Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

- ਸ਼ਹਿਰ ਦੇ ਇੱਜ਼ਤਦਾਰ ਲੋਕ ਹੋਟਲਾਂ ਵਾਲਿਆਂ ਦੇ ਖ਼ਿਲਾਫ਼ ਮੈਦਾਨ 'ਚ ਨਿੱਤਰੇ

Nirmal Pandori by Nirmal Pandori
04/21/2026
in ਬਰਨਾਲਾ ਆਸ-ਪਾਸ
Reading Time: 1 min read
A A
0
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,21 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-

–ਬਰਨਾਲਾ ਪੁਲਿਸ ਵੱਲੋਂ ਅੱਜ ਮੰਗਲਵਾਰ ਬੱਸ ਸਟੈਂਡ ਦੇ ਸਾਹਮਣੇ ਇੱਕ ਗਲੀ ਵਿੱਚ ਚੱਲ ਰਹੇ ਹੋਟਲ ‘ਤੇ ਕੀਤੀ ਛਾਪਾਮਾਰੀ ਤੋਂ ਬਾਅਦ ਜੋ ਕੁਝ ਸਾਹਮਣੇ ਆਇਆ, ਉਸਨੇ ਸਪੱਸ਼ਟ ਕਰ ਦਿੱਤਾ ਹੈ ਕਿ ਬਰਨਾਲਾ ‘ਚ ਕੁਝ ਹੋਟਲਾਂ ਵਿੱਚ ਲੋਕਾਂ ਨੂੰ ਰਿਹਾਇਸ਼ ਅਤੇ ਖਾਣਾ ਪਰੋਸਣ ਦੇ ਨਾਂ ‘ਤੇ ਸ਼ਰੇਆਮ ਜਿਸਮ ਪਰੋਸਿਆ ਜਾ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਲੋਕਾਂ ਨੇ ਇਸ ਸਬੰਧੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਿਕਾਇਤਾਂ ਵੀ ਕੀਤੀਆਂ ਪਰੰਤੂ ਸ਼ਹਿਰ ਦੇ ਕੁਝ ਹੋਟਲਾਂ ਦੇ ਕਮਰਿਆਂ ‘ਚ ਹੋ ਰਿਹਾ ਇਹ ਕੰਜਰਖਾਨੇ ਦਾ ਖੇਡ ਖਤਮ ਹੋਣ ਦੀ ਬਜਾਏ ਹੋਰ ਵੱਧ ਫੁੱਲ ਰਿਹਾ ਹੈ।‌ ਸਥਾਨਕ ਬੱਸ ਸਟੈਂਡ ਦੇ ਸਾਹਮਣੇ ਹੋਟਲ B TOWN ‘ਚ ਸਿਟੀ ਪੁਲਿਸ ਵੱਲੋਂ ਐਸਐਚਓ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਰੇਡ ਕਰਕੇ 10 ਜੋੜਿਆ ਨੂੰ ਮੌਕੇ ‘ਤੇ ਕਾਬੂ ਕੀਤਾ ਗਿਆ ਜੋ ਇਸ ਗੱਲ ਦੀ ਮਿਸਾਲ ਹੈ ਕਿ ਵੱਡੀ ਗਿਣਤੀ ਵਿੱਚ ਆਸ਼ਿਕ ਭਾਅ ਜੀ ਇਹਨਾਂ ਹੋਟਲਾਂ ‘ਚ ਆਪਣੇ ਜਿਸਮਾਂ ਦੀ ਭੁੱਖ ਮਿਟਾਉਣ ਲਈ ਆਉਂਦੇ ਹਨ ਜਿੱਥੇ ਹੋਟਲਾਂ ਵਾਲਿਆਂ ਵੱਲੋਂ ਇਹਨਾਂ ਜੋੜਿਆਂ ਨੂੰ 800 ਤੋਂ ਲੈ ਕੇ 1000 ਰੁਪਏ ਤੱਕ ਪ੍ਰਤੀ ਘੰਟਾ ਕਮਰੇ ਮੁਹਈਆ ਕਰਵਾਏ ਜਾਂਦੇ ਹਨ। ਹੋਟਲ B TOWN ਇਸ ਤੋਂ ਪਹਿਲਾਂ ਵੀ ਚਰਚਾ ਵਿੱਚ ਰਿਹਾ ਹੈ ਜਦੋਂ ਇੱਕ ਮੁੰਡਾ ਆਪਣੀ ਦੋਸਤ ਕੁੜੀ ਨੂੰ ਵਰਗਲਾ ਕੇ ਹੋਟਲ ‘ਚ ਲੈ ਕੇ ਆਇਆ ਤੇ ਰਾਤ ਭਰ ਸਬੰਧ ਬਣਾਉਣ ਤੋਂ ਬਾਅਦ ਸਵੇਰ ਵੇਲੇ ਉਸਨੂੰ ਹੋਟਲ ਦੇ ਕਮਰੇ ਵਿੱਚ ਹੀ ਛੱਡ ਕੇ ਦੌੜ ਗਿਆ ਜਿਸ ਤੋਂ ਬਾਅਦ ਕੁੜੀ ਨੇ ਪੁਲਿਸ ਨੂੰ ਰਿਪੋਰਟ ਦਰਜ ਕਰਵਾਈ ਅਤੇ ਸਬੰਧਤ ਲੜਕੇ ਦੇ ਖ਼ਿਲਾਫ਼ ਪੁਲਿਸ ਨੇ ਮੁਕੱਦਮਾ ਵੀ ਦਰਜ ਕੀਤਾ ਸੀ ਅਤੇ ਇਸ ਮਾਮਲੇ ‘ਚ ਹੋਟਲ ਦੇ ਇੱਕ ਕਰਮਚਾਰੀ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ ਪਰੰਤੂ ਇਸ ਦੇ ਬਾਵਜੂਦ ਹੋਟਲ B TOWN ਨੇ ਜਿਸਮਾਂ ਦੀ ਇਹ ਖੇਡ ਬੰਦ ਨਹੀਂ ਕੀਤੀ ਜੋ ਸ਼ਰੇਆਮ ਚੱਲ ਰਹੀ ਸੀ ਜਿਸ ਤੋਂ ਅੱਕ ਕੇ ਆਖ਼ਰ ਹੋਟਲ ਵਾਲੀ ਗਲੀ ‘ਚ ਰਹਿ ਰਹੇ ਇੱਜ਼ਤਦਾਰ ਲੋਕਾਂ ਨੇ ਹੋਟਲ ਦੇ ਇਸ ਸਮਾਜ ਵਿਰੋਧੀ ਕਾਰਨਾਮੇ ਦੇ ਖ਼ਿਲਾਫ਼ ਖੁਦ ਹੀ ਝੰਡਾ ਚੁੱਕ ਲਿਆ। ਹੋਟਲ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਆਉਂਦੇ ਮੁੰਡੇ ਕੁੜੀਆਂ ਦੀਆਂ ਗ਼ੈਰ ਸਮਾਜਿਕ ਗਤੀਵਿਧੀਆਂ ਤੋਂ ਔਖੇ ਹੋਟਲ ਦੇ ਆਸ ਪਾਸ ਰਹਿੰਦੇ ਲੋਕਾਂ ਨੇ ਮੰਗਲਵਾਰ ਜਦ ਵੇਖਿਆ ਕਿ ਵੱਡੀ ਗਿਣਤੀ ‘ਚ ਮੁੰਡੇ ਕੁੜੀਆਂ ਹੋਟਲ ਦੇ ਕਮਰਿਆਂ ਵਿੱਚ ਆਏ ਹੋਏ ਹਨ ਤਾਂ ਲੋਕਾਂ ਨੇ ਪੁਲਿਸ ਨੂੰ 112 ਨੰਬਰ ‘ਤੇ ਫੋਨ ਕਰਕੇ ਇਸ ਦੀ ਸੂਚਨਾ ਦਿੱਤੀ ਜਿਸ ਤੋਂ ਬਾਅਦ ਐਸਐਚਓ ਸਿਟੀ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਪੁੱਜੀ, ਜਿਸ ਨੇ 10 ਦੇ ਕਰੀਬ ਜੋੜਿਆਂ ਨੂੰ ਹੋਟਲ ‘ਚੋਂ ਕਾਬੂ ਕੀਤਾ ਤੇ ਆਪਣੇ ਨਾਲ ਲੈ ਗਈ। ‌

                                                           ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸਐਚਓ ਲਖਵਿੰਦਰ ਸਿੰਘ ਨੇ ਕਿਹਾ ਕਿ ਕਾਬੂ ਕੀਤੇ ਜੋੜਿਆ ਵਿੱਚੋ ਜੇਕਰ ਕੋਈ ਨਾਬਾਲਿਗ ਹੋਇਆ ਤਾਂ ਹੋਟਲ ਮਾਲਕਾਂ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇੱਥੇ ਇਹ ਵੀ ਦੱਸ ਦੇਈਏ ਕਿ ਮੰਗਲਵਾਰ ਸਵੇਰੇ ਜਦ ਲੋਕਾਂ ਨੇ ਇਕੱਠੇ ਹੋ ਕੇ ਹੋਟਲ ਦੇ ਬਾਹਰ ਹੰਗਾਮਾ ਕੀਤਾ ਹੋਟਲ ਦੇ ਕਮਰਿਆਂ ਵਿੱਚ ਬੰਦ ਮੁੰਡੇ ਕੁੜੀਆਂ ਨੇ ਹੋਟਲ ਦੀ ਛੱਤ ਤੋਂ ਗਵਾਂਢੀ ਘਰਾਂ ਦੀਆਂ ਛੱਤਾਂ ‘ਤੇ ਚੜ ਕੇ ਭੱਜਣ ਦੀ ਕੋਸ਼ਿਸ਼ ਵੀ ਕੀਤੀ ਪ੍ਰੰਤੂ ਲੋਕਾਂ ਨੇ ਉਹਨਾਂ ਨੂੰ ਚਾਰੇ ਪਾਸੇ ਤੋਂ ਘੇਰਾ ਪਾ ਲਿਆ ਜਿਸ ਤੋਂ ਬਾਅਦ ਉਹਨਾਂ ਨੂੰ ਵਾਪਸ ਫੇਰ ਹੋਟਲ ਦੇ ਵਿੱਚ ਹੀ ਜਾਣਾ ਪਿਆ। ਇੱਥੇ ਇਹ ਵੀ ਦੱਸ ਦੇਈਏ ਕਿ ਸ਼ਹਿਰ ਦੇ ਹੋਟਲਾਂ ‘ਚ ਜਿਸਮ ਫਰੋਸ਼ੀ ਦੇ ਧੰਦੇ ਸਬੰਧੀ ਆਮ ਆਦਮੀ ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਪਿਛਲੇ ਲੰਬੇ ਸਮੇਂ ਤੋਂ ਝੰਡਾ ਚੁੱਕਿਆ ਹੋਇਆ ਹੈ ਜਿਸ ਨੇ ਇਹ ਮਾਮਲਾ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੇ ਧਿਆਨ ਵਿੱਚ ਵੀ ਲਿਆਂਦਾ ਅਤੇ ਆਪਣੇ ਸੀਨੀਅਰ ਆਗੂ ਦੇ ਕਹਿਣ ‘ਤੇ ਮੈਂਬਰ ਪਾਰਲੀਮੈਂਟ ਨੇ ਮੌਕੇ ‘ਤੇ ਸੀਨੀਅਰ ਅਧਿਕਾਰੀਆਂ ਨੂੰ ਇਸ ਸਬੰਧੀ ਫੋਨ ਵੀ ਕੀਤਾ ਪ੍ਰੰਤੂ ਸ਼ਹਿਰ ਦੇ ਹੋਟਲਾਂ ‘ਚ ਜਿਸਮ ਫਰੋਸ਼ੀ ਦਾ ਚੱਲ ਰਿਹਾ ਇਹ ਗੋਰਖ ਧੰਦਾ ਬੰਦ ਨਹੀਂ ਹੋਇਆ। ਮੰਗਲਵਾਰ ਬੱਸ ਸਟੈਂਡ ਦੇ ਸਾਹਮਣੇ ਗਲੀ ‘ਚ ਹੋਟਲ B TOWN ਵਿੱਚ ਛਾਪਾਮਾਰੀ ਦੀ ਘਟਨਾ ਨੇ ਸ਼ਹਿਰ ਦੇ ਇੱਜ਼ਤਦਾਰ ਲੋਕਾਂ ਦਾ ਸਿਰ ਸਰਮ ਨਾਲ ਨੀਵਾਂ ਹੀ ਕੀਤਾ ਹੈ। ਸ਼ਹਿਰ ਵਿੱਚ ਹੋ ਰਹੀਆਂ ਇਹਨਾਂ ਗ਼ੈਰ ਸਮਾਜਿਕ ਗਤੀਵਿਧੀਆਂ ਸਬੰਧੀ ਭਾਵੇਂ ਜ਼ਿਲ੍ਹੇ ਦੇ ਚੋਟੀ ਦੇ ਸਿਵਲ ਅਤੇ ਪੁਲਿਸ ਅਧਿਕਾਰੀ ਦੀ ਚੁੱਪ ‘ਤੇ ਕਿੰਤੂ ਪ੍ਰੰਤੂ ਹੋਣਾ ਸੁਭਾਵਿਕ ਹੀ ਹੈ ਪ੍ਰੰਤੂ ਸ਼ਹਿਰ ਦੇ ਜ਼ਿੰਮੇਵਾਰ ਸੱਤਾਧਾਰੀ ਆਗੂ ਵੀ ਲੋਕਾਂ ਦੇ ਸਵਾਲਾਂ ਤੋਂ ਬਚ ਨਹੀਂ ਸਕਦੇ ਕਿ ਜੇਕਰ ਅਧਿਕਾਰੀ ਕਿਸੇ ਗ਼ੈਰ ਸਮਾਜਿਕ ਸਰਗਰਮੀ ਨੂੰ ਰੋਕਣ ਵਿੱਚ ਅਸਫ਼ਲ ਰਹਿੰਦੇ ਹਨ ਤਾਂ ਸਿੱਧੇ ਤੌਰ ‘ਤੇ ਜ਼ਿੰਮੇਵਾਰੀ ਸਿਆਸੀ ਤੌਰ ‘ਤੇ ਵਿਚਰ ਰਹੇ ਸੱਤਾਧਾਰੀ ਆਗੂਆਂ ਦੀ ਹੀ ਬਣ ਜਾਂਦੀ ਹੈ ਕਿ ਉਹ ਲੋਕਾਂ ਦੀ ਮੰਗ ਅਨੁਸਾਰ ਆਪਣੇ ਆਲੇ ਦੁਆਲੇ ਦੇ ਸਮਾਜ ਅਤੇ ਸ਼ਹਿਰ ਨੂੰ ਹਰ ਪੱਖ ਤੋਂ ਸਾਫ਼ ਸੁਥਰਾ ਅਤੇ ਗ਼ੈਰਤਮੰਦ ਰੱਖਣ ਵਿੱਚ ਆਪਣੀ ਭੂਮਿਕਾ ਨਿਭਾਉਣ ਤਾਂ ਜੋ ਸ਼ਹਿਰ ਦੇ ਕੁਝ ਹੋਟਲਾਂ ‘ਚ ਸ਼ਰੇਆਮ ਖੇਡੇ ਜਾ ਰਹੇ ਇੱਜ਼ਤਾਂ ਦੇ ਖੇਡ ਨੂੰ ਰੋਕਿਆ ਜਾ ਸਕੇ, ਜਿਸ ਨਾਲ ਕਿਸ਼ੋਰ ਉਮਰ ਦੇ ਮੁੰਡੇ ਕੁੜੀਆਂ ਪ੍ਰਭਾਵਿਤ ਹੁੰਦੇ ਹਨ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

04/17/2026
Load More
Tags: #barnalanews#malwanews #newsupdate #dailyupdate#punjabnews
Previous Post

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

Nirmal Pandori

Nirmal Pandori

Related Posts

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!
ਬਰਨਾਲਾ ਆਸ-ਪਾਸ

ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!

by Nirmal Pandori
04/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Nirmal Pandori
04/16/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਬਰਨਾਲੇ ਦੀਆਂ ਬੀਬੀਆਂ 1000 ਰੁਪਏ ਵਾਲੀ ਯੋਜਨਾ ਦੇ ਪਾਇਲਟ ਪ੍ਰੋਜੈਕਟ ਤੋਂ ਬਾਹਰ…ਅਜੇ ਕਰਨੀ ਪਵੇਗੀ ਹੋਰ ਉਡੀਕ

by Nirmal Pandori
04/15/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend