Skip to main content

Gee 98News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਚੰਡੀਗੜ੍ਹ, 23 ਅਪ੍ਰੈਲ Gee98 news service-

-ਪੰਜਾਬ ਪੁਲਿਸ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚੋਂ ਪੰਜਾਬ ਦੇ ਖਡੂਰ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਦੱਸ ਦੇਈਏ ਕਿ ਐਮਪੀ ਅੰਮ੍ਰਿਤਪਾਲ ਸਿੰਘ NSA ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੀ ਪ੍ਰੰਤੂ ਉਸਦੀ NSA ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋ ਗਈ ਜਿਸ ਤੋਂ ਬਾਅਦ ਉਸ ਨੂੰ ਅਜਨਾਲਾ ਕੋਰਟ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਪੇਸ਼ ਕੀਤਾ ਗਿਆ। ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਦੌਰਾਨ ਪੰਜਾਬ ਪੁਲਿਸ ਨੇ ਮਾਨਯੋਗ ਅਦਾਲਤ ਤੋਂ ਅੰਮ੍ਰਿਤਪਾਲ ਸਿੰਘ ਦਾ 15 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ ਪ੍ਰੰਤੂ ਅਦਾਲਤ ਨੇ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀ ਡਿਬਰੂਗੜ੍ਹ ਪੁੱਜੀ ਪੁਲਿਸ ਟੁਕੜੀ ਨੇ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਹਿਰਾਸਤ ਵਿੱਚ ਲਿਆ ਅਤੇ ਉਸ ਨੂੰ ਜੇਲ੍ਹ ਵਿੱਚੋਂ ਡਿਬਰੂਗੜ੍ਹ ਪੁਲਿਸ ਸਟੇਸ਼ਨ ਲਿਜਾਇਆ ਗਿਆ ਹੈ। ‌ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਡਿਬਰੂਗੜ੍ਹ ਪੁਲਿਸ ਸਟੇਸ਼ਨ ਵਿੱਚ ਦੋ ਦਿਨ ਅੰਮ੍ਰਿਤਪਾਲ ਸਿੰਘ ਨੂੰ ਰੱਖਿਆ ਜਾਵੇਗਾ ਜਿੱਥੇ ਰਿਮਾਂਡ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਅੰਮ੍ਰਿਤਪਾਲ ਸਿੰਘ ਤੋਂ ਅਜਨਾਲਾ ਥਾਣੇ ਵਿੱਚ ਦਰਜ ਹੋਏ ਮਾਮਲੇ ਸਬੰਧੀ ਪੁੱਛਗਿੱਛ ਕਰੇਗੀ। ਦੋ ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਦੁਬਾਰਾ ਫਿਰ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਜਾਵੇਗਾ ਅਤੇ ਇਸ ਪੇਸ਼ੀ ਦੌਰਾਨ ਹੀ ਅੰਮ੍ਰਿਤਪਾਲ ਸਿੰਘ ਦੀ ਹਿਰਾਸਤ ਸਬੰਧੀ ਅਗਲਾ ਫੈਸਲਾ ਸਾਹਮਣੇ ਆਵੇਗਾ। ‌ ਇੱਥੇ ਇਹ ਵੀ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਇੱਕ ਚਿੱਠੀ ਲਿਖੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਬੰਦ ਰੱਖਿਆ ਜਾਵੇ।

error: Content is protected !!