ਆਪਣੀ ਰਣਨੀਤੀ ਤੇ ਰਾਜਨੀਤੀ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਜੋ ਭਾਜਪਾ ਦੀ ਪੰਜਾਬ ਪ੍ਰਤੀ ਪਹਿਲੀ ਨੀਤੀ ਤੋਂ ਬਿਲਕੁਲ ਵੱਖਰੀ ਹੈ। ‌ਪੰਜਾਬ ‘ਚ ਆਪਣੇ ਪੱਧਰ ‘ਤੇ ਸਰਕਾਰ ਬਣਾਉਣ ਦੇ ਅਮਿਤ ਸ਼ਾਹ ਦੇ ਦਾਅਵੇ ਨੂੰ ਭਾਵੇਂ ਆਪਣੇ ਵਰਕਰਾਂ ਵਿੱਚ ਜੋਸ਼ ਭਰਨ ਦੇ ਕਿਨਾਰੇ ਵਜੋਂ ਹੀ ਵੇਖਿਆ ਜਾ ਰਿਹਾ ਹੈ ਪ੍ਰੰਤੂ ਅਮਿਤ ਸ਼ਾਹ ਦੇ ਇਸ ਦਾਅਵੇ ਦੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਲਈ ਵੱਖੋ ਵੱਖਰੇ ਭਾਵਅਰਥ ਲਏ ਜਾ ਰਹੇ ਹਨ। ਸਿਆਸੀ ਮਾਹਿਰ ਇਹ ਮੰਨਦੇ ਹਨ ਕਿ ਜੇਕਰ ਭਾਜਪਾ ਅਕਾਲੀ ਦਲ ਤੋਂ ਬਿਨਾਂ ਚੋਣ ਲੜਦੀ ਹੈ ਤਾਂ ਇਸਦਾ ਆਮ ਆਦਮੀ ਪਾਰਟੀ ਨੂੰ ਵੱਡਾ ਫਾਇਦਾ ਹੋਵੇਗਾ ਪ੍ਰੰਤੂ ਮਾਹਿਰਾਂ ਦੀ ਇਸ ਰਾਏ ਨੂੰ ਸਾਰੇ ਪੰਜਾਬ ‘ਚ ਇੱਕੋ ਪੱਧਰ ‘ਤੇ ਲਾਗੂ ਨਹੀਂ ਮੰਨਿਆ ਜਾ ਸਕਦਾ। ‌ ਭਾਜਪਾ ਪੰਜਾਬ ਦੀਆਂ ਕੁਝ ਸ਼ਹਿਰੀ ਸੀਟਾਂ ‘ਤੇ ਮਜਬੂਤ ਹੈ ਜਿੱਥੇ ਜੇਕਰ ਉਸ ਨੂੰ ਅਕਾਲੀ ਦਲ ਦਾ ਸਾਥ ਮਿਲਦਾ ਹੈ ਤਾਂ ਇਸ ਦਾ ਕਾਂਗਰਸ ਨੂੰ ਨੁਕਸਾਨ ਹੋਵੇਗਾ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ ਕੁਝ ਪੇਂਡੂ ਸੀਟਾਂ ‘ਤੇ ਪਹਿਲਾਂ ਨਾਲੋਂ ਮਜ਼ਬੂਤ ਹੈ ਜਿੱਥੇ ਜੇਕਰ ਉਸ ਨੂੰ ਭਾਜਪਾ ਦਾ ਸਾਥ ਮਿਲੇਗਾ ਤਾਂ ਇਸ ਦਾ ਨੁਕਸਾਨ ਵੀ ਕਾਂਗਰਸ ਨੂੰ ਹੀ ਹੋਵੇਗਾ। ਹੁਣ ਜਦੋਂ ਕਿ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਅਕਾਲੀ ਦਲ ਅਤੇ ਭਾਜਪਾ ਵੱਖੋ ਵੱਖਰੇ ਪਲੇਟਫਾਰਮ ਤੋਂ ਚੋਣ ਲੜਨਗੀਆਂ ਤਾਂ ਇਸ ਦਾ ਫਾਇਦਾ ਵੀ ਕਾਂਗਰਸ ਨੂੰ ਹੀ ਹੋਵੇਗਾ। ‌

