Skip to main content

Gee 98News

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬਰਨਾਲਾ 16 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਸ਼ਹਿਰ ਦੇ ਤਿੰਨ ਵੱਡੇ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸਮੁੱਚੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਦੂਜੇ ਪਾਸੇ ਜ਼ਿਲ੍ਹੇ ਦੇ ਪੁਲਿਸ ਮੁਖੀ ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੀਆਂ ਧਮਕੀਆਂ ਅਕਸਰ ਅਫ਼ਵਾਹਾਂ ਹੀ ਨਿਕਲਦੀਆਂ ਹਨ ਇਸ ਲਈ ਇਹਨਾਂ ਅਫ਼ਵਾਹਾਂ ਨੂੰ ਅੱਗੇ ਫੈਲਾਉਣ ਤੋਂ ਗ਼ੁਰੇਜ਼ ਕੀਤਾ ਜਾਵੇ ਅਤੇ ਸਾਵਧਾਨੀ ਅਤੇ ਜ਼ਿੰਮੇਵਾਰੀ ਤੋਂ ਕੰਮ ਲਿਆ ਜਾਵੇ। ਉਹਨਾਂ ਕਿਹਾ ਕਿ ਫਿਰ ਵੀ ਬਰਨਾਲਾ ਪੁਲਿਸ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸਕੂਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬਰਨਾਲਾ ਜ਼ਿਲ੍ਹੇ ਦੇ ਮਸ਼ਹੂਰ ਟੰਡਨ ਇੰਟਰਨੈਸ਼ਨਲ ਸਕੂਲ, ਵਾਈਐਸ ਗਰੁੱਪ ਅਤੇ ਆਰੀਆ ਭੱਟ ਗਰੁੱਪ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਦਾ ਉਸ ਵੇਲੇ ਪਤਾ ਲੱਗਿਆ ਜਦੋਂ ਟੰਡਨ ਇੰਟਰਨੈਸ਼ਨਲ ਸਕੂਲ ਦੇ ਐਮਡੀ ਸ੍ਰੀ ਸ਼ਿਵ ਸਿੰਗਲਾ ਨੇ ਆਪਣੇ ਸਕੂਲ ਦੀ ਅਧਿਕਾਰਤ ਮੇਲ ਖੋਲੀ ਤਾਂ ਉਹਨਾਂ ਵੇਖਿਆ ਕਿ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਇਹ ਧਮਕੀ ਵਾਈਐਸ ਗਰੁੱਪ ਅਤੇ ਆਰੀਆ ਭੱਟ ਗਰੁੱਪ ਨੂੰ ਵੀ ਭੇਜੀ ਗਈ ਹੈ। ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ ਜਿਸ ਤੋਂ ਬਾਅਦ ਪੁਲਿਸ ਪਾਰਟੀਆਂ ਸਬੰਧਿਤ ਸਕੂਲਾਂ ਵਿੱਚ ਪੁੱਜੀਆਂ। ਜ਼ਿਲ੍ਹਾ ਪੁਲਿਸ “ਧਮਕੀ ਸਰੋਤ” ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।

error: Content is protected !!