Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ… ਕੱਲ੍ਹ ਚੰਡੀਗੜ੍ਹ ‘ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

-ਰੰਗਲਾ ਪੰਜਾਬ ਮੁਹਿੰਮ ਨੂੰ ਗ੍ਰਹਿਣ ਲਗਾ ਰਹੀਆਂ ਗੈਂਗਸਟਰਾਂ ਦੀਆਂ ਗਤੀਵਿਧੀਆਂ

Nirmal Pandori by Nirmal Pandori
03/19/2026
in ਪੰਜਾਬ
Reading Time: 1 min read
A A
0
ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 19 ਮਾਰਚ, Gee98 News service-

-ਬੀਤੇ ਕੱਲ੍ਹ ਚੰਡੀਗੜ੍ਹ ਦੇ ਵੀਆਈਪੀ ਖੇਤਰ ਸੈਕਟਰ 9 ਵਿੱਚ ਇੱਕ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਦੀ ਹੱਤਿਆ ਤੋਂ ਬਾਅਦ ਅੱਜ ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ‌ਸੂਤਰਾਂ ਅਨੁਸਾਰ ਮਨਕੀਰਤ ਔਲਖ ਨੂੰ ਇਹ ਧਮਕੀ ਖਤਰਨਾਕ ਗੈਂਗਸਟਰ ਲੱਕੀ ਪਤਿਆਲ ਨੇ ਦਿੱਤੀ ਹੈ, ਇਥੇ ਇਹ ਵੀ ਜ਼ਿਕਰਯੋਗ ਹੈ ਕਿ ਕੱਲ੍ਹ ਚਰਨਪ੍ਰੀਤ ਸਿੰਘ ਦੀ ਹੱਤਿਆ ਦੀ ਜ਼ਿੰਮੇਵਾਰੀ ਵੀ ਗੈਂਗਸਟਰ ਲੱਕੀ ਪਤਿਆਲ ਨੇ ਹੀ ਲਈ ਹੈ। ਗਾਇਕ ਮਨਕੀਰਤ ਔਲਖ ਨੂੰ ਧਮਕੀ ਦੇਣ ਸੰਬੰਧੀ ਲੱਕੀ ਪਤਿਆਲ ਦੀ ਇੱਕ ਆਡੀਓ ਰਿਕਾਰਡਿੰਗ ਸਾਹਮਣੇ ਆਈ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ “ਚੰਡੀਗੜ੍ਹ ਦੇ ਸੈਕਟਰ 9 ਵਿੱਚ ਜੋ ਹੱਤਿਆ ਕੀਤੀ ਗਈ ਹੈ ਉਸ ਕਰਕੇ ਕਈ ਲੋਕਾਂ ਨੂੰ ਮਿਰਚਾਂ ਲੱਗੀਆਂ ਹਨ, ਕੁਝ ਲੋਕ ਕਹਿ ਰਹੇ ਹਨ ਕਿ ਚਰਨਪ੍ਰੀਤ ਸਿੰਘ ਨੂੰ ਨਾਜ਼ਾਇਜ਼ ਮਾਰਿਆ ਗਿਆ ਹੈ। ਇਹ ਉਹੀ ਲੋਕ ਹਨ ਜਿਹੜੇ ਇਸ ਨਾਲ ਜੁਰਮ ਵਿੱਚ ਹਿੱਸੇਦਾਰ ਹਨ ਅਤੇ ਨਜਾਇਜ਼ ਤੌਰ ਤਰੀਕੇ ਨਾਲ ਜ਼ਮੀਨਾਂ ‘ਤੇ ਕਬਜ਼ਾ ਕਰਦੇ ਹਨ। ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਇਹ ਸਿੱਧੀ ਧਮਕੀ ਦਿੱਤੀ ਗਈ ਹੈ ਕਿ “ਜਿੰਨੇ ਮਰਜ਼ੀ ਗੰਨਮੈਨ ਲੈ ਲਵੋ, ਅਗਲਾ ਨੰਬਰ ਉਹਨਾਂ ਦਾ ਹੈ”।

                                                    ਵਿਦੇਸ਼ ਬੈਠੇ ਗੈਂਗਸਟਰਾਂ ਦੀਆਂ ਇਹਨਾਂ ਧਮਕੀਆਂ ਦਾ ਪੰਜਾਬ ਦੇ ਅਮਨ ਕਾਨੂੰਨਾਂ ਦੇ ਹਾਲਾਤਾਂ ‘ਤੇ ਅਸਰ ਪੈਣਾ ਸੁਭਾਵਿਕ ਹੀ ਹੈ। ਅਜੇ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਸੂਬੇ ‘ਚ ਨਿਵੇਸ਼ ਸਬੰਧੀ ਇੱਕ ਵੱਡਾ ਸਮਾਗਮ ਕਰਵਾ ਕੇ ਹਟੀ ਹੈ ਜਿਸ ਵਿੱਚ ਉਦਯੋਗਪਤੀਆਂ ਨੂੰ ਸੂਬੇ ‘ਚ ਨਿਵੇਸ਼ ਕਰਨ ਪ੍ਰਤੀ ਪ੍ਰੇਰਿਤ ਕੀਤਾ ਗਿਆ ਅਤੇ ਅਨੇਕਾਂ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਵਾਅਦੇ/ਦਾਅਵੇ ਕੀਤੇ ਗਏ ਹਨ ਪ੍ਰੰਤੂ ਰੋਜ਼ਾਨਾ ਹੋ ਰਹੀਆਂ ਕਤਲੋਗਾਰਤ ਦੀਆਂ ਘਟਨਾਵਾਂ ਫਿਰੌਤੀਆਂ ਦੇ ਫੋਨ ਸਰਕਾਰ ਦੇ ਇਹਨਾਂ ਯਤਨਾਂ ਨੂੰ ਫਿੱਕਾ ਸਾਬਤ ਕਰ ਰਹੇ ਹਨ ਕਿਉਂਕਿ ਕਾਰੋਬਾਰੀ/ਉਦਯੋਗਪਤੀ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਬਸਿਡੀਆਂ ਅਤੇ ਸਹੂਲਤਾਂ ਤੋਂ ਪਹਿਲਾਂ ਆਪਣੇ ਕਾਰੋਬਾਰ ਲਈ ਸਾਜਗਾਰ ਹਾਲਾਤ ਮੰਗਦੇ ਹਨ, ਜਿਹੜੇ ਕਿ ਪੰਜਾਬ ਵਿੱਚ ਅੱਜਕੱਲ੍ਹ ਵਿਗੜੇ ਹੋਏ ਹਨ। ‌ ਵਿਚਾਰਨਯੋਗ ਗੱਲ ਇਹ ਵੀ ਹੈ ਕਿ ਪੰਜਾਬ ਦੀਆਂ ਸੜਕਾਂ ‘ਤੇ ਸੈਂਕੜਿਆਂ ਦੀ ਗਿਣਤੀ ਵਿੱਚ ਵੱਡੇ ਬੋਰਡ ਲੱਗੇ ਹਨ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲਾਂ ਦੌਰਾਨ ਹਜ਼ਾਰਾਂ ਗੈਂਗਸਟਰਾਂ ਨੂੰ ਫੜ ਕੇ ਜੇਲਾਂ ਵਿੱਚ ਬੰਦ ਕੀਤਾ ਹੈ ਪ੍ਰੰਤੂ ਸੂਬੇ ‘ਚ ਲੁੱਟਾਂ ਖੋਹਾਂ ਅਤੇ ਕਤਲੋਗਾਰਤ ਦੀਆਂ ਘਟਨਾਵਾਂ ਬਾਦਸਤੂਰ ਜਾਰੀ ਹਨ,ਅਜਿਹੇ ਹਾਲਾਤਾਂ ‘ਚ ਆਪ ਸਰਕਾਰ ਦੀ ‘ਰੰਗਲਾ ਪੰਜਾਬ’ ਮੁਹਿੰਮ ਨੂੰ ਗ੍ਰਹਿਣ ਲੱਗਣਾ ਸੁਭਾਵਿਕ ਹੈ ਕਿਉਂਕਿ ਰੰਗਲਾ ਪੰਜਾਬ ਉਦਯੋਗਪਤੀਆਂ/ਕਾਰੋਬਾਰੀਆਂ ਦੀ ਸ਼ਮੂਲੀਅਤ ਤੋਂ ਬਿਨਾਂ ਬਣ ਨਹੀਂ ਸਕਦਾ ਜਿਹੜੇ ਕਿ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਸਹਿਮ ਦੇ ਮਾਹੌਲ ਵਿੱਚ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#malwanews #newsupdate #dailyupdate#punjabnews
Previous Post

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

Next Post

ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ

ਪੰਜਾਬ 'ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend