Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

- ਅਸੀਂ ਡੱਬਾ ਬੰਦ ਮੋਬਾਇਲ ਹੀ ਲਵਾਂਗੇ...ਵਰਕਰਾਂ ਦੀ ਚਿਤਾਵਨੀ

Nirmal Pandori by Nirmal Pandori
04/22/2026
in ਬਰਨਾਲਾ ਆਸ-ਪਾਸ
Reading Time: 1 min read
A A
0
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-

-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਆਂਗਣਵਾੜੀ ਵਰਕਰਾਂ ਲਈ ਖਰੀਦੇ ਗਏ ਮੋਬਾਈਲ ਫੋਨ ਡੱਬਾ ਬੰਦ ਹਾਲਤ ਵਿੱਚ ਤੁਰੰਤ ਦਿੱਤੇ ਜਾਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਆਂਗਣਵਾੜੀ ਵਰਕਰਾਂ ਲਈ ਖਰੀਦੇ ਗਏ ਫ਼ੋਨ ਹੋਰ ਮੁਲਾਜ਼ਮਾਂ ਨੂੰ ਦੇ ਕੇ ਹੋਰ ਯੋਜਨਾਵਾਂ ਲਈ ਵਰਤੇ ਗਏ ਤਾਂ ਵਰਕਰਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ ਅਤੇ ਜਨਰਲ ਸਕੱਤਰ ਰੁਪਿੰਦਰ ਬਾਵਾ ਨੇ ਦੱਸਿਆ ਕਿ ਇਸ ਮਾਮਲੇ ‘ਚ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਇਸ ਗੱਲ ਦੀ ਜਾਣਕਾਰੀ ਮਿਲੀ ਹੈ ਕਿ ਆਂਗਣਵਾੜੀ ਵਰਕਰਾਂ ਲਈ ਮੋਬਾਇਲ ਫੋਨ ਖਰੀਦਣ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਪੂਰੀ ਰਕਮ ਦੇ ਦਿੱਤੀ ਗਈ ਹੈ ਅਤੇ ਹੁਣ ਕਈ ਸਾਲਾਂ ਬਾਅਦ ਆਂਗਣਵਾੜੀ ਵਰਕਰਾਂ ਨੂੰ ਦੇਣ ਲਈ ਮੋਬਾਇਲ ਫੋਨ ਖਰੀਦੇ ਗਏ ਹਨ ਅਤੇ ਇਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਕੋਲ ਪਹੁੰਚ ਚੁੱਕੇ ਹਨ ਪਰ ਅਜੇ ਤੱਕ ਆਂਗਣਵਾੜੀ ਵਰਕਰਾਂ ਨੂੰ ਇਹ ਮੋਬਾਈਲ ਫੋਨ ਨਹੀਂ ਦਿੱਤੇ ਗਏ। ਉਹਨਾਂ ਕਿਹਾ ਕਿ ਇਹ ਮੋਬਾਈਲ ਫੋਨ ਆਂਗਣਵਾੜੀ ਵਰਕਰਾਂ ਨੂੰ ਦੇਣ ਦੀ ਬਜਾਏ ਹੋਰ ਕੰਮਾਂ ਲਈ ਜਿਵੇਂ ਬੀਐਲਓ, ਡਰੱਗ ਸਰਵੇ ਆਦਿ ਲਈ ਹੋਰ ਮੁਲਾਜ਼ਮਾਂ ਨੂੰ ਕੁਝ ਮਹੀਨੇ ਲਈ ਦਿੱਤੇ ਜਾਣ ਦੀ ਯੋਜਨਾ ਬਣਾਈ ਜਾ ਰਹੀ ਹੈ ਜੋ ਕਿ ਗ਼ਲਤ ਹੈ। ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰ ਪਹਿਲਾਂ ਹੀ ਆਪਣੇ ਨਿੱਜੀ ਮੋਬਾਇਲ ਫੋਨਾਂ ਤੋਂ ਸਰਕਾਰ ਦੇ ਕਈ ਮਹੱਤਵਪੂਰਨ ਕੰਮ ਕਰ ਰਹੀਆਂ ਹਨ ਜਦਕਿ ਆਂਗਣਵਾੜੀ ਵਰਕਰਾਂ ਨੂੰ ਕੇਵਲ 153 ਰੁਪਏ ਮੋਬਾਇਲ ਭੱਤਾ ਦਿੱਤਾ ਜਾਂਦਾ ਜਿਸ ਨਾਲ ਰਿਚਾਰਜ ਕਰਨਾ ਵੀ ਮੁਸ਼ਕਿਲ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਹੋਰ ਨਵੀਆਂ ਯੋਜਨਾਵਾਂ ਤੇ ਕੰਮਾਂ ਲਈ ਆਂਗਨਵਾੜੀ ਵਰਕਰਾਂ ਤੋਂ ਡਿਊਟੀ ਲੈਣਾ ਚਾਹੁੰਦੀ ਹੈ ਤਾਂ ਖਰੀਦੇ ਹੋਏ ਮੋਬਾਈਲ ਡੱਬਾ ਬੰਦ ਹਾਲਤ ਵਿੱਚ ਤੁਰੰਤ ਵਰਕਰਾਂ ਨੂੰ ਦਿੱਤੇ ਜਾਣ, ਆਗੂਆਂ ਨੇ ਚੇਤਾਵਨੀ ਦਿੱਤੀ ਕਿ ਵਰਤੇ ਹੋਏ ਜਾਂ ਕਿਸੇ ਹੋਰ ਕੰਮ ਲਈ ਵਰਤੇ ਗਏ ਮੋਬਾਈਲ ਫੋਨ ਆਂਗਣਵਾੜੀ ਵਰਕਰ ਕਬੂਲ ਨਹੀਂ ਕਰਨਗੀਆਂ ਅਤੇ ਨਾ ਹੀ ਕੋਈ ਰਿਸੀਵਿੰਗ ਦੇਣਗੀਆਂ। ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੋਬਾਈਲ ਫੋਨ ਤੁਰੰਤ ਨਾ ਵੰਡੇ ਗਏ ਤਾਂ ਯੂਨੀਅਨ ਅਗਲੇ ਸੰਘਰਸ਼ ਦਾ ਐਲਾਨ ਕਰਨ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ਰਜਨੀ ਤਪਾ, ਰਾਣੀ ਤਪਾ, ਵੀਰਪਾਲ ਕੌਰ ਚੀਮਾ, ਬਲਜੀਤ ਕੌਰ ਸੇਖਾ, ਗੁਰਮੀਤ ਕੌਰ ਧੌਲਾ, ਰੂਹੀ ਬਾਂਸਲ ਬਰਨਾਲਾ, ਪਰਵੀਨ ਲਤਾ,ਹਰਲੀਨ ਲਤਾ,ਰਾਜੇਸ਼ ਬਰਨਾਲਾ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

04/20/2026
Load More
Tags: #barnalanews#malwanews #newsupdate #dailyupdate#punjabnews
Previous Post

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Nirmal Pandori

Nirmal Pandori

Related Posts

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!
ਬਰਨਾਲਾ ਆਸ-ਪਾਸ

ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!

by Nirmal Pandori
04/17/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend