ਬਰਨਾਲਾ,2 ਮਈ, ( ਨਿਰਮਲ ਸਿੰਘ ਪੰਡੋਰੀ )-
ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਅੱਠਵੀਂ ਪਾਸ ਵਿਦਿਆਰਥਣ ਨੇ ਭਾਰਤ ਸਰਕਾਰ ਵੱਲੋਂ ਆਯੋਜਿਤ ਨੈਸ਼ਨਲ ਮੀਨਜ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਪਾਸ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੁੱਖ ਅਧਿਆਪਕ ਸਟੇਟ ਐਵਾਰਡੀ ਕੁਲਦੀਪ ਸਿੰਘ ਕਮਲ ਨੇ ਦੱਸਿਆ ਕਿ ਇਹ ਸਕਾਲਰਸ਼ਿਪ ਪ੍ਰੀਖਿਆ ਭਾਰਤ ਸਰਕਾਰ ਵੱਲੋਂ ਅੱਠਵੀਂ ਪਾਸ ਵਿਦਿਆਰਥੀਆਂ ਲਈ ਆਯੋਜਿਤ ਕੀਤੀ ਜਾਂਦੀ ਹੈ, ਜਿਸ ਨੂੰ ਪਾਸ ਕਰਨ ਵਾਲੇ ਵਿਦਿਆਰਥੀਆਂ ਲਈ ਪ੍ਰਤੀ ਮਹੀਨਾ 1000 ਰੁਪਏ ਵਜ਼ੀਫਾ ਦਿੱਤਾ ਜਾਂਦਾ ਹੈ ਅਤੇ ਇਹ ਵਜ਼ੀਫਾ ਲਗਾਤਾਰ ਚਾਰ ਸਾਲ ਦਿੱਤਾ ਜਾਂਦਾ ਹੈ। ਉਨਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਸਰਕਾਰੀ ਸਕੂਲ ਮਹਿਲ ਖੁਰਦ ਦੀ ਹੋਣਹਾਰ ਵਿਦਿਆਰਥਣ ਗੁਰਨੂਰ ਕੌਰ ਪੁੱਤਰੀ ਮਨਪ੍ਰੀਤ ਸਿੰਘ ਵਾਸੀ ਮਹਿਲ ਖੁਰਦ ਨੇ ਇਹ ਪ੍ਰੀਖਿਆ ਪਾਸ ਕਰਕੇ ਸਕੂਲ ਅਤੇ ਪਿੰਡ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਮੌਕੇ ਸਰਪੰਚ ਹਰਪਾਲ ਸਿੰਘ, ਪੰਚ ਵਿਜੇ ਕੁਮਾਰ ਤੇ ਸਮੁੱਚੀ ਗ੍ਰਾਮ ਪੰਚਾਇਤ ਨੇ ਵਿਦਿਆਰਥਣ ਦਾ ਸਨਮਾਨ ਕੀਤਾ। ਸਕੂਲ ਸਟਾਫ਼ ਵੱਲੋਂ ਵੀ ਜਸਵਿੰਦਰਪਾਲ ਸਿੰਘ ਬੁੱਟਰ, ਮਾਸਟਰ ਮੰਗਲ ਸਿੰਘ, ਮਾਸਟਰ ਕਰਨ ਬਾਤਿਸ਼, ਮੈਡਮ ਹਰਪ੍ਰੀਤ ਕੌਰ, ਮੈਡਮ ਹਰਮੀਤ ਕੌਰ, ਸ੍ਰੀਮਤੀ ਊਸ਼ਾ ਦੇਵੀ, ਮੈਡਮ ਬਲਵਿੰਦਰ ਕੌਰ ਅਤੇ ਅਨੀਤਾ ਰਾਣੀ ਨੇ ਵਿਦਿਆਰਥਣ ਨੂੰ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਕੇਸ਼ ਕੁਮਾਰ , ਤਰਸੇਮ ਸਿੰਘ ਪਲੰਬਰ, ਬਿੰਦਰ ਸਿੰਘ ਅਤੇ ਕਿਰਨਾ ਰਾਣੀ ਨੇ ਸਮੁੱਚੇ ਸਟਾਫ਼ ਅਤੇ ਵਿਦਿਆਰਥਣ ਨੂੰ ਵਧਾਈਆਂ ਦਿੱਤੀਆਂ I









