Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

- ਰਾਜ ਸਭਾ ਦੇ ਚੇਅਰਮੈਨ ਨੂੰ ਕੀਤੀ ਜਾਵੇਗੀ ਲਿਖ਼ਤੀ ਸ਼ਿਕਾਇਤ

Nirmal Pandori by Nirmal Pandori
04/25/2026
in ਪੰਜਾਬ
Reading Time: 1 min read
A A
0
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 25 ਅਪ੍ਰੈਲ, Gee98 News service-

-ਆਮ ਆਦਮੀ ਪਾਰਟੀ ਨੇ ਆਪਣੇ ਬਾਗ਼ੀ ਹੋਏ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ ਦਲ ਬਦਲੀ ਤਹਿਤ ਕਾਰਵਾਈ ਕਰਵਾਉਣ ਲਈ ਸਭਾ ਦੇ ਚੇਅਰਮੈਨ ਨੂੰ ਸ਼ਿਕਾਇਤ ਕਰਨ ਦਾ ਫੈਸਲਾ ਕੀਤਾ ਹੈ। ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਜਲਦੀ ਹੀ ਰਾਜਸਭਾ ਦੇ ਚੇਅਰਮੈਨ ਨੂੰ ਲਿਖ਼ਤੀ ਪੱਤਰ ਦੇਵੇਗੀ ਅਤੇ ਰਾਘਵ ਚੱਢਾ,ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਦੀ ਮੈਂਬਰੀ ਖ਼ਤਮ ਕਰਨ ਦੀ ਮੰਗ ਕਰੇਗੀ। ਪਾਰਟੀ ਦਾ ਦਾਅਵਾ ਹੈ ਕਿ ਉਹਨਾਂ ਦੇ ਸਿਰਫ਼ ਤਿੰਨ ਰਾਜਸਭਾ ਮੈਂਬਰ ਹੀ ਭਾਜਪਾ ਵਿੱਚ ਗਏ ਹਨ ਜਦਕਿ ਬਾਕੀ ਚਾਰ ਮੈਂਬਰ ਅਜੇ ਵੀ ਉਹਨਾਂ ਦੀ ਪਾਰਟੀ ਵਿੱਚ ਹੀ ਹਨ, ਇਸ ਲਈ ਰਾਘਵ ਚੱਢਾ,ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ‘ਤੇ ਦਲ ਬਦਲੀ ਕਾਨੂੰਨ ਲਾਗੂ ਹੁੰਦਾ ਹੈ। ਕੱਲ੍ਹ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਡਾ ਨੇ ਦਾਅਵਾ ਕੀਤਾ ਸੀ ਕਿ ਉਹਨਾਂ ਦੀ ਪਾਰਟੀ ਦੇ ਕੁੱਲ 10 ਰਾਜਸਭਾ ਮੈਂਬਰਾਂ ਵਿੱਚੋਂ 7 ਰਾਜ ਸਭਾ ਮੈਂਬਰ ਆਮ ਆਦਮੀ ਪਾਰਟੀ ਛੱਡ ਰਹੇ ਹਨ, ਇਸ ਤੋਂ ਤੁਰੰਤ ਬਾਅਦ ਰਾਘਵ ਚੱਢਾ,ਸੰਦੀਪ ਪਾਠਕ ਅਤੇ ਅਸੋਕ ਮਿੱਤਲ ਨੇ ਭਾਜਪਾ ਜੁਆਇਨ ਵੀ ਕਰ ਲਈ ਸੀ ਪ੍ਰੰਤੂ ਹਰਭਜਨ ਸਿੰਘ, ਬਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਜਿੰਦਰ ਗੁਪਤਾ ਨੇ ਅਜੇ ਤੱਕ ਭਾਜਪਾ ਜੁਆਇਨ ਨਹੀਂ ਕੀਤੀ। ‌ ਜ਼ਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਆਪਣੀ ਸਿਹਤ ਸਮੱਸਿਆ ਦੇ ਕਾਰਨ ਵਿਦੇਸ਼ ਵਿੱਚ ਹਨ ਜਦਕਿ ਸਵਾਤੀ ਮਾਲੀਵਾਲ ਕੱਲ ਪ੍ਰੈਸ ਕਾਨਫਰੰਸ ਸਮੇਂ ਈਟਾਨਗਰ ਵਿੱਚ ਸੀ। ਦੂਜੇ ਪਾਸੇ ਹਰਭਜਨ ਸਿੰਘ IPL ਨਾਲ ਆਪਣੇ ਸਮਝੌਤੇ ਦੇ ਕਾਰਨ ਨਹੀਂ ਆ ਸਕੇ ਜਦਕਿ ਬਿਕਰਮਜੀਤ ਸਿੰਘ ਸਾਹਨੀ ਵੀ ਸਿਹਤ ਸਮੱਸਿਆ ਦੇ ਕਾਰਨ ਮੀਡੀਆ ਸਾਹਮਣੇ ਨਹੀਂ ਆਏ। ਆਪ ਆਗੂਆਂ ਦੇ ਇਹ ਵੀ ਦੋਸ਼ ਹਨ ਕਿ ਪੱਤਰ ਉੱਪਰ ਰਜਿੰਦਰ ਗੁਪਤਾ ਅਤੇ ਸਵਾਤੀ ਮਾਲੀਵਾਲ ਦੇ ਦਸਤਖ਼ਤ ਜਾਅਲੀ ਕੀਤੇ ਗਏ ਹਨ
                                                            ਇਸ ਦੌਰਾਨ ਇੱਕ ਹੋਰ ਅਹਿਮ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪਾਰਟੀ ਛੱਡਣ ਤੋਂ ਪਹਿਲਾਂ ਤਿੰਨ ਰਾਜ ਸਭਾ ਮੈਂਬਰ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਮਿਲੇ ਸਨ ਇਹਨਾਂ ਵਿੱਚ ਅਸ਼ੋਕ ਮਿੱਤਲ 19 ਅਪ੍ਰੈਲ ਨੂੰ, ਬਿਕਰਮਜੀਤ ਸਾਹਨੀ 22 ਅਪ੍ਰੈਲ ਨੂੰ ਅਤੇ ਸੰਦੀਪ ਪਾਠਕ 23 ਅਪ੍ਰੈਲ ਨੂੰ ਕੇਜਰੀਵਾਲ ਨੂੰ ਮਿਲੇ ਸਨ। ਸੂਤਰਾਂ ਅਨੁਸਾਰ ਅਸ਼ੋਕ ਮਿੱਤਲ ਨੇ ਤਾਂ ਲੰਮਾ ਸਮਾਂ ਅਰਵਿੰਦ ਕੇਜਰੀਵਾਲ ਨਾਲ ਗੱਲ ਵੀ ਕੀਤੀ ਸੀ। ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਾਰੀ ਲੀਡਰਸ਼ਿਪ “ਡੈਮੇਜ ਕੰਟਰੋਲ” ‘ਤੇ ਲੱਗੀ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਤੋਂ ਹੀ ਮੈਦਾਨ ਵਿੱਚ ਉਤਰੇ ਹੋਏ ਹਨ ਅਤੇ ਉਹਨਾਂ ਵੱਲੋਂ ਪਾਰਟੀ ਛੱਡਣ ਵਾਲੇ ਰਾਜਸਭਾ ਮੈਂਬਰਾਂ ‘ਤੇ ਵੱਖ-ਵੱਖ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਰਾਘਵ ਚੱਢਾ ਤੇ ਛੇ ਹੋਰ ਐਮਪੀਜ਼ ਵੱਲੋਂ ਪਾਰਟੀ ਛੱਡਣ ਸਬੰਧੀ ਭਗਵੰਤ ਮਾਨ ਵੱਲੋਂ ਇਹਨਾਂ ਆਗੂਆਂ ਨੂੰ ਗਦਾਰੀ ਦੇ ਸਰਟੀਫਿਕੇਟ ਵੰਡਣ ਸੰਬੰਧੀ ਸੋਸ਼ਲ ਵੀਡੀਓ ‘ਤੇ ਪੋਸਟਾਂ ਵਾਇਰਲ ਹੋ ਰਹੀਆਂ ਹਨ ਜਿਹਨਾਂ ‘ਤੇ ਆਮ ਲੋਕਾਂ ਵੱਲੋਂ ਭਗਵੰਤ ਮਾਨ ਦੇ ਖ਼ਿਲਾਫ਼ ਹੀ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ ਕਿ ਜਦੋਂ ਇਹਨਾਂ ਨੂੰ ਪੰਜਾਬ ਦੇ ਕੋਟੇ ਵਿੱਚੋਂ ਰਾਜ ਸਭਾ ਦੀਆਂ ਸੀਟਾਂ ਦਿੱਤੀਆਂ ਉਸ ਵੇਲੇ ਕਿਹੜਾ ਇਹ ਪੰਜਾਬ ਦੇ ‘ਸਰਦਾਰ’ ਸਨ।‌ ਇੱਥੇ ਇਹ ਵੀ ਧਿਆਨ ਰਹੇ ਕਿ ਜਿੰਨਾਂ ਸਮਾਂ ਰਾਜਿੰਦਰ ਗੁਪਤਾ, ਬਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਹਰਭਜਨ ਸਿੰਘ ਭਾਜਪਾ ਵਿੱਚ ਸ਼ਾਮਲ ਨਹੀਂ ਹੁੰਦੇ ਉਸ ਵੇਲੇ ਤੱਕ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ‘ਤੇ ਦਲ ਬਦਲੀ ਕਾਨੂੰਨ ਦੀ ਤਲਵਾਰ ਲਟਕਦੀ ਰਹੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#malwanews #newsupdate #dailyupdate#punjabnews
Previous Post

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend