Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਨੇ ਕਿਵੇਂ ਕਾਬੂ ਕੀਤਾ ਪਠਾਣਮਾਜਰਾ…ਐਸਐਸਪੀ ਨੇ ਦੱਸੀ ਸਾਰੀ ਯੋਜਨਾ

- ਅੱਜ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

Nirmal Pandori by Nirmal Pandori
03/25/2026
in ਪੰਜਾਬ
Reading Time: 1 min read
A A
0
ਪੁਲਿਸ ਨੇ ਕਿਵੇਂ ਕਾਬੂ ਕੀਤਾ ਪਠਾਣਮਾਜਰਾ…ਐਸਐਸਪੀ ਨੇ ਦੱਸੀ ਸਾਰੀ ਯੋਜਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ , ਮਾਰਚ 25 , Gee98 News service-

-ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਫਰਾਰ ਚੱਲੇ ਆ ਰਹੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਵਿਧਾਇਕ ਪਠਾਣਮਾਜਰਾ ਦੇ ਖ਼ਿਲਾਫ਼ ਬਲਾਤਕਾਰ ਸਬੰਧੀ ਕੇਸ ਦਰਜ ਹੈ ਜਿਸ ਵਿੱਚ ਉਸਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਉਸ ਦੇ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਪੰਜਾਬ ਪੁਲਿਸ ਨੇ ਹਰਮੀਤ ਸਿੰਘ ਪਠਾਣਮਾਜਰਾ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ ਪ੍ਰੰਤੂ ਉਹ ਪੁਲਿਸ ਹਿਰਾਸਤ ਵਿੱਚੋਂ ਚਕਮਾ ਦੇ ਕੇ ਫਰਾਰ ਹੋ ਗਿਆ ਅਤੇ ਆਸਟਰੇਲੀਆ ਚਲਾ ਗਿਆ ਸੀ ਜਿੱਥੋਂ ਉਹ ਲਾਈਵ ਹੋ ਕੇ ਵਾਰ-ਵਾਰ ਪੰਜਾਬ ਸਰਕਾਰ ਦੇ ਖ਼ਿਲਾਫ਼ ਵੀਡੀਓ ਅਪਲੋਡ ਕਰਦਾ ਰਿਹਾ। ਹੁਣ ਪੰਜਾਬ ਪੁਲਿਸ ਨੇ ਦੱਸਿਆ ਕਿ ਮੰਗਲਵਾਰ ਦੇਰ ਰਾਤ ਪਠਾਣਮਾਜਰਾ ਦੇ ਮੱਧ ਪ੍ਰਦੇਸ਼ ਵਿੱਚ ਗਵਾਲੀਅਰ ਦੇ ਨੇੜੇ ਹੋਣ ਦੀ ਸੂਚਨਾ ਮਿਲੀ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਐਸਐਸਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ 5-6 ਟੀਮਾਂ ਪਠਾਣਮਾਜਰਾ ਦੇ ਮਗਰ ਲੱਗੀਆਂ ਹੋਈਆਂ ਸਨ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਦੀ ਕਾਫੀ ਸਮੇਂ ਤੋਂ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਹੁਣ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ‘ਚ ਪਠਾਣਮਾਜਰਾ ਸਮੇਤ ਤਿੰਨ ਜਣਿਆਂ ਨੂੰ ਕਾਬੂ ਕੀਤਾ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਦੋ ਦਿਨ ਦੇ ਲੰਬੇ ਆਪਰੇਸ਼ਨ ਤੋਂ ਬਾਅਦ ਪਠਾਣਮਾਜਰਾ ਦੀ ਗ੍ਰਿਫ਼ਤਾਰੀ ਹੋਈ ਹੈ। ਉਹਨਾਂ ਦੱਸਿਆ ਕਿ ਪਠਾਣਮਾਜਰਾ ਨੂੰ ਪਟਿਆਲਾ ਲਿਆਂਦਾ ਗਿਆ ਹੈ ਅਤੇ ਹੁਣ ਅਗਲੀ ਕਾਰਵਾਈ ਕੀਤੀ ਜਾਵੇਗੀ ਜਿਸ ਤਹਿਤ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਠਾਣਮਾਜਰਾ ਦੇ ਵਕੀਲਾਂ ਨੇ ਸੁਪਰੀਮ ਕੋਰਟ ਦੇ ਵਿੱਚ ਇੱਕ ਪਟੀਸ਼ਨ ਵੀ ਦਾਇਰ ਕੀਤੀ ਹੋਈ ਜਿਸ ਦੀ ਸੁਣਵਾਈ ਅੱਜ 25 ਮਾਰਚ ਨੂੰ ਹੀ ਹੈ। ਸੂਤਰਾਂ ਅਨੁਸਾਰ ਪਠਾਣਮਾਜਰਾ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਦਿੱਲੀ ਹੀ ਆ ਰਿਹਾ ਸੀ ਤਾਂ ਰਸਤੇ ਵਿੱਚ ਪੰਜਾਬ ਪੁਲਿਸ ਦੀ ਟੀਮ ਨੇ ਦਬੋਚ ਲਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

05/08/2026
Load More
Tags: #barnalanews#malwanews #newsupdate #dailyupdate#punjabnews
Previous Post

ਵੱਡੀ ਖ਼ਬਰ….ਬਰਨਾਲਾ ਦੇ ਨਗਰ ਸੁਧਾਰ ਟਰੱਸਟ ਦੀ ਜਗ੍ਹਾ ਅਤੇ ਪੁੱਡਾ ਮਾਰਕੀਟ ਵਿੱਚੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਦਰੱਖਤ ਪੁੱਟਣ ਵਾਲੇ ਫਸਣਗੇ

Next Post

ਨਸ਼ਾਖੋਰੀ ਤੇ ਤਸਕਰੀ ਰੋਕਣ ਲਈ ਆਮ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ- DIG ਪਟਿਆਲਾ ਰੇਂਜ

Nirmal Pandori

Nirmal Pandori

Related Posts

“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ
ਪੰਜਾਬ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

by Nirmal Pandori
05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ
ਪੰਜਾਬ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

by Nirmal Pandori
05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ
ਪੰਜਾਬ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

by Nirmal Pandori
05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ
ਪੰਜਾਬ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

by Nirmal Pandori
05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!
ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

by Nirmal Pandori
05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

by Nirmal Pandori
05/08/2026
Load More
Next Post
ਨਸ਼ਾਖੋਰੀ ਤੇ ਤਸਕਰੀ ਰੋਕਣ ਲਈ ਆਮ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ- DIG ਪਟਿਆਲਾ ਰੇਂਜ

ਨਸ਼ਾਖੋਰੀ ਤੇ ਤਸਕਰੀ ਰੋਕਣ ਲਈ ਆਮ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ- DIG ਪਟਿਆਲਾ ਰੇਂਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend