Skip to main content

Gee 98News

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਚੰਡੀਗੜ੍ਹ,21 ਅਪ੍ਰੈਲ, Gee98 news service-

ਪੰਜਾਬ ਦੇ ਫਗਵਾੜਾ ਪੁਲਿਸ ਕੁਆਰਟਰਾਂ ਵਿੱਚ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਲੱਗਣ ਕਾਰਨ ਡੀਐਸਪੀ ਦੀ ਮੌਤ ਹੋ ਗਈ ਹੈ। ਮ੍ਰਿਤਕ ਡੀਐਸਪੀ ਦੀ ਪਛਾਣ 55 ਸਾਲਾ ਯੋਗੇਸ਼ ਸ਼ਰਮਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ 7:30 ਵਜੇ, ਆਪਣੀ ਸਰਵਿਸ ਰਿਵਾਲਵਰ ਸਾਫ਼ ਕਰਦੇ ਸਮੇਂ ਉਸਦੀ ਛਾਤੀ ਵਿੱਚ ਗੋਲੀ ਲੱਗ ਗਈ ਸੀ। ਐਂਟੀ-ਨਾਰਕੋਟਿਕਸ ਟਾਸਕ ਫੋਰਸ ਤੋਂ ਉਸਨੂੰ ਤਿੰਨ ਦਿਨ ਪਹਿਲਾਂ ਬਿਊਰੋ ਆਫ਼ ਇਨਵੈਸਟੀਗੇਸ਼ਨ, ਚੰਡੀਗੜ੍ਹ ਵਿੱਚ ਤਬਾਦਲਾ ਹੋਇਆ ਸੀ।ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਐਸਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!