Skip to main content

Gee 98News

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਬਰਨਾਲਾ,20 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-

-ਵਿਦਿਆ ਤੇ ਖੇਡਾਂ ਦੇ ਖੇਤਰ ਵਿੱਚ ਇਲਾਕੇ ਦੀ ਨਾਮਵਰ ਸੰਸਥਾ ਗੁਰਪ੍ਰੀਤ ਹੋਲੀਹਾਰਟ ਪਬਲਿਕ ਸਕੂਲ ਮਹਿਲ ਕਲਾਂ ਨੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰਾਨਾ ਪਹੁੰਚ ਦਾ ਵਿਸਥਾਰ ਕਰਦੇ ਹੋਏ ਵਿਦਿਆਰਥੀਆਂ ਤੇ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕਰਨ ਲਈ ਇੱਕ ਪ੍ਰਭਾਵਸ਼ਾਲੀ ਸਾਈਕਲਿੰਗ ਅਤੇ ਮੈਰਾਥਨ ਦੌੜ ਦਾ ਆਯੋਜਨ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਗੋਇਲ ਦੀ ਸੁਚੱਜੀ ਅਗਵਾਈ ਹੇਠ ਮਹਿਲ ਕਲਾਂ ਦੇ ਬੱਸ ਸਟੈਂਡ ਤੋਂ ਸ਼ੁਰੂ ਹੋਈ ਇਸ ਸਾਈਕਲਿੰਗ ਅਤੇ ਮੈਰਾਥਨ ਦੌੜ ਵਿੱਚ ਸਕੂਲ ਦੇ ਵਿਦਿਆਰਥੀਆਂ ਤੋਂ ਇਲਾਵਾ ਮਾਪਿਆਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੇ ਵੀ ਭਾਗ ਲਿਆ। ਇਸ ਮੌਕੇ ਪ੍ਰਸ਼ਾਸਨ ਵੱਲੋਂ ਸ੍ਰੀਮਤੀ ਕ੍ਰਿਤਿਕਾ ਗੋਇਲ ਐਸਡੀਐਮ ਮਹਿਲ ਕਲਾਂ, ਸ੍ਰੀ ਆਯੂਸ਼ ਗੋਇਲ ਐਸਡੀਐਮ ਤਪਾ ਅਤੇ ਸਬ ਡਵੀਜ਼ਨ ਮਹਿਲ ਕਲਾਂ ਦੇ ਡੀਐਸਪੀ ਜਸਪਾਲ ਸਿੰਘ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਮਹਿਲ ਕਲਾਂ ਦੇ ਬੱਸ ਅੱਡੇ ਤੋਂ ਸ਼ੁਰੂ ਹੋਈ ਇਹ ਸਾਈਕਲਿੰਗ ਅਤੇ ਮੈਰਾਥਨ ਮਹਿਲ ਕਲਾਂ ਪਿੰਡ ਦਾ ਚੱਕਰ ਲਗਾ ਕੇ ਗੁਰਪ੍ਰੀਤ ਹੋਲੀ ਹਾਰਟ ਦੇ ਵਿਹੜੇ ਸਮਾਪਤ ਹੋਈ ਜਿੱਥੇ ਇੱਕ ਪ੍ਰਭਾਵਸ਼ਾਲੀ ਸਮਾਗਮ ‘ਚ ਵਿਦਿਆਰਥੀਆਂ, ਅਧਿਆਪਕਾਂ ਇਲਾਕੇ ਦੇ ਮੋਹਤਬਰ ਵਿਅਕਤੀਆਂ ਸਮੇਤ ਪ੍ਰਸ਼ਾਸ਼ਨਿਕ ਅਧਿਕਾਰੀਆਂ ਦਾ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਸ਼ਾਨਦਾਰ ਸਨਮਾਨ ਕੀਤਾ ਗਿਆ। ਸਕੂਲ ਦੇ ਇਸ ਉਦਮ ਦੀ ਸ਼ਲਾਘਾ ਕਰਦੇ ਹੋਏ ਸ੍ਰੀਮਤੀ ਕ੍ਰਿਤਿਕਾ ਗੋਇਲ ਐਸਡੀਐਮ ਮਹਿਲ ਕਲਾਂ, ਸ੍ਰੀ ਆਯੂਸ਼ ਗੋਇਲ ਐਸਡੀਐਮ ਤਪਾ ਅਤੇ ਸਬ ਡਵੀਜ਼ਨ ਮਹਿਲ ਕਲਾਂ ਦੇ ਡੀਐਸਪੀ ਜਸਪਾਲ ਸਿੰਘ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਨਸ਼ਿਆਂ ਦੀ ਭਿਆਨਕ ਅਲਾਮਤ ਤੋਂ ਆਪਣੇ ਬੱਚਿਆਂ ਨੂੰ ਬਚਾਉਣ ਲਈ ਅਜਿਹੇ ਯਤਨਾਂ ਦੀ ਲੋੜ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਗੁਰਪ੍ਰੀਤ ਹੋਲੀਹਾਰਟ ਸਕੂਲ ਜਿੱਥੇ ਖੇਡਾਂ ਅਤੇ ਵਿਦਿਆ ਦੇ ਖੇਤਰ ਵਿੱਚ ਮੱਲਾਂ ਮਾਰ ਰਿਹਾ ਹੈ ਉੱਥੇ ਹੀ ਸਕੂਲ ਦੀ ਸਮਾਜ ਪ੍ਰਤੀ ਜਿੰਮੇਵਾਰਾਨਾ ਸੋਚ ਸ਼ਲਾਘਾਯੋਗ ਹੈ। ਇਸ ਮੌਕੇ ਸਕੂਲ ਦੇ ਐਮਡੀ ਸੁਸ਼ੀਲ ਗੋਇਲ ਨੇ ਕਿਹਾ ਕਿ ਵਿਦਿਆ ਤੇ ਖੇਡਾਂ ਦੇ ਖੇਤਰ ‘ਚ ਬੱਚਿਆਂ ਨੂੰ ਉਸਾਰੂ ਮਾਹੌਲ ਦੇਣ ਦੇ ਨਾਲ ਨਾਲ ਵਿਦਿਆਰਥੀਆਂ ਲਈ ਨੈਤਿਕ ਸਿੱਖਿਆ ਦਾ ਦੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਤਾਂ ਜੋ ਵਿਦਿਆਰਥੀ ਇੱਕ ਜ਼ਿੰਮੇਵਾਰ ਨਾਗਰਿਕ ਬਣ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਚੇਅਰਮੈਨ ਅਜੇ ਜਿੰਦਲ, ਡਾਇਰੈਕਟਰ ਰਾਕੇਸ਼ ਬਾਂਸਲ, ਪ੍ਰਿੰਸੀਪਲ ਗੀਤਿਕਾ ਸ਼ਰਮਾ, ਵਾਈਸ ਪ੍ਰਿੰਸੀਪਲ ਪ੍ਰਦੀਪ ਕੌਰ ਸਮੇਤ ਸਮੁੱਚੇ ਅਧਿਆਪਕਾਂ ਨੇ ਨਸ਼ਿਆਂ ਦੇ ਖ਼ਿਲਾਫ਼ ਇਸ ਪ੍ਰਭਾਵਸ਼ਾਲੀ ਸਮਾਗਮ ਦੀ ਸਫਲਤਾ ਲਈ ਸ਼ਲਾਘਾਯੋਗ ਉਦਮ ਕੀਤਾ।

Gee98 Ads
error: Content is protected !!