                                                                   ਦੂਜੇ ਪਾਸੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਵਪਾਰੀ ਵਰਗ ਨੇ ਵੱਡੇ ਪੱਧਰ ਤੇ ਬਦਲਾਅ ਦੀ ਉਮੀਦ ਰੱਖਦੇ ਹੋਏ ਆਮ ਆਦਮੀ ਪਾਰਟੀ ਨੂੰ ਹਮਾਇਤ ਦਿੱਤੀ ਸੀ ਪ੍ਰੰਤੂ ਹੁਣ ਸਪੱਸ਼ਟ ਦਿਸ ਰਿਹਾ ਹੈ ਕਿ ਪੰਜਾਬ ਦੇ ਵਪਾਰੀ ਵਰਗ ਦਾ ਇੱਕ ਵੱਡਾ ਹਿੱਸਾ ਸੂਬੇ ‘ਚ ਅਮਨ ਕਾਨੂੰਨ ਦੇ ਹਾਲਾਤਾਂ ਦੀ ਵਿਗੜੀ ਸਥਿਤੀ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੂੰ ਕਿਸੇ ਹਾਲਤ ਵਿੱਚ ਨਹੀਂ ਭੁਗਤੇਗਾ, ਜਿਸ ਦਾ ਆਮ ਆਦਮੀ ਪਾਰਟੀ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਨੁਕਸਾਨ ਹੋਵੇਗਾ, ਭਾਜਪਾ ਦੀ ਇਸ ਵਪਾਰੀ ਵਰਗ ਵੋਟ ਬੈਂਕ ‘ਤੇ ਵੀ ਟੇਕ ਹੈ। ‌ਇਸੇ ਤਰ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਕਿਸਾਨ ਵਰਗ ਦੇ ਇੱਕ ਵੱਡੇ ਹਿੱਸੇ ਨੇ ਆਮ ਆਦਮੀ ਪਾਰਟੀ ਦੀ ਹਮਾਇਤ ਕੀਤੀ ਸੀ ਪ੍ਰੰਤੂ ਕਿਸਾਨ ਜਥੇਬੰਦੀਆਂ ਦਾ ਇਹ ਇੱਕ ਵੱਡਾ ਵਰਗ ਹੁਣ ਸਿੱਧੇ ਤੌਰ ‘ਤੇ ਆਮ ਆਦਮੀ ਪਾਰਟੀ ਦੇ ਉਲਟ ਖੜਾ ਹੈ। ਇਹ ਵੀ ਸਪੱਸ਼ਟ ਹੈ ਕਿ ਇਹ ਕਿਸਾਨ ਵਰਗ ਕਿਸੇ ਵੀ ਹਾਲਤ ਵਿੱਚ ਭਾਜਪਾ ਦੇ ਹੱਕ ਵਿੱਚ ਨਹੀਂ ਭੁਗਤੇਗਾ, ਅਜਿਹੇ ਹਾਲਾਤਾਂ ‘ਚ ਇਹ ਕਿਸਾਨ ਮਜ਼ਦੂਰ ਵਰਗ ਜੇਕਰ ਕੋਈ ਰਾਜਨੀਤਿਕ ਬਦਲ ਚੁਣੇਗਾ ਤਾਂ ਉਸ ਕੋਲ ਵੱਡਾ ਬਦਲ ਕਾਂਗਰਸ ਹੀ ਬਚੇਗਾ ਜਿਸ ਦਾ ਸਿੱਧਾ ਨੁਕਸਾਨ ਪੇਂਡੂ ਖੇਤਰ ਵਿੱਚ ਆਮ ਆਦਮੀ ਪਾਰਟੀ ਨੂੰ ਹੋਵੇਗਾ। ਪੰਜਾਬ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਮੀਕਰਨ ਕੁਝ ਅਜਿਹੇ ਵੀ ਬਣ ਸਕਦੇ ਹਨ ਕਿ ਸ਼ਹਿਰੀ ਖੇਤਰ ਵਿੱਚ ਕਾਂਗਰਸ ਦਾ ਭਾਜਪਾ ਨਾਲ ਅਤੇ ਪੇਂਡੂ ਖੇਤਰ ਵਿੱਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨਾਲ ਮੁਕਾਬਲਾ ਹੋ ਸਕਦਾ ਹੈ ਜਿਸ ਦਾ ਫਾਇਦਾ ਵੀ ਕਾਂਗਰਸ ਨੂੰ ਹੀ ਹੋਣ ਦੇ ਆਸਾਰ ਹਨ। ਦੂਜੇ ਪਾਸੇ ਜੇਕਰ ਸ਼੍ਰੋਮਣੀ ਅਕਾਲੀ ਦਲ ਆਪਣਾ ਗ੍ਰਾਫ ਹੋਰ ਉੱਚਾ ਚੁੱਕਣ ਵਿੱਚ ਕਾਮਯਾਬ ਰਹਿੰਦਾ ਹੈ ਤਾਂ ਇਸ ਦਾ ਸਿੱਧਾ ਨੁਕਸਾਨ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਹੋ ਸਕਦਾ ਹੈ। ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਅਮਿਤ ਸ਼ਾਹ ਦੇ ਭਾਸ਼ਣ ਨੂੰ ਉਪਰੋਕਤ ਸਮੀਕਰਨਾਂ ਦੇ ਸੰਦਰਭ ਵਿੱਚ ਵੇਖਿਆ ਜਾ ਸਕਦਾ ਹੈ। ਅਮਿਤ ਸ਼ਾਹ ਭਾਵੇਂ ਪੰਜਾਬ ‘ਚ ਆਪਣੇ ਪੱਧਰ ‘ਤੇ ਸਰਕਾਰ ਬਣਾਉਣ ਦਾ ਦਾਅਵਾ ਤਾਂ ਕਰਦੇ ਹਨ ਪ੍ਰੰਤੂ ਉਹ ਇਹ ਬਾਖ਼ੂਬੀ ਜਾਣਦੇ ਹਨ ਕਿ ਪੰਜਾਬ ‘ਚ ਭਾਜਪਾ ਲਈ ਇਹ ਟੀਚਾ ਪ੍ਰਾਪਤ ਕਰਨਾ ਮੌਜੂਦਾ ਹਾਲਾਤਾਂ ਵਿੱਚ ਸੌਖਾ ਨਹੀਂ ਹੈ।

Gee98 Ads

                                                                ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਿਤੇ ਕਿਤੇ ਚਰਚਾ ਇਹ ਵੀ ਹੁੰਦੀ ਰਹਿੰਦੀ ਹੈ ਕਿ ਭਾਜਪਾ, ਕਾਂਗਰਸ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਨੂੰ ਹੀ ਅੱਗੇ ਵਧਣ ਦੇ ਸਕਦੀ ਹੈ ਪਰੰਤੂ ਜੇਕਰ ਪੰਜਾਬ ਜ਼ਮੀਨੀ ਪੱਧਰ ਦੇ ਮੌਜੂਦਾ ਹਾਲਾਤਾਂ ਨੂੰ ਵੇਖਿਆ ਜਾਵੇ ਤਾਂ ਭਾਜਪਾ ਲਈ ਇਹ ਪੰਜਾਬ ‘ਚ ਕਰ ਸਕਣਾ ਸੌਖਾ ਨਹੀਂ ਹੋਵੇਗਾ ਕਿਉਂਕਿ ਪੰਜਾਬ ਦੀ ਰਾਜਨੀਤੀ ਬਾਕੀ ਮੁਲਕ ਦੇ ਨਾਲੋਂ ਬਿਲਕੁਲ ਵੱਖਰੀ ਹੈ। ਹੁਣ ਤੱਕ ਵਾਪਰੇ ਤੇ ਬਣਦੇ ਜਾ ਰਹੇ ਘਟਨਾਕ੍ਰਮ ਅਨੁਸਾਰ ਇਹ ਤਾਂ ਸਪੱਸ਼ਟ ਹੋ ਰਿਹਾ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਥਿਤੀ ਭਾਜਪਾ ਦੀ ਨੀਤੀ ‘ਤੇ ਹੀ ਨਿਰਭਰ ਕਰੇਗੀ। ਇੱਥੇ ਇਹ ਵੀ ਧਿਆਨ ਵਿੱਚ ਰਹੇ ਕਿ ਭਾਜਪਾ ਹਰ ਸੂਬੇ ਦੇ ਹਰ ਮੁਹੱਲੇ ਦੀ ਹਰ ਵਖ਼ਤ ਅਸੈਸਮੈਂਟ ਕਰਦੀ ਹੈ। ਮੋਗਾ ਵਿਖੇ ਅਮਿਤ ਸ਼ਾਹ ਦੇ ਕਿਸੇ ਨਾਲ ਗੱਠਜੋੜ ਨਾ ਕਰਨ ਦੇ ਬਿਆਨ ਨੂੰ ਪੂਰਾ ਸੱਚ ਵੀ ਨਹੀਂ ਮੰਨਿਆ ਜਾ ਸਕਦਾ, ਕਿਉਂਕਿ ਰਾਜਨੀਤੀ ਇੱਕ ਅਜਿਹਾ ਮੈਦਾਨ ਹੈ ਕਿ ਕਈ ਗੱਠਜੋੜ ਐਲਾਨੀਆ ਨਹੀਂ ਹੁੰਦੇ।‌ ਮੋਗਾ ਵਿਖੇ ਭਾਜਪਾ ਦੇ ਚਾਣਕੀਆ ਦੇ ਭਾਸ਼ਣ ਤੋਂ ਬਾਅਦ ਵੀ ਅਜਿਹੇ ਹਾਲਾਤ ਬਣ ਸਕਦੇ ਹਨ ਕਿ ਭਾਜਪਾ ਤੇ ਅਕਾਲੀ ਦਲ ਟਿਕਟਾਂ ਦੀ ਵੰਡ ਸਮੇਂ ਉਮੀਦਵਾਰਾਂ ਦੇ ਹਿਸਾਬ ਨਾਲ ਸੈਟਿੰਗ ਕਰ ਲੈਣ, ਕਿਉਂਕਿ ਮੌਜੂਦਾ ਹਾਲਾਤਾਂ ‘ਚ ਭਾਜਪਾ ਨੂੰ ਪੰਜਾਬ ਦੀ ਸੱਤਾ ਤੱਕ ਪਹੁੰਚਾਉਣ ਦਾ ਕੰਮ ਕੋਈ ਅਲਾਦੀਨ ਦਾ ਚਿਰਾਗ ਹੀ ਕਰ ਸਕਦਾ ਹੈ। ਦੇਸ਼ ਦੇ ਕਈ ਹੋਰ ਸੂਬਿਆਂ ਵਾਂਗ ਭਾਜਪਾ ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਜਿਹੀ ਸਥਿਤੀ ਵਿੱਚ ਵੀ ਹੋ ਸਕਦੀ ਹੈ ਜਿੱਥੇ ‘ਕਿੰਗ ਮੇਕਰ’ ਅਮਿਤ ਸ਼ਾਹ ਹੀ ਹੋਵੇਗਾ ਪ੍ਰੰਤੂ ਪੰਜਾਬ ਦੇ ਰਾਜਨੀਤਿਕ ਹਾਲਾਤਾਂ ਅਨੁਸਾਰ ਕਾਂਗਰਸ ਦੀ ਸਥਿਤੀ ਭਾਜਪਾ ਨਾਲੋਂ ਮਜ਼ਬੂਤ ਹੈ ਅਤੇ ਜੇਕਰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਆਪਣੀ ਪਾਰਟੀ ਪ੍ਰਤੀ ਇਮਾਨਦਾਰੀ ਨਾਲ ਏਕਤਾ ਦੇ ਪਲੇਟਫਾਰਮ ‘ਤੇ ਚੋਣਾਂ ਲੜਦੇ ਹਨ ਤਾਂ ‘ਕਿੰਗ ਮੇਕਰ’ ਦੀ ਚਾਣਕੀਆਂ ਨੀਤੀ ਫੇਲ ਵੀ ਹੋ ਸਕਦੀ ਹੈ ਕਿਉਂਕਿ ਇਹ ਪੰਜਾਬ ਹੈ…ਬਾਕੀ ਮੁਲਕ ਤੋਂ ਵੱਖਰੀ ਸਿਆਸੀ ਫ਼ਿਤਰਤ ਰੱਖਣ ਵਾਲਾ….!

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #newsupdate #dailyupdate#punjabnews
Previous Post

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

Next Post

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend