Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

-ਡੀਸੀ ਦਫਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਦੀ ਗ੍ਰਿਫ਼ਤਾਰੀ ਅਤੇ ਬਦਸਲੂਕੀ ਦਾ ਮਾਮਲਾ

Nirmal Pandori by Nirmal Pandori
03/16/2026
in ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 16 ਮਾਰਚ (ਨਿਰਮਲ ਸਿੰਘ ਪੰਡੋਰੀ)-

-ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਅੱਜ ਸਥਾਨਕ ਜ਼ਿਲ੍ਹਾ ਕੰਪਲੈਕਸ ਵਿਖੇ ਕਲਮਛੋੜ ਹੜ੍ਹਤਾਲ ਕਰਕੇ ਆਪਣੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਦੇ ਨਾਲ ਪੰਜਾਬ ਪੁਲਿਸ ਵੱਲੋਂ ਕੀਤੀ ਬਦਸਲੂਕੀ ਅਤੇ ਨਜਾਇਜ਼ ਗ੍ਰਿਫ਼ਤਾਰੀ ਦੇ ਰੋਸ ਵਜੋਂ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਿਰਮਲਜੀਤ ਸਿੰਘ ਚਾਨੇ ਨੇ ਦੱਸਿਆ ਕਿ 9 ਮਾਰਚ ਦੀ ਅੱਧੀ ਰਾਤ ਜਥੇਬੰਦੀ ਦੇ ਸੂਬਾ ਪ੍ਰਧਾਨ ਅਤੇ ਪੀਐਸਐਮਐਸਯੂ ਦੇ ਸੂਬਾ ਮੁੱਖ ਸਲਾਹਕਾਰ ਤੇਜਿੰਦਰ ਸਿੰਘ ਨੰਗਲ ਨੂੰ ਉਹਨਾਂ ਦੇ ਘਰੋਂ ਬਿਨਾਂ ਕਿਸੇ ਵਾਰੰਟ ਦੇ ਬਗ਼ੈਰ ਕੋਈ ਅਪਰਾਧ ਕੀਤੇ ਪੁਲਿਸ ਥਾਣਾ ਜੰਡਿਆਲਾ ਗੁਰੂ ਦੇ ਐਸਐਚਓ ਨਰੇਸ਼ ਕੁਮਾਰ ਵੱਲੋਂ ਗ੍ਰਿਫਤਾਰ ਕੀਤਾ ਗਿਆ। ਉਹਨਾਂ ਕਿਹਾ ਕਿ ਐਸਐਚਓ ਨਰੇਸ਼ ਕੁਮਾਰ ਵੱਲੋਂ ਪੂਰੇ ਪਰਿਵਾਰ ਨੂੰ ਭੱਦੀ ਸ਼ਬਦਾਵਲੀ ਵਰਤੀ ਗਈ ਗੰਦੀਆਂ ਗਾਲਾਂ ਕੱਢੀਆਂ ਗਈਆਂ ਅਤੇ ਜਾਤੀ ਸੂਚਕ ਸ਼ਬਦ ਵੀ ਬੋਲੇ ਗਏ। ਇਸ ਤੋਂ ਇਲਾਵਾ ਸ੍ਰੀ ਨੰਗਲ ਦੇ ਕਕਾਰਾਂ ਦੀ ਬੇਅਦਬੀ ਵੀ ਕੀਤੀ ਗਈ, ਜਿਸ ਦੇ ਰੋਸ ਵਜੋਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ‘ਤੇ ਅੱਜ ਸਮੂਹ ਕਰਮਚਾਰੀ ਕੰਮ ਬੰਦ ਕਰਕੇ ਕਲਮ ਛੋੜ ਹੜ੍ਹਤਾਲ ‘ਤੇ ਰਹੇ ਅਤੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ। ਉਹਨਾਂ ਦੱਸਿਆ ਕਿ ਤੇਜਿੰਦਰ ਸਿੰਘ ਨੰਗਲ ਨੂੰ ਵੱਡੇ ਮੁਜਰਮਾਂ ਦੀ ਤਰ੍ਹਾਂ ਘਰੋਂ ਚੁੱਕਿਆ ਗਿਆ ਘਰ ਦੇ ਇਸਤਰੀ ਮੈਂਬਰਾਂ ਤੇ ਬੱਚਿਆਂ ਦੇ ਸਾਹਮਣੇ ਜ਼ਲੀਲ ਕੀਤਾ ਗਿਆ ਤੇ ਰਾਤ ਭਰ ਹੋਰ ਅਪਰਾਧੀਆਂ ਦੇ ਨਾਲ ਹਵਾਲਾਤ ਵਿੱਚ ਬੰਦ ਰੱਖਿਆ ਗਿਆ ਪ੍ਰੰਤੂ ਜਦੋਂ ਅਗਲੇ ਦਿਨ ਮਿਤੀ 10 ਮਾਰਚ ਨੂੰ ਮੁਲਾਜ਼ਮ ਆਗੂਆਂ ਵੱਲੋਂ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ਬੰਦ ਕਰ ਦਿੱਤਾ ਤਾਂ ਕਿਤੇ ਜਾ ਕੇ ਤੇਜਿੰਦਰ ਸਿੰਘ ਨੰਗਲ ਦੀ ਰਿਹਾਈ ਹੋਈ। ਉਹਨਾਂ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ ਐਸਐਚਓ ਨਰੇਸ਼ ਕੁਮਾਰ ਅਤੇ ਬਾਕੀ ਪੁਲਿਸ ਕਰਮਚਾਰੀਆਂ ਦੇ ਖ਼ਿਲਾਫ਼ ਜਾਤੀ ਸੂਚਕ ਸ਼ਬਦ ਬੋਲਣ, ਧਾਰਮਿਕ ਕਕਾਰਾਂ ਦੀ ਬੇਅਦਬੀ ਕਰਨ, ਬਿਨਾਂ ਵਰੰਟ ਦੇ ਅੱਧੀ ਰਾਤ ਨੂੰ ਗ੍ਰਿਫ਼ਤਾਰੀ ਕਰਨ ਦੇ ਸੰਬੰਧ ਵਿੱਚ ਅਤੇ ਐਸਸੀ/ਐਸਸੀ ਐਕਟ ਤਹਿਤ ਵੱਖ ਵੱਖ ਧਰਾਵਾਂ ਤਹਿਤ ਪਰਚਾ ਦਰਜ ਨਹੀਂ ਹੁੰਦਾ ਉਨੀ ਦੇਰ ਪੰਜਾਬ ਪੱਧਰੀ ਧਰਨੇ ਜਾਰੀ ਰਹਿਣਗੇ। ਉਹਨਾਂ ਦੱਸਿਆ ਕਿ ਇਸ ਮਾਮਲੇ ‘ਚ 17 ਮਾਰਚ ਨੂੰ ਐਸਐਸਪੀ (ਦਿਹਾਤੀ) ਸ੍ਰੀ ਅੰਮ੍ਰਿਤਸਰ ਸਾਹਿਬ ਦਾ ਘਿਰਾਓ ਵੀ ਕੀਤਾ ਜਾਵੇਗਾ।

                                       ਇਸ ਮੌਕੇ ਸ੍ਰੀ ਤਰਸੇਮ ਭੱਠਲ ਸੂਬਾ ਜਨਰਲ ਸਕੱਤਰ ਪੀਐਸਐਮਐਸਯੂ ਨੇ ਕਿਹਾ ਕਿ ਉਹਨਾਂ ਦੇ ਕਿਸੇ ਵੀ ਆਗੂ ਨਾਲ ਅਜਿਹੀ ਘਟੀਆ ਹਰਕਤ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜੇਕਰ ਸਬੰਧਿਤ ਐਸਐਚਓ ਦੇ ਖ਼ਿਲਾਫ਼ ਬਣਦੀਆਂ ਧਾਰਾਵਾਂ ਲਾ ਕੇ ਪਰਚਾ ਦਰਜ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਸਮੁੱਚੀ ਮਸ਼ੀਨਰੀ ਜਾਮ ਕਰ ਦਿੱਤੀ ਜਾਵੇਗੀ, ਸਮੁੱਚਾ ਕੰਮ ਬੰਦ ਹੋਣ ਨਾਲ ਪਬਲਿਕ ਦੇ ਹੋਣ ਵਾਲੇ ਨੁਕਸਾਨ ਤੇ ਖੱਜਲਖੁਆਰੀ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨਾਂ ਸਮੂਹ ਮੁਲਾਜ਼ਮਾਂ ਨੂੰ ਅਹਿਦ ਦਿਵਾਇਆ ਕਿ ਉਹ ਜਬਰ ਤੇ ਜ਼ੁਲਮ ਦਾ ਟਾਕਰਾ ਡੱਟ ਕੇ ਕਰਨਗੇ। ਇਸ ਮੌਕੇ ਵਿੱਕੀ ਡਾਬਲਾ ਜਨਰਲ ਸਕੱਤਰ, ਆਸ਼ੂ ਗੁਪਤਾ ਸੀਨੀਅਰ ਮੀਤ ਪ੍ਰਧਾਨ, ਸੁਪਰਡੈਂਟ ਪਰਮਿੰਦਰ ਕੌਰ, ਪੀਏ ਚੰਚਲ ਕੌਂਸਲ, ਜਸਪ੍ਰੀਤ ਕੌਰ, ਰੈਪਦੀਪ ਕੌਰ, ਸੁਪਰਡੈਂਟ ਕਮਲਜੀਤ ਸਿੰਘ ਸ਼ਾਦ, ਨਰਪਿੰਦਰ ਸਿੰਘ, ਗੁਰਵਿੰਦਰ ਸਿੰਘ, ਸਟੈਨੋਗ੍ਰਾਫਰ, ਮਨਜਿੰਦਰ ਸਿੰਘ ਖਜ਼ਾਨਾ ਸਹਾਇਕ, ਜੈ ਗਣੇਸ਼, ਲਲਿਤ ਕੁਮਾਰ, ਕਿਰਪਾਲ ਸਿੰਘ, ਦਲਜੀਤ ਸਿੰਘ, ਮਨਪ੍ਰੀਤ ਸਿੰਘ, ਗੌਰਵ ਸ਼ਰਮਾ, ਰਜੀਵ ਕੁਮਾਰ, ਸੁਖਬੀਰ ਸਿੰਘ, ਬਲਜੀਤ ਸਿੰਘ ਆਦਿ ਮੁਲਾਜ਼ਮ ਸਾਥੀ ਵੀ ਹਾਜ਼ਰ ਸਨ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
Load More
Tags: #barnalanews#punjabnews
Previous Post

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Next Post

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

Nirmal Pandori

Nirmal Pandori

Related Posts

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
Load More
Next Post
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend