Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

- 25 ਲੱਖ ਦਾ ਲਿਆ ਸੀ ਕਰਜ਼ਾ...ਵੱਧ ਕੇ ਹੋ ਗਿਆ 50 ਲੱਖ

Nirmal Pandori by Nirmal Pandori
03/23/2026
in ਪੰਜਾਬ
Reading Time: 1 min read
A A
0
ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 23 ਮਾਰਚ Gee98 news service-

-ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਵਿੱਚ ਦੋ ਸਕੇ ਭਰਾਵਾਂ ਵੱਲੋਂ ਕਰਜ਼ੇ ਦੇ ਕਾਰਨ ਟਰੇਨ ਅੱਗੇ ਛਾਲ ਮਾਰ ਕੇ ਆਤਮਹੱਤਿਆ ਕਰਨ ਦੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਦੋਵੇਂ ਸਕੇ ਭਰਾ ਇੱਕੋ ਘਰੇ ਸਕੀਆਂ ਭੈਣਾਂ ਨੂੰ ਵਿਆਹੇ ਹੋਏ ਸਨ ਅਤੇ ਦੋਵਾਂ ਦੇ ਇੱਕ-ਇੱਕ ਬੇਟੀ ਹੈ। ਦੋਵੇਂ ਭਰਾਵਾਂ ਦੀ ਉਮਰ ਕਰਮਵਾਰ 38 ਅਤੇ 34 ਸਾਲ ਦੱਸੀ ਜਾ ਰਹੀ ਹੈ। ਇਹ ਘਟਨਾ ਕੋਟਕਪੂਰਾ ਦੇ ਨੇੜਲੇ ਪਿੰਡ ਢਾਬ ਬ੍ਰਾਹਮਣ ਵਾਲਾ ਦੇ ਕੋਲ ਵਾਪਰੀ, ਜਿੱਥੇ ਦੋਵਾਂ ਭਰਾਵਾਂ ਨੇ ਟ੍ਰੇਨ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾਂ ਦੀ ਪਛਾਣ ਪਿੰਡ ਹਰੀਨੌ ਦੇ ਰਹਿਣ ਵਾਲੇ ਜਸਕਰਨ ਸਿੰਘ (38) ਅਤੇ ਉਸ ਦੇ ਛੋਟੇ ਭਰਾ ਜਸਵਿੰਦਰ ਸਿੰਘ ਉਰਫ ਜੋਰਾ ਸਿੰਘ (34) ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਰੇਲਵੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ। ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

                                                               ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਭਰਾ ਛੋਟੀ ਕਿਸਾਨੀ ਵਾਲੇ ਸਨ ਅਤੇ ਲੰਬੇ ਸਮੇਂ ਤੋਂ ਕਰਜ਼ੇ ਦੇ ਬੋਝ ਹੇਠ ਦਬੇ ਹੋਏ ਸਨ। ਪਰਿਵਾਰ ਅਨੁਸਾਰ, ਉਨ੍ਹਾਂ ਨੇ ਲਗਪਗ 25 ਲੱਖ ਰੁਪਏ ਦਾ ਕਰਜ਼ਾ ਲਿਆ ਹੋਇਆ ਸੀ, ਜੋ ਵਿਆਜ ਸਮੇਤ ਵਧ ਕੇ ਕਰੀਬ 50 ਲੱਖ ਰੁਪਏ ਤੱਕ ਪਹੁੰਚ ਗਿਆ ਸੀ। ਤਿੰਨ ਮਹੀਨੇ ਪਹਿਲਾਂ ਉਨ੍ਹਾਂ ਨੇ ਆਪਣੀ ਕੁਝ ਜ਼ਮੀਨ ਵੇਚ ਕੇ ਕਰਜ਼ੇ ਦਾ ਇੱਕ ਹਿੱਸਾ ਚੁਕਾਇਆ ਸੀ, ਪਰ ਇਸ ਦੇ ਬਾਵਜੂਦ ਆਰਥਿਕ ਸਥਿਤੀ ਸੁਧਰ ਨਹੀਂ ਸਕੀ। ਕਰੀਬ ਨੌਂ ਮਹੀਨੇ ਪਹਿਲਾਂ ਦੋਵਾਂ ਭਰਾਵਾਂ ਨੇ ਇੱਕ ਟਰੈਕਟਰ ਖਰੀਦਿਆ ਸੀ, ਜਿਸ ਦੀਆਂ ਕਿਸ਼ਤਾਂ ਚੁਕਾਉਣ ਵਿੱਚ ਵੀ ਉਨ੍ਹਾਂ ਨੂੰ ਮੁਸ਼ਕਲ ਆ ਰਹੀ ਸੀ। ਇਸੇ ਦੌਰਾਨ ਆਲੂ ਦੀ ਫ਼ਸਲ ਖ਼ਰਾਬ ਹੋ ਗਈ, ਜਿਸ ਦਾ ਉਨ੍ਹਾਂ ਦੀ ਆਮਦਨ ‘ਤੇ ਡੂੰਘਾ ਅਸਰ ਪਿਆ। ਬੈਂਕ ਵੱਲੋਂ ਵਾਰ-ਵਾਰ ਕਿਸ਼ਤ ਜਮ੍ਹਾਂ ਕਰਵਾਉਣ ਲਈ ਦਬਾਅ ਬਣਾਇਆ ਜਾ ਰਿਹਾ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਕਾਫੀ ਪਰੇਸ਼ਾਨ ਸਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਭਰਾ ਆਪਸ ਵਿੱਚ ਬਹੁਤ ਪਿਆਰ ਨਾਲ ਰਹਿੰਦੇ ਸਨ ਅਤੇ ਖੇਤੀ ਦਾ ਕੰਮ ਮਿਲ ਕੇ ਕਰਦੇ ਸਨ। ਘਟਨਾ ਵਾਲੇ ਦਿਨ ਉਹ ਇੱਕੋ ਦੋਪਹੀਆ ਵਾਹਨ ‘ਤੇ ਸਵਾਰ ਹੋ ਕੇ ਰੇਲਵੇ ਲਾਈਨ ਤੱਕ ਪਹੁੰਚੇ ਅਤੇ ਇੱਕ-ਦੂਜੇ ਦਾ ਹੱਥ ਫੜ ਕੇ ਟ੍ਰੇਨ ਅੱਗੇ ਛਾਲ ਮਾਰ ਦਿੱਤੀ। ਚਸ਼ਮਦੀਦਾਂ ਅਨੁਸਾਰ ਇਹ ਦ੍ਰਿਸ਼ ਬੇਹੱਦ ਦਰਦਨਾਕ ਸੀ। ਦੋਵਾਂ ਭਰਾਵਾਂ ਦਾ ਵਿਆਹ ਸਕੀਆਂ ਭੈਣਾਂ ਨਾਲ ਹੋਇਆ ਸੀ। ਉਨ੍ਹਾਂ ਦੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਪਤਨੀਆਂ ਤੇ ਇੱਕ-ਇੱਕ ਛੋਟੀ ਬੱਚੀ ਹੈ। ਇਸ ਘਟਨਾ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

05/08/2026
Load More
Tags: #barnalanews#malwanews #newsupdate #dailyupdate#punjabnews
Previous Post

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

Next Post

ਨੌਜਵਾਨ ਵਰਗ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਨ-ਧਰੁਵ ਮਿੱਤਲ

Nirmal Pandori

Nirmal Pandori

Related Posts

“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ
ਪੰਜਾਬ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

by Nirmal Pandori
05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ
ਪੰਜਾਬ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

by Nirmal Pandori
05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ
ਪੰਜਾਬ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

by Nirmal Pandori
05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ
ਪੰਜਾਬ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

by Nirmal Pandori
05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!
ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

by Nirmal Pandori
05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

by Nirmal Pandori
05/08/2026
Load More
Next Post
ਨੌਜਵਾਨ ਵਰਗ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਨ-ਧਰੁਵ ਮਿੱਤਲ

ਨੌਜਵਾਨ ਵਰਗ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਨ-ਧਰੁਵ ਮਿੱਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend