Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੰਦਭਾਗੀ ਖ਼ਬਰ …ਹਥੌੜੇ ਮਾਰ ਕੇ ਤੋੜ ਦਿੱਤਾ ਡਾ. ਭੀਮ ਰਾਓ ਅੰਬੇਡਕਰ ਦਾ ਬੁੱਤ

- ਖਾਲਿਸਤਾਨੀ ਪੱਖੀ ਪੰਨੂ ਨੇ ਬੁੱਤ ਤੋੜਨ ਦੀ ਵੀਡੀਓ ਕੀਤੀ ਵਾਇਰਲ

Nirmal Pandori by Nirmal Pandori
03/31/2026
in ਪੰਜਾਬ
Reading Time: 1 min read
A A
0
ਮੰਦਭਾਗੀ ਖ਼ਬਰ …ਹਥੌੜੇ ਮਾਰ ਕੇ ਤੋੜ ਦਿੱਤਾ ਡਾ. ਭੀਮ ਰਾਓ ਅੰਬੇਡਕਰ ਦਾ ਬੁੱਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,31 ਮਾਰਚ Gee98 news service-

-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੇ ਇੱਕ ਪਿੰਡ ਵਿੱਚ ਲੱਗੇ ਬੁੱਤ ਨੂੰ ਹਥੌੜੇ ਮਾਰ ਕੇ ਤੋੜਨ ਦੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਡਾਕਟਰ ਅੰਬੇਡਕਰ ਦੇ ਬੁੱਤ ਨੂੰ ਹਥੌੜੇ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਤੋੜਿਆ ਗਿਆ। ਇਸ ਮੰਦਭਾਗੀ ਘਟਨਾ ਦਾ ਇੱਕ ਦੂਜਾ ਪੱਖ ਇਹ ਵੀ ਸਾਹਮਣੇ ਆਇਆ ਕਿ ਵਿਦੇਸ਼ ਬੈਠੇ ਖਾਲਿਸਤਾਨੀ ਪੱਖੀ ਗੁਰਪਤਵੰਤ ਸਿੰਘ ਪੰਨੂ ਨੇ ਡਾਕਟਰ ਅੰਬੇਡਕਰ ਦਾ ਇਹ ਬੁੱਤ ਤੋੜਨ ਦੀ ਵੀਡੀਓ ਵੀ ਵਾਇਰਲ ਕੀਤੀ ਹੈ। ਇਸ ਵੀਡੀਓ ਦੇ ਖਿਲਾਫ ਪੰਨੂ ਭਾਰਤ, ਡਾਕਟਰ ਅੰਬੇਡਕਰ ਅਤੇ ਬ੍ਰਾਹਮਣ ਸਮਾਜ ਦੇ ਖ਼ਿਲਾਫ਼ ਬੋਲ ਰਿਹਾ ਹੈ। ਇਹ ਘਟਨਾ ਮੰਗਲਵਾਰ ਸਵੇਰੇ ਵਾਪਰੀ ਜਿਸ ਦਾ ਪਤਾ ਲੱਗਣ ਤੋਂ ਬਾਅਦ ਸਾਰਾ ਪਿੰਡ ਮੌਕੇ ‘ਤੇ ਇਕੱਠਾ ਹੋਇਆ। ਪਿੰਡ ਦੇ ਸਰਪੰਚ ਸ਼ਿੰਗਾਰਾ ਰਾਮ ਨੇ ਕਿਹਾ ਕਿ ਇਹ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਮਾਹੌਲ ਖਰਾਬ ਕਰਨ ਦੀ ਕੋਝੀ ਕੋਸ਼ਿਸ਼ ਹੈ ਅਤੇ ਇਸ ਦੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸਰਪੰਚ ਸ਼ਿੰਗਾਰਾ ਰਾਮ ਨੇ ਦੱਸਿਆ ਕਿ ਡਾਕਟਰ ਅੰਬੇਡਕਰ ਦੇ ਬੁੱਤ ਨੂੰ ਹਥੌੜੇ ਨਾਲ ਤੋੜਿਆ ਗਿਆ ਹੈ ਅਤੇ ਆਸ ਪਾਸ ਲੱਗੇ ਸ਼ੀਸ਼ੇ ਵੀ ਭੰਨ ਦਿੱਤੇ ਗਏ ਹਨ। ਸਰਪੰਚ ਨੇ ਦੱਸਿਆ ਕਿ ਡਾਕਟਰ ਅੰਬੇਡਕਰ ਦੇ ਇਸ ਬੁੱਤ ਨੂੰ ਪਹਿਲਾਂ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਤੋਂ ਬਾਅਦ ਪੰਚਾਇਤ ਨੇ ਇਸ ਦੇ ਚਾਰੇ ਪਾਸੇ ਸ਼ੀਸ਼ੇ ਲਗਾ ਦਿੱਤੇ ਸਨ।

                                                     ਇਸ ਮੰਦਭਾਗੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਮੌਕੇ ‘ਤੇ ਪੁੱਜੇ ਤੇ ਪਿੰਡ ਵਾਲਿਆਂ ਨੂੰ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ‌ ਬਸਪਾ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਜੇਕਰ 72 ਘੰਟਿਆਂ ਦੇ ਅੰਦਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਬਸਪਾ ਡੀਐਸਪੀ ਦਫ਼ਤਰ ਸਾਹਮਣੇ ਪੱਕਾ ਮੋਰਚਾ ਲਗਾਏਗੀ। ਉਹਨਾਂ ਕਿਹਾ ਕਿ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਕਿਉਂਕਿ ਪੰਜਾਬ ‘ਚ ਨੌਵੀਂ ਵਾਰ ਡਾਕਟਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੀ ਗਈ ਹੈ। ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਘਟਨਾਵਾਂ ਪੂਰੇ ਪੰਜਾਬ ‘ਚ ਵਾਪਰ ਰਹੀਆਂ ਹਨ ਜੋ ਪੰਜਾਬ ਸਰਕਾਰ ਦੀ ਅਸਫ਼ਲਤਾ ਨੂੰ ਦਰਸਾਉਂਦੀਆਂ ਹਨ। ‌ ਭਾਜਪਾ ਨੇਤਾ ਸੀਤਲ ਅੰਗਰਾਲ ਨੇ ਕਿਹਾ ਕਿ ਵਿਦੇਸ਼ ਬੈਠਾ ਗੁਰਪਤਵੰਤ ਪੰਨੂੰ ਸੋਸ਼ਲ ਮੀਡੀਆ ਰਾਹੀਂ ਦਲਿਤ ਸਮਾਜ ਨੂੰ ਲਲਕਾਰ ਰਿਹਾ ਹੈ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਪ੍ਰਤੀ ਵੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰ ਰਿਹਾ ਹੈ, ਜੋ ਹਿੰਦੂ ਸਿੱਖ ਏਕਤਾ ਨੂੰ ਤੋੜਨ ਦੀ ਕੋਝੀ ਸਾਜਿਸ਼ ਹੈ।

Gee98 Ads

ਫੋਟੋ ਕੈਪਸ਼ਨ-ਡਾਕਟਰ ਭੀਮ ਰਾਓ ਅੰਬੇਡਕਰ ਦੀ ਤਸਵੀਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਦਾ ਡੰਡਾ…ਕੋਰਟ ਅਬਜ਼ਰਵਰ ਕਰਨਗੇ ਵੋਟਿੰਗ ਦੀ ਨਿਗਰਾਨੀ

05/26/2026
… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

05/25/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

05/25/2026
Load More
Tags: #barnalanews#malwanews #newsupdate #dailyupdate#punjabnews
Previous Post

ਮੋਬਾਇਲ ਕੰਪਨੀ ਵਾਂਗ ਬਦਲੀ ਜਾਵੇਗੀ ਬੈਂਕ….ਬੈਂਕ ਬਦਲੀ ਕਰਨ ਮੌਕੇ ਨਹੀਂ ਬਦਲੇਗਾ ਤੁਹਾਡਾ ਖਾਤਾ ਨੰਬਰ

Next Post

ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਦਾ ਪਿਤਾ ਇੱਕ ਕਰੋੜ ਦੀ ਫਿਰੌਤੀ ਮਾਮਲੇ ‘ਚ ਗ੍ਰਿਫ਼ਤਾਰ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਦਾ ਡੰਡਾ…ਕੋਰਟ ਅਬਜ਼ਰਵਰ ਕਰਨਗੇ ਵੋਟਿੰਗ ਦੀ ਨਿਗਰਾਨੀ

by Nirmal Pandori
05/26/2026
… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ
ਪੰਜਾਬ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

by Nirmal Pandori
05/25/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

by Nirmal Pandori
05/25/2026
ਅਮਰੀਕਾ ਜਾਣਾ ਚਾਹੁੰਦੇ ਹੋ…ਤਾਂ ਪੜ੍ਹੋ ਇਹ ਖ਼ਬਰ…ਅਮਰੀਕਾ ‘ਚ ਕੁਝ ਲੋਕਾਂ ਦੀ ਐਂਟਰੀ ਹੋ ਗਈ ਬੰਦ
ਪੰਜਾਬ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

by Nirmal Pandori
05/25/2026
ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ
ਪੰਜਾਬ

ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ

by Nirmal Pandori
05/24/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਨਿਗਮ ਚੋਣਾਂ : ਹਾਈਕੋਰਟ ਵੱਲੋਂ ਪੋਲਿੰਗ ਬੂਥਾਂ ‘ਤੇ ਅੰਦਰ-ਬਾਹਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ

by Nirmal Pandori
05/22/2026
Load More
Next Post
ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਦਾ ਪਿਤਾ ਇੱਕ ਕਰੋੜ ਦੀ ਫਿਰੌਤੀ ਮਾਮਲੇ ‘ਚ ਗ੍ਰਿਫ਼ਤਾਰ

ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਦਾ ਪਿਤਾ ਇੱਕ ਕਰੋੜ ਦੀ ਫਿਰੌਤੀ ਮਾਮਲੇ 'ਚ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਦਾ ਡੰਡਾ…ਕੋਰਟ ਅਬਜ਼ਰਵਰ ਕਰਨਗੇ ਵੋਟਿੰਗ ਦੀ ਨਿਗਰਾਨੀ

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend