Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

- ਭਗਵੰਤ ਮਾਨ ਇਕੱਲਾ ਮਿਲੇਗਾ ਰਾਸ਼ਟਰਪਤੀ ਨੂੰ...ਵਿਧਾਇਕ ਬਾਹਰ ਬੈਠਣਗੇ

Nirmal Pandori by Nirmal Pandori
05/05/2026
in ਪੰਜਾਬ
Reading Time: 1 min read
A A
0
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,5 ਮਈ , Gee98 news service-

-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੇਸ਼ ਦੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਮਿਲਣ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਆਪਣੇ ਸਾਰੇ ਵਿਧਾਇਕਾਂ ਨੂੰ ਵੋਲਵੋ ਬੱਸਾਂ ‘ਚ ਲੈ ਕੇ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ। ਮੁੱਖ ਮੰਤਰੀ ਦੀ ਦੇਸ਼ ਦੇ ਰਾਸ਼ਟਰਪਤੀ ਨਾਲ ਇਹ ਵਿਸ਼ੇਸ਼ ਮੁਲਾਕਾਤ ਹੈ ਜਿਹੜੀ ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਭਾਜਪਾ ਵਿੱਚ ਸ਼ਮੂਲੀਅਤ ਕੀਤੇ ਜਾਣ ਨਾਲ ਸੰਬੰਧਿਤ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲ ਕੇ ਮੰਗ ਕਰਨਗੇ ਕਿ ਦੇਸ਼ ਵਿੱਚ ਕਿਸੇ ਵੀ ਚੁਣੇ ਹੋਏ ਨੁਮਾਇੰਦਿਆਂ ਲਈ “ਰਾਈਟ ਟੂ ਰੀਕਾਲ” ਕਾਨੂੰਨ ਬਣਾਇਆ ਜਾਵੇ। ਭਾਵੇਂ ਕਿ ਪੰਜਾਬ ਤੋਂ ਸਾਰੇ ਆਪ ਵਿਧਾਇਕ ਮੁੱਖ ਮੰਤਰੀ ਦੇ ਨਾਲ ਦਿੱਲੀ ਗਏ ਹਨ ਪ੍ਰੰਤੂ ਰਾਸ਼ਟਰਪਤੀ ਨਾਲ ਮੁਲਾਕਾਤ ਇਕੱਲੇ ਮੁੱਖ ਮੰਤਰੀ ਦੀ ਹੋਵੇਗੀ ਅਤੇ ਇਸ ਦੌਰਾਨ ਆਪ ਵਿਧਾਇਕ ਰਾਸ਼ਟਰਪਤੀ ਭਵਨ ਦੇ ਬਾਹਰ ਹੀ ਰੁਕੇ ਰਹਿਣਗੇ। ਦੂਜੇ ਪਾਸੇ ਇੱਕ ਹੋਰ ਦਿਲਚਸਪ ਤੱਥ ਵੀ ਸਾਹਮਣੇ ਆ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਪਹਿਲਾਂ ਰਾਸ਼ਟਰਪਤੀ ਨੂੰ ਰਾਘਵ ਚੱਢਾ,ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਮਿਲਣਗੇ। ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਰਾਘਵ ਚੱਢਾ ਸਮੇਤ ਸੱਤ ਰਾਜ ਸਭਾ ਮੈਂਬਰਾਂ ਤੋਂ ਖ਼ਫ਼ਾ ਹਨ ਕਿਉਂਕਿ ਇਹ ਸਾਰੇ ਮੈਂਬਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਚੁੱਕੇ ਹਨ। ਇਸੇ ਲਈ ਮੁੱਖ ਮੰਤਰੀ “ਰਾਈਟ ਟੂ ਰੀਕਾਲ ਕਾਨੂੰਨ ਦੀ ਮੰਗ ਕਰਨਗੇ ਪ੍ਰੰਤੂ ਦੂਜੇ ਪਾਸੇ ਰਾਘਵ ਚੱਢਾ,ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਉਹਨਾਂ ਨਾਲ ਕੀਤੀਆਂ ਜਾ ਰਹੀਆਂ ਕਾਨੂੰਨੀ ਵਧੀਕੀਆਂ ਦਾ ਮੁੱਦਾ ਉਠਾਉਣਗੇ।

                                                                                   ਦਿਲਚਸਪ ਤੱਥ ਹੈ ਕਿ ਜਿਹੜੇ ਰਾਜਸਭਾ ਮੈਂਬਰਾਂ ਦੀ ਸ਼ਿਕਾਇਤ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਜੀ ਕੋਲ ਕਰਨਗੇ ਉਹੀ ਰਾਜਸਭਾ ਮੈਂਬਰ ਮੁੱਖ ਮੰਤਰੀ ਤੋਂ ਪਹਿਲਾਂ ਰਾਸ਼ਟਰਪਤੀ ਕੋਲ ਮੁੱਖ ਮੰਤਰੀ ਦੀ ਸ਼ਿਕਾਇਤ ਦਰਜ ਕਰਵਾਉਣਗੇ। ਦੂਜੇ ਪਾਸੇ ਮੁੱਖ ਮੰਤਰੀ ਅਤੇ ਪੰਜਾਬ ਦੇ ਵਿਧਾਇਕਾਂ ਦੇ ਦਿੱਲੀ ਜਾਣ ਸਬੰਧੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਸਿਆਸੀ ਤਨਜ਼ ਕਸਦੇ ਹੋਏ ਕਿਹਾ ਹੈ ਕਿ “ਸੁਣਿਆ ਹੈ ਕਿ ਮੁੱਖ ਮੰਤਰੀ ਆਪਣੇ ਵਿਧਾਇਕਾਂ ਨਾਲ ਵੋਲਵੋ ਬੱਸਾਂ ਵਿੱਚ ਦਿੱਲੀ ਜਾ ਰਹੇ ਹਨ। ਮੁੱਖ ਮੰਤਰੀ ਨੂੰ ਬਹੁਤ ਧਿਆਨ ਰੱਖਣਾ ਪਵੇਗਾ, ਕਿਤੇ ਆਪ ਵਿਧਾਇਕਾਂ ਦੀਆਂ ਬੱਸਾਂ ਬੀਜੇਪੀ ਦਿੱਲੀ ਹੈੱਡ ਕੁਆਰਟਰ ਵੱਲ ਨਾ ਮੁੜ ਜਾਣ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਾਸ਼ਟਰਪਤੀ ਤੋਂ “ਰਾਈਟ ਟੂ ਰੀਕਾਲ” ਕਾਨੂੰਨ ਬਣਾਏ ਜਾਣ ਦੀ ਮੰਗ ‘ਤੇ ਟਿੱਪਣੀ ਕਰਦੇ ਹੋਏ ਕਿਹਾ ਹੈ ਕਿ ਭਗਵੰਤ ਮਾਨ ਨੂੰ ਰਾਸ਼ਟਰਪਤੀ ਨੂੰ ਮਿਲਣ ਤੋਂ ਪਹਿਲਾਂ ਪੰਜਾਬ ‘ਚ ਅਕਾਲੀ ਦਲ ਛੱਡ ਕੇ ਆਪ ਸ਼ਾਮਿਲ ਹੋਏ ਵਿਧਾਇਕ ਸੁਖਵਿੰਦਰ ਸੁੱਖੀ ਦੇ ਮਾਮਲੇ ਸਬੰਧੀ ਸਪੱਸ਼ਟ ਕਰਨਾ ਚਾਹੀਦਾ ਸੀ। ਅਕਾਲੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਆਪ ਰਾਜਸਭਾ ਮੈਂਬਰਾਂ ਵੱਲੋਂ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਰਾਈਟ ਟੂ ਰੀਕਾਲ ਕਾਨੂੰਨ ਦੀ ਮੰਗ ਕਰਦੇ ਹਨ ਪ੍ਰੰਤੂ ਦੂਜੇ ਪਾਸੇ ਪੰਜਾਬ ‘ਚ ਅਕਾਲੀ ਵਿਧਾਇਕ ਨੂੰ ਆਪਣੀ ਪਾਰਟੀ ਵਿੱਚ ਰੱਖੀ ਬੈਠੇ ਹਨ ਅਤੇ ਪੰਜਾਬ ਦੇ ਵਿਧਾਨ ਸਭਾ ਸਪੀਕਰ ਵਿਧਾਇਕ ਸੁੱਖੀ ਦੇ ਮਾਮਲੇ ਨੂੰ ਦੱਬੀ ਬੈਠੇ ਹਨ।
ਫੋਟੋ ਕੈਪਸ਼ਨ-ਰਾਸ਼ਟਰਪਤੀ ਨੂੰ ਮਿਲਣ ਲਈ ਚੰਡੀਗੜ੍ਹ ਤੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫ਼ਲਾ ਰਵਾਨਾ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #newsupdate #dailyupdate#punjabnews
Previous Post

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Next Post

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ 'ਤੇ ਚੜਿਆ... ਵਿਧਾਇਕ 'ਤੇ ਲਾਏ ਧੱਕੇਸ਼ਾਹੀ ਦੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